ਚੰਡੀਗੜ੍ਹ। ਗਰਮੀ ਦਾ ਮੌਸਮ ਆਪਣੇ ਸਿਖਰ ’ਤੇ ਹੈ। ਇਸ ਨੂੰ ਦੇਖਦਿਆਂ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਡ ਤੇ ਮਾਨਤਾ ਪ੍ਰਪਤ ਸਕੂਲਾਂ ’ਚ ਗਰਮੀ ਦੀਆਂ ਛੁੱਟੀਆਂ (Summer Vacation) ਦਾ ਐਲਾਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਇਹ ਗਰਮੀ ਦੀਆਂ ਛੁੱਟੀਆਂ 1 ਜੂਨ ਤੋਂ ਹੋਣਗੀਆਂ। ਸਿੱਖਿਆ ਵਿਭਾਗ ਵੱਲੋਂ ਇਹ ਫੈਸਲਾ ਲਿਆ ਗਿਆ ਹੈ।
Summer Vacation: ਸਕੂਲ 30 ਜੂਨ ਤੱਕ ਬੰਦ ਰਹਿਣਗੇ। ਸਿੱਖਿਆ ਵਿਭਾਗ ਵੱਲੋਂ ਇਸ ਸਬੰਧੀ ਇੱਕ ਪੱਤਰ ਜਾਰੀ ਕਰਕੇ ਹੁਕਮ ਕੀਤੇ ਗਏ ਹਨ। ਸਿੱਖਿਆ ਵਿਭਾਗ ਦੁਆਰਾ ਜਾਰੀ ਪੱਤਰ ’ਚ ਲਿਖਿਆ ਗਿਆ ਹੈ ਕਿ ਸਿੱਖਿਆ ਮੰਤਰੀ ਦੀ ਮਨਜ਼ੂਰੀ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਇਸ ਆਦੇਸ਼ ਦੀ ਕਾਪੀ ਸਾਰੇ ਜ਼ਿਲ੍ਹਿਆਂ ਨੂੰ ਭੇਜ ਦਿੱਤੀ ਗਈ ਹੈ। ਨਿਯਮਾਂ ਦੀ ਉਲੰਘਣਾ ਕਰਨ ’ਤੇ ਵਿਭਾਗ ਵੱਲੋਂ ਕਾਰਵਾਈ ਕੀਤੀ ਜਾਵੇਗੀ। (Holidays)
ਪੜ੍ਹੋ ਵਿਭਾਗ ਦੁਆਰਾ ਜਾਰੀ ਕੀਤਾ ਗਿਆ ਪੱਤਰ…
Also Read : ਰਾਜਸਥਾਨ ’ਚ ਵੀ ਛਾਏ ਸ਼ਾਹ ਸਤਿਨਾਮ ਜੀ ਵਿੱਦਿਅਕ ਅਦਾਰੇ