ਚੰਡੀਗੜ੍ਹ। ਲੋਕ ਸਭਾ ਚੋਣਾਂ ਦੌਰਾਨ ਦੇਸ਼ ਭਰ ਵਿੱਚ ਆਦਰਸ਼ ਚੋਣ ਜਾਬਤਾ ਲੱਗਿਆ ਹੋਇਆ ਹੈ। ਪੰਜਾਬ ਵਿੱਚ ਪਹਿਲੀ ਜੂਨ ਨੂੰ ਵੋਟਾਂ ਪੈਣੀਆਂ ਹਨ ਤੇ ਚਾਰ ਜੂਨ ਨੂੰ ਦੇਸ਼ ਭਰ ਵਿੱਚ ਵੋਟਾਂ ਦੀ ਗਿਣਤੀ ਹੋਵੇਗੀ। ਅਜਿਹੇ ’ਚ ਪੰਜਾਬ ਚੋਣ ਕਮਿਸ਼ਨ ਲੋਕਾਂ ਨੂੰ ਸਾਵਧਾਨੀਆਂ ਰੱਖਣ ਲਈ ਤੇ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣ ਲਈ ਫੇਸਬੁੱਕ ਪੇਜ ’ਤੇ ਲਾਈਵ ਹੋ ਰਿਹਾ ਹੈ। (Code of Conduct)
ਅੱਜ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਟਾਕ ਟੂ ਯੂਅਰ ਸੀਈਓ ਪੰਜਾਬ ਦੇ ਬੈਨਰ ਹੇਠ ਕਰਵਾਏ ਗਏ ਦੂਜੇ ਫੇਸਬੁੱਕ ਲਾਈਵ ਸੈਸ਼ਨ ਦੌਰਾਨ ਗੱਲਬਾਤ ਕਰਦਿਆਂ ਪੰਜਾਬ ਦੇ ਵਸਨੀਕਾਂ ਨੂੰ ਕਈ ਸਲਾਹਾਂ ਦਿੱਤੀਆਂ। ਇਸ ਦੌਰਾਨ ਉਨ੍ਹਾਂ ਸਲਾਹ ਦਿੱਤੀ ਕਿ ਲੋਕ ਸਭਾ ਚੋਣਾਂ 2024 ਲਈ ਆਦਰਸ਼ ਚੋਣ ਜਾਬਤਾ ਲਾਗੂ ਹੋਣ ਕਰਕੇ ਜੇ ਕੋਈ ਵਿਅਕਤੀ ਆਪਣੇ ਸਫ਼ਰ ਦੌਰਾਨ 50,000 ਰੁਪਏ ਜਾਂ ਇਸ ਤੋਂ ਵੱਧ ਨਗਦੀ ਲੈ ਕੇ ਜਾ ਰਿਹਾ ਹੈ ਤਾਂ ਉਹ ਸਬੂਤ ਵਜੋਂ ਆਪਣੇ ਨਾਹਲ ਢੁੱਕਵੇਂ ਦਸਤਾਵੇਜ਼ ਜਿਵੇਂ ਬੈਂਕ ਦੀ ਰਸੀਦ ਆਦਿ ਜ਼ਰੂਰ ਰੱਖੇ। ਇਸ ਦੇ ਨਾਲ ਹੀ ਵਪਾਰੀਆਂ ਨੂੰ ਅਜਿਹੇ ਮਾਮਲੇ ’ਚ ਆਪਣੈ ਕੋਲ ਰਸੀਦ ਬੁੱਕ ਜਾਂ ਕੋਈ ਢੁਕਵਾਂ ਦਸਤਾਵੇਜ ਰੱਖਣ ਦੀ ਸਲਾਹ ਦਿੱਤੀ ਗਈ ਹੈ।
Code of Conduct
ਸੈਸ਼ਨ ਦੌਰਾਨ ਵੋਟਰਾਂ ਦੇ ਵੱਖ ਵੱਖ ਸਵਾਲਾਂ ਦੇ ਜਵਾਬ ਦਿੰਦਿਆਂ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਚੋਣ ਜਾਬਤੇ ਦੀ ਕਿਸੇਵੀ ਤਰ੍ਹਾਂ ਦੀ ਉਲੰਘਣਾ ਦੀ ਰਿਪੋਰਟ ਲਈ ਸੀ-ਵਿਜੀਲ ਐਪ, ਟੋਲ-ਫ੍ਰੀ ਨੰਬਰ 1950 ਅਤੇ ਭਾਰਤੀ ਚੋਣ ਕਮਿਸ਼ਨ ਦੇ ਕੌਮੀ ਸ਼ਿਕਾਇਤ ਸੇਵਾ ਪੋਰਟਲ (ਐੱਨਪੀਜੀਐੱਸ) ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਨਿਰਪੱਖ ਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਪੋਲਿੰਗ ਬੂਥਾਂ ’ਤੇ ਮੋਬਾਇਲ ਲੈ ਕੇ ਜਾਣ ਦੀ ਵਰਤੋਂ ਜ਼ਰੂਰ ਕਰਨ ਤਾਂ ਜੋ ਨਿਰਪੱਖ ਅਤੇ ਸ਼ਾਂਤਮਈ ਚੋਣਾਂ ਯਕੀਨੀ ਬਣਾਈਆਂ ਜਾ ਸਕਣ। ਪੋਲਿੰਗ ਬੂਥਾਂ ’ਤੇ ਮੋਬਾਇਲ ਲੈ ਕੇ ਜਾਣ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣਾਂ ਵਾਲੇ ਦਿਨ ਪੋਲਿੰਗ ਬੂਥਾਂ ਦੇ ਅੰਦਰ ਮੋਬਾਇਲ ਫੋਨ ਜਾਂ ਅਜਿਹੇ ਹੋਰ ਕਿਸੇ ਵੀ ਤਰ੍ਹਾਂ ਦੇ ਉਪਕਰਨ ਨੂੰ ਲੈ ਕੇ ਜਾਣ ਦੀ ਸਖ਼ਤ ਮਨਾਹੀ ਹੈ।
Code of Conduct
ਸਿਆਸੀ ਪਾਰਟੀਆਂ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਬਾਰੇ ਇੱਕ ਹੋਰ ਸਵਾਲ ਦਾ ਜਵਾਬ ਦਿੰਦਿਆਂ ਸਿਬਿਨ ਸੀ ਨੇ ਦੱਸਿਆ ਕਿ ਸੂਬੇ ’ਚ ਆਦਰਸ਼ ਚੋਣ ਜ਼ਬਤਾ ਲਾਗੂ ਹੋਣ ਤੱਕ ਫਲੈਕਸ ਬੋਰਡ ਅਤੇ ਹੋਰਡਿੰਗ, ਜ਼ਿਲ੍ਹਾ ਚੋਣ ਅਧਿਕਾਰੀਆਂ ਜਾਂ ਦਫ਼ਤਰ ਮੁੱਖ ਚੋਣ ਅਫ਼ਸਰ ਦੀ ਮਨਜ਼ੂਰੀ ਤੋਂ ਬਾਅਦ ਸਿਰਫ਼ ਨਿਰਧਾਰਤ ਸਥਾਨਾਂ ’ਤੇ ਹੀ ਲਗਾਏ ਜਾ ਸਕਦੇ ਹਨ। ਮੁੱਖ ਚੋਣ ਅਧਿਕਾਰੀ ਨੇ ਅੱਗੇ ਕਿਹਾ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਧਰਮ ਦੇ ਨਾਮ ’ਤੇ ਵੋਟਾਂ ਨਹੀਂ ਮੰਗ ਸਕਦਾ ਕਿਉਂਕਿ ਇਹ ਆਦਰਸ਼ ਚੋਣ ਜ਼ਾਬਦੇ ਦੀ ਉਲੰਘਣਾ ਹੈ।
Code of Conduct : ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸੀ-ਵਿਜੀਲ ਐਪ ਰਾਹੀਂ ਅਜਿਹੀਆਂ ਉਲੰਘਣਾਵਾਂ ਬਾਰੇ ਤੁਰੰਤ ਰਿਪੋਰਟ ਕਰਨ ਅਤੇ ਭਰੋਸਾ ਦਿਵਾਇਆ ਕਿ ਸਬੰਧਤ ਦਫਤਰ ਵੱਲੋਂ 100 ਮਿੰਟਾਂ ਦੇ ਅੰਦਰ-ਅੰਦਰ ਉਲੰਘਣਾ ਕਰਨ ਵਾਲਿਆਂ ਵਿਰੁੱਧ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਇਸ ਦੌਰਾਨ ਇੱਕ ਯੂਜ਼ਰ ਵੱਲੋਂ ਮਹਿਲਾ ਸਟਾਫ਼ ਦੀ ਘਰ ਦੇ ਨੇੜੇ ਤਾਇਨਾਤੀ ਲਈ ਮੁੱਖ ਚੋਣ ਅਧਿਕਾਰੀ ਦਾ ਧੰਨਵਾਦ ਵੀ ਕੀਤਾ ਗਿਆ। ਸਿਬਿਨ ਸੀ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਦਿਆਂ ਇਸ ਵਾਰ ਮਹਿਲਾ ਸਟਾਫ਼ ਦੀ ਤਾਇਨਾਤੀ ਉਨ੍ਹਾਂ ਦੇ ਘਰ ਦੇ ਨੇੜੇ ਸਥਿਤ ਪੋਲਿੰਗ ਬੂਥਾਂ ’ਤੇ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ।
Also Read : CBSE ਬੋਰਡ ਪ੍ਰੀਖਿਆ ‘ਚ ਅੰਕਾਂ ਤੋਂ ਨਾਖੁਸ਼ ਵਿਦਿਆਰਥੀਆਂ ਲਈ ਬੋਰਡ ਦਾ ਵੱਡਾ ਉਪਰਾਲਾ