ਹੁਣ ਵਿਦਿਆਰਥੀ ਕਰਾ ਸਕਣਗੇ ਮੁੜ ਮੁਲੰਕਣ | CBSE Board Exam
ਨਵੀਂ ਦਿੱਲੀ (ਏਜੰਸੀ)। ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀਬੀਐੱਸਈ) ਨੇ 10ਵੀਂ ਅਤੇ 12ਵੀਂ ਜਮਾਤ ਦੇ ਨਤੀਜੇ ਜਾਰੀ ਹੋਣ ਤੋਂ ਬਾਅਦ ਵਿਦਿਆਰਥੀਆਂ ਨੂੰ ਅੰਕਾਂ ਨੂੰ ਤਸਦੀਕ ਭਾਵ ਵੈਰੀਫਿਕੇਸ਼ਨ ਕਰਨ ਦਾ ਮੌਕਾ ਦਿੱਤਾ ਹੈ। ਅਜਿਹੇ ’ਚ ਜੋ ਵਿਦਿਆਰਥੀ ਆਪਣੇ ਨਤੀਜਿਆਂ ਤੋਂ ਸੰਤੁਸ਼ਟ ਨਹੀਂ ਹਨ, ਉਹ ਇਸ ਦਾ ਫਾਇਦਾ ਲੈ ਸਕਦੇ ਹਨ। ਸੀਬੀਐੱਸਈ ਅਨੁਸਾਰ ਅੰਕਾਂ ਦੇ ਮੁੜ ਮੁਲੰਕਣ ਲਈ, 12ਵੀਂ ਜਮਾਤ ਦੇ ਵਿਦਿਆਰਥੀ 17 ਮਈ ਤੋਂ 21 ਮਈ ਰਾਤ 11:59 ਵਜੇ ਤੱਕ ਆਨਲਾਈਨ ਅਪਲਾਈ ਕਰ ਸਕਦੇ ਹਨ। (CBSE Board Exam)
12ਵੀਂ ਜਮਾਤ ਲਈ 21 ਮਈ ਤੇ 10ਵੀਂ ਜਮਾਤ ਲਈ 24 ਮਈ ਤੱਕ ਅਪਲਾਈ ਕਰਨ ਦਾ ਮੌਕਾ
ਇਸ ਦੇ ਲਈ ਉਨ੍ਹਾਂ ਨੂੰ ਪ੍ਰਤੀ ਵਿਸ਼ਾ 500 ਰੁਪਏ ਫੀਸ ਦੇਣੀ ਪਵੇਗੀ। ਜੇਕਰ ਬਿਨੈਕਾਰ ਆਪਣੀ ਉੱਤਰ ਪੱਤਰੀ ਦੀ ਫੋਟੋ ਕਾਪੀ ਲੈਣਾ ਚਾਹੁੰਦਾ ਹੈ ਤਾਂ ਉਸ ਨੂੰ 1 ਜੂਨ ਤੋਂ 2 ਜੂਨ ਤੱਕ ਅਪਲਾਈ ਕਰਨਾ ਹੋਵੇਗਾ। ਇਸ ਵਿੱਚ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਸ ਲਈ 700 ਰੁਪਏ ਦੇਣੇ ਹੋਣਗੇ। ਇਸ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਮੁੜ ਮੁਲਾਂਕਣ ਦੀ ਸਹੂਲਤ ਵੀ ਮਿਲੇਗੀ। ਇਸ ਲਈ 6 ਜੂਨ ਤੋਂ 7 ਜੂਨ ਤੱਕ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। (CBSE Board Exam)
ਮੁੜ ਮੁਲਾਂਕਣ ਲਈ ਵਿਦਿਆਰਥੀਆਂ ਨੂੰ ਪ੍ਰਤੀ ਪ੍ਰਸ਼ਨ 100 ਰੁਪਏ ਫੀਸ ਅਦਾ ਕਰਨੀ ਪਵੇਗੀ। ਜਦੋਂ ਕਿ 10ਵੀਂ ਜਮਾਤ ਦੇ ਵਿਦਿਆਰਥੀ 20 ਮਈ ਤੋਂ 24 ਮਈ ਤੱਕ 11.59 ਵਜੇ ਤੱਕ ਅੰਕਾਂ ਦੀ ਪੜਤਾਲ ਲਈ ਆਨਲਾਈਨ ਅਪਲਾਈ ਕਰ ਸਕਦੇ ਹਨ। ਇਸ ਦੇ ਲਈ ਉਨ੍ਹਾਂ ਨੂੰ ਪ੍ਰਤੀ ਵਿਸ਼ਾ 500 ਰੁਪਏ ਫੀਸ ਦੇਣੀ ਪਵੇਗੀ। ਨਾਲ ਹੀ ਜੇਕਰ ਬਿਨੈਕਾਰ ਆਪਣੀ ਉੱਤਰ ਪੱਤਰੀ ਦੀ ਫੋਟੋ ਕਾਪੀ ਲੈਣਾ ਚਾਹੁੰਦਾ ਹੈ, ਤਾਂ ਉਸ ਨੂੰ 4 ਜੂਨ ਤੋਂ 5 ਜੂਨ ਤੱਕ ਅਪਲਾਈ ਕਰਨਾ ਹੋਵੇਗਾ। ਇਸ ਵਿੱਚ 10ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਇਸ ਲਈ 500 ਰੁਪਏ ਦੇਣੇ ਹੋਣਗੇ। ਇਸ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਮੁੜ ਮੁਲਾਂਕਣ ਦੀ ਸਹੂਲਤ ਵੀ ਮਿਲੇਗੀ। ਇਸ ਲਈ 9 ਜੂਨ ਤੋਂ 10 ਜੂਨ ਤੱਕ ਅਰਜ਼ੀਆਂ ਦਿੱਤੀਆਂ ਜਾ ਸਕਦੀਆਂ ਹਨ। ਪੁਨਰ ਮੁਲਾਂਕਣ ਲਈ ਵਿਦਿਆਰਥੀਆਂ ਨੂੰ ਪ੍ਰਤੀ ਪ੍ਰਸ਼ਨ 100 ਰੁਪਏ ਅਦਾ ਕਰਨੇ ਪੈਣਗੇ।
15 ਜੁਲਾਈ ਤੋਂ ਹੋਵੇਗੀ ਸਪਲੀਮੈਂਟਰੀ ਪ੍ਰੀਖਿਆ
ਜੋ ਵਿਦਿਆਰਥੀ ਸੀਬੀਐੱਸਈ ਬੋਰਡ ਦੀ ਪ੍ਰੀਖਿਆ ਵਿੱਚ ਫੇਲ੍ਹ ਹੋਏ ਹਨ, ਉਹ ਕੰਪਾਰਟਮੈਂਟ ਪ੍ਰੀਖਿਆ ਲਈ ਬੈਠ ਸਕਦੇ ਹਨ। ਇਸ ਕਾਰਨ ਉਨ੍ਹਾਂ ਦਾ ਸਾਲ ਬਰਬਾਦ ਨਹੀਂ ਹੋਵੇਗਾ ਅਤੇ ਜੇਕਰ ਨਤੀਜੇ ਵਿੱਚ ਸੁਧਾਰ ਆਇਆ ਤਾਂ ਉਨ੍ਹਾਂ ਨੂੰ ਅਗਲੀ ਜਮਾਤ ਵਿੱਚ ਦਾਖਲਾ ਦਿੱਤਾ ਜਾਵੇਗਾ। ਇਸ ਸਾਲ ਸੀਬੀਐੱਸਈ ਬੋਰਡ ਨੇ 10ਵੀਂ ਜਮਾਤ ਦੇ 1.32 ਲੱਖ ਅਤੇ 12ਵੀਂ ਜਮਾਤ ਦੇ 1.22 ਲੱਖ ਵਿਦਿਆਰਥੀਆਂ ਨੂੰ ਸਪਲੀਮੈਂਟਰੀ ਸ਼੍ਰੇਣੀ ਵਿੱਚ ਰੱਖਿਆ ਹੈ।
Also Read : ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਨੇ ਫੂਕਿਆ ਪੰਜਾਬ ਸਰਕਾਰ ਦਾ ਪੁਤਲਾ
ਰਾਸ਼ਟਰੀ ਸਿੱਖਿਆ ਨੀਤੀ (ਐੱਨਈਪੀ) 2020 ਦੇ ਲਾਗੂ ਹੋਣ ਤੋਂ ਬਾਅਦ ਸੀਬੀਐੱਸਈ ਨੇ ਕੰਪਾਰਟਮੈਂਟ ਪ੍ਰੀਖਿਆ ਦਾ ਨਾਂਅ ਬਦਲ ਕੇ ਪੂਰਕ ਪ੍ਰੀਖਿਆ ਕਰ ਦਿੱਤਾ ਹੈ। ਇਸ ਲਈ ਵਿਦਿਆਰਥੀਆਂ ਨੂੰ ਦੋਵਾਂ ਵਿਚਕਾਰ ਚਿੰਤਾ ਕਰਨ ਦੀ ਲੋੜ ਨਹੀਂ ਹੈ। ਇਮਤਿਹਾਨ ਉਹੀ ਹੈ, ਸਿਰਫ ਨਾਂਅ ਬਦਲਿਆ ਗਿਆ ਹੈ। ਇਸ ਸਾਲ ਸੀਬੀਐੱਸਈ ਦੀ ਸਪਲੀਮੈਂਟਰੀ ਪ੍ਰੀਖਿਆ 15 ਜੁਲਾਈ 2024 ਤੋਂ ਸ਼ੁਰੂ ਹੋਵੇਗੀ। 10ਵੀਂ ਜਮਾਤ ਦੇ ਵਿਦਿਆਰਥੀ, ਜਿਨ੍ਹਾਂ ਨੂੰ ਸਪਲੀਮੈਂਟਰੀ ਸ਼੍ਰੇਣੀ ਵਿੱਚ ਰੱਖਿਆ ਗਿਆ ਹੈ, ਉਹ ਵੱਧ ਤੋਂ ਵੱਧ ਦੋ ਵਿਸ਼ਿਆਂ ਲਈ ਹਾਜ਼ਰ ਹੋ ਸਕਦੇ ਹਨ। ਇਸੇ ਤਰ੍ਹਾਂ 12ਵੀਂ ਜਮਾਤ ਦੇ ਵਿਦਿਆਰਥੀ ਸਿਰਫ਼ ਇੱਕ ਵਿਸ਼ੇ ਲਈ ਪ੍ਰੀਖਿਆ ਦੇ ਸਕਦੇ ਹਨ।