ਤਿੱਖੀ ਧੁੱਪ ਤੋਂ ਬੱਚਣ ਲਈ ਦੁਪਿਹਰ ਵੇਲੇ ਘਰ ਤੋਂ ਬਾਹਰ ਘੱਟ ਤੋਂ ਘੱਟ ਨਿਕਲਿਆ ਜਾਵੇ : ਸਿਵਲ ਸਰਜਨ ਡਾ. ਸੰਜੇ ਗੋਇਲ
(ਨਰਿੰਦਰ ਸਿੰਘ ਬਠੋਈ) ਪਟਿਆਲਾ। ਰਾਜ ਵਿੱਚ ਇਸ ਗਰਮੀ ਦੇ ਮੌਸਮ ਦੌਰਾਨ ਲਗਾਤਾਰ ਦਿਨ ਦਾ ਤਾਪਮਾਨ ਵੱਧ ਰਿਹਾ ਹੈ, ਮੌਸਮ ਵਿਭਾਗ ਵੱਲੋਂ ਵੀ ਅਗਲੇ ਦਿਨਾਂ ਵਿੱਚ ਤਾਪਮਾਨ ਦੇ ਵੱਧਣ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਇਸ ਲਈ ਗਰਮੀ ਤੋਂ ਬਚਣ ਬਾਰੇ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਪਟਿਆਲਾ ਡਾ. ਸੰਜੇ ਗੋਇਲ ਨੇੇ ਕਿਹਾ ਕਿ ਗਰਮੀ ਤੋਂ ਆਪਣੇ-ਆਪ ਨੂੰ ਬਚਾਉਣ ਲਈ ਤਰਲ ਪਦਾਰਥਾਂ ਜਿਵੇਂ ਲੱਸੀ, ਪਾਣੀ, ਨਿੰਬੂ-ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰਨਾ ਚਾਹੀਦਾ ਹੈ। (Heat Wave Safety Tips)
ਇਹ ਵੀ ਪੜ੍ਹੋ: Mosquitoes: ਜੇਕਰ ਮੱਛਰਾਂ ਦੇ ਆਤੰਕ ਨੇ ਮਚਾਈ ਹੈ ਤਬਾਹੀ ਤਾਂ ਅੱਜ ਹੀ ਕਰੋ ਇਹ 5 ਘਰੇਲੂ ਨੁਸਖੇ..
ਜੇਕਰ ਹੋ ਸਕੇ ਤਾਂ ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਤਰਬੂਜ਼, ਖਰਬੂਜ਼ਾ, ਸੰਤਰਾ, ਖੀਰੇ, ਟਮਾਟਰ ਆਦਿ ਵੱਧ ਪਾਣੀ ਵਾਲੇ ਪਦਾਰਥਾਂ ਦੀ ਵਰਤੋਂ ਵੀ ਕਰਨੀ ਚਾਹੀਦੀ ਹੈ। ਤਿੱਖੀ ਧੁੱਪ ਤੋਂ ਬੱਚਣ ਲਈ ਦੁਪਿਹਰ ਵੇਲੇ ਘਰ ਤੋਂ ਬਾਹਰ ਘੱਟ ਤੋਂ ਘੱਟ ਨਿਕਲਿਆ ਜਾਵੇ। ਜੇਕਰ ਦੁਪਹਿਰ ਵੇਲੇ ਕਿਸੇ ਕੰਮ ਕਰਕੇ ਬਾਹਰ ਜਾਣਾ ਪੈ ਜਾਂਦਾ ਹੈ ਤਾਂ ਕੋਸ਼ਿਸ਼ ਕਰੋ ਕਿ ਕੁੱਝ ਸਮਾਂ ਠੰਢੀ ਥਾਂ ਜਿਵੇਂ ਕਿ ਰੁੱਖ ਹੇਠਾਂ ਬੈਠਿਆ ਜਾਵੇ। ਗਰਮੀ ਦੇ ਦਿਨਾਂ ਦੌਰਾਨ ਹਮੇਸ਼ਾਂ ਹਲਕੇ ਰੰਗ ਦੇ ਕੱਪੜੇ ਪਾਏ ਜਾਣ।
ਉੁਨ੍ਹਾਂ ਦੱਸਿਆ ਕਿ ਨਵ ਜੰਮੇ ਬੱਚਿਆਂ, ਮੋਟਾਪੇ ਤੋਂ ਪੀੜਤ ਲੋਕਾਂ, ਮਾਨਸਿਕ ਰੂਪ ਵਿੱਚ ਬਿਮਾਰ ਲੋਕਾਂ, ਦਿਲ ਦੇ ਰੋਗਾਂ ਤੋਂ ਪੀੜਤ ਵਿਅਕਤੀ , ਬਜੁਰਗਾਂ ਅਤੇ ਗਰਭਵਤੀ ਔਰਤਾਂ ਨੂੰ ਗਰਮੀ ਲੱਗਣ ਦਾ ਜਿਆਦਾ ਖਤਰਾ ਹੁੰਦਾ ਹੈ, ਇਸ ਲਈ ਗਰਮੀ ਦੇ ਦਿਨਾਂ ਵਿਚ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਦਾ ਖਾਸ ਧਿਆਨ ਰੱਖਿਆ ਜਾਵੇ।
ਇਹ ਵੀ ਪੜ੍ਹੋ: ਮੁੱਖ ਮੰਤਰੀ ਮਾਨ ਨੇ ਆਪ ਉਮੀਦਵਾਰ ਗੁਰਪ੍ਰੀਤ ਸਿੰਘ ਜੀਪੀ ਦੇ ਹੱਕ ’ਚ ਕੱਢਿਆ ਰੋਡ ਸ਼ੋਅ
ਜਿਲਾ ਐਪੀਡੋਮੋਲੋਜਿਸਟ ਡਾ. ਸੁਮੀਤ ਸਿੰਘ ਨੇ ਦੱਸਿਆ ਕਿ ਗਰਮੀ ਲੱਗਣ ਨਾਲ ਸ਼ਰੀਰ ਤੇ ਪਿੱਤ , ਚੱਕਰ ਆਉਣੇ, ਬਹੁਤ ਪਸੀਨਾਂ ਆਉਣਾ ਤੇ ਥਕਾਨ ਹੋਣਾ, ਸਿਰ ਦਰਦ ਤੇ ਉਲਟੀਆਂ ਲਗਣੀਆਂ, ਚਮੜੀ ਦਾ ਲਾਲ ਹੋਣਾ ਤੇ ਖੁਸ਼ਕ ਹੋਣਾ,ਬੇਚੈਨੀ, ਚਿੜਚਿੜਾਪਣ,ਦਿਲ ਦੀ ਧੜਕਣ ਦਾ ਵੱਧਣਾ ਆਦਿ ਵਰਗੀਆਂ ਨਿਸ਼ਾਨੀਆਂ ਹੋ ਸਕਦੀਆਂ ਹਨ ਅਤੇ ਕਈ ਵਾਰੀ ਗਰਮੀ ਲੱਗਣ ਨਾਲ ਮਾਸ਼ਪੇਸ਼ੀਆਂ ਵਿਚ ਵੀ ਕਮਜੋਰੀ ਆ ਜਾਂਦੀ ਹੈ। ਜਿਸ ਨਾਲ ਵਿਅਕਤੀ ਥੋੜਾ ਜਿਹਾ ਕੰਮ ਕਰਨ ਤੇ ਵੀ ਬਹੁਤ ਜ਼ਿਆਦਾ ਥਕਾਨ ਮਹਿਸੂਸ ਕਰਦਾ ਹੈ।
ਗਰਮੀ ਦੇ ਮੌਸਮ ਵਿੱਚ ਕੜਕਦੀ ਧੁੱਪ ਵਿੱਚ ਲੇਬਰ ਕਰ ਰਹੇ ਵਿਅਕਤੀਆਂ ਵਿੱਚ ਕਈ ਵਾਰੀ ਹੀਟ ਸਟਰੋਕ ਦੀ ਪ੍ਰੇਸ਼ਾਨੀ ਆਉਂਦੀ ਹੈ, ਜੋ ਕਿ ਜਾਨ ਲੇਵਾ ਵੀ ਹੋ ਸਕਦੀ ਹੈ। ਇਸ ਲਈ ਕੜਕਦੀ ਧੁੱਪ ਚ ਫਿਰਨ ਤੋਂ ਗੁਰੇਜ਼ ਕੀਤਾ ਜਾਵੇ।
ਗਰਮੀ ਤੋਂ ਬਚਣ ਇਨਾਂ ਗੱਲਾਂ ਦਾ ਰੱਖੋ ਧਿਆਨ: (Heat Wave Safety Tips)
- ਗਰਮੀ ਤੋਂ ਬਚਣ ਲਈ ਤਰਲ ਪਦਾਰਥਾਂ ਜਿਵੇਂ ਲੱਸੀ, ਪਾਣੀ, ਨਿੰਬੂ-ਪਾਣੀ, ਨਾਰੀਅਲ ਪਾਣੀ ਆਦਿ ਦਾ ਵੱਧ ਤੋਂ ਵੱਧ ਸੇਵਨ ਕਰੋ।
- ਮੌਸਮੀ ਫਲ ਅਤੇ ਸਬਜ਼ੀਆਂ ਜਿਵੇਂ ਤਰਬੂਜ਼, ਖਰਬੂਜ਼ਾ, ਸੰਤਰਾ, ਖੀਰੇ, ਟਮਾਟਰ ਆਦਿ ਵੱਧ ਪਾਣੀ ਵਾਲੇ ਪਦਾਰਥਾਂ ਦੀ ਵਰਤੋਂ ਕਰੋ।
- ਤਿੱਖੀ ਧੁੱਪ ਤੋਂ ਬੱਚਣ ਲਈ ਦੁਪਿਹਰ ਵੇਲੇ ਘਰ ਤੋਂ ਬਾਹਰ ਘੱਟ ਤੋਂ ਘੱਟ ਨਿਕਲਿਆ ਜਾਵੇ।
- ਗਰਮੀ ਦੇ ਦਿਨਾਂ ਦੌਰਾਨ ਹਮੇਸ਼ਾਂ ਹਲਕੇ ਰੰਗ ਦੇ ਕੱਪੜੇ ਪਾਏ ਜਾਣ।
- ਗਰਮੀ ਦੇ ਦਿਨਾਂ ਵਿਚ ਬੱਚਿਆਂ, ਬਜੁਰਗਾਂ ਅਤੇ ਗਰਭਵਤੀ ਔਰਤਾਂ ਦਾ ਖਾਸ ਧਿਆਨ ਰੱਖਿਆ ਜਾਵੇ।
ਗਰਮੀ ਲੱਗਣ ’ਤੇ ਹੋ ਸਕਦੀਆਂ ਹਨ ਇਹ ਪ੍ਰੇਸ਼ਾਨੀਆਂ (Heat Wave Safety Tips)
ਗਰਮੀ ਲੱਗਣ ਨਾਲ ਸ਼ਰੀਰ ਤੇ ਪਿੱਤ , ਚੱਕਰ ਆਉਣੇ, ਬਹੁਤ ਪਸੀਨਾਂ ਆਉਣਾ ਤੇ ਥਕਾਨ ਹੋਣਾ, ਸਿਰ ਦਰਦ ਤੇ ਉਲਟੀਆਂ ਲਗਣੀਆਂ, ਚਮੜੀ ਦਾ ਲਾਲ ਹੋਣਾ ਤੇ ਖੁਸ਼ਕ ਹੋਣਾ,ਬੇਚੈਨੀ, ਚਿੜਚਿੜਾਪਣ,ਦਿਲ ਦੀ ਧੜਕਣ ਦਾ ਵੱਧਣਾ ਆਦਿ ਵਰਗੀਆਂ ਨਿਸ਼ਾਨੀਆਂ ਹੋ ਸਕਦੀਆਂ ਹਨ ਅਤੇ ਕਈ ਵਾਰੀ ਗਰਮੀ ਲੱਗਣ ਨਾਲ ਮਾਸ਼ਪੇਸ਼ੀਆਂ ਵਿਚ ਵੀ ਕਮਜੋਰੀ ਆ ਜਾਂਦੀ ਹੈ।