ਸਾਡੇ ਨਾਲ ਸ਼ਾਮਲ

Follow us

11.9 C
Chandigarh
Thursday, January 22, 2026
More
    Home Breaking News ਦਰਜਨਾਂ ਪਰਿਵਾਰ...

    ਦਰਜਨਾਂ ਪਰਿਵਾਰ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

    Aam Aadmi Party
    ਸਰਦੂਲਗੜ੍ਹ: ਆਮ ਆਦਮੀ ਪਾਰਟੀ ਜੁਆਇੰਨ ਕਰਨ ਵਾਲਿਆਂ ਨੂੰ ਸਿਰੋਪਾਉ ਪਾ ਕੇ ਸਨਮਾਨਿਤ ਕਰਦੇ ਹੋਏ ਗੁਰਮੀਤ ਸਿੰਘ ਖੁੱਡੀਆਂ।

    ਪਾਰਟੀ ’ਚ ਸ਼ਾਮਲ ਹੋਣ ਵਾਲੀਆਂ ਸਾਰੀਆਂ ਸ਼ਖਸ਼ੀਅਤਾਂ ਨੂੰ ਮਾਨ-ਸਨਮਾਨ ਮਿਲੇਗਾ: ਖੁੱਡੀਆਂ

    (ਗੁਰਜੀਤ ਸ਼ੀਂਹ) ਸਰਦੂਲਗੜ੍ਹ। Aam Aadmi Party ਵਿਧਾਨ ਸਭਾ ਹਲਕਾ ਸਰਦੂਲਗੜ੍ਹ ’ਚ ਸ਼੍ਰੋਮਣੀ ਅਕਾਲੀ ਦਲ ਦੇ 50 ਸਾਲ ਪੁਰਾਣੇ ਟਕਸਾਲੀ ਅਕਾਲੀ ਜਥੇਦਾਰਾਂ ਨੇ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ’ਚ ਸ਼ਮੂਲੀਅਤ ਕਰ ਲਈ। ਪਾਰਟੀ ’ਚ ਸ਼ਾਮਲ ਹੋਣ ਵਾਲੇ ਸ਼੍ਰੋਮਣੀ ਅਕਾਲੀ ਦਲ ਦੇ ਸਵਰਗੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਮੁਖਤਿਆਰ ਸਿੰਘ ਟਾਂਡੀਆਂ ਦੇ ਬੇਟੇ ਸਾਬਕਾ ਸਰਪੰਚ ਗਮਦੂਰ ਸਿੰਘ ਟਾਂਡੀਆਂ, ਸਾਬਕਾ ਸਰਪੰਚ ਦਰਸ਼ਨ ਸਿੰਘ ਟਾਂਡੀਆਂ, ਗੁਰਬਾਜ ਸਿੰਘ ਨੰਬਰਦਾਰ, ਸਾਬਕਾ ਸਰਪੰਚ ਬਾਦਲ ਸਿੰਘ, ਸਾਬਕਾ ਸਰਪੰਚ ਗੁਰਮੀਤ ਸਿੰਘ ਝੇਰਿਆਂਵਾਲੀ ਸਮੇਤ ਦਰਜਨਾਂ ਪਰਿਵਾਰਾਂ ਨੇ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਦੀ ਅਗਵਾਈ ’ਚ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਦੀ ਮੌਜੂਦਗੀ ’ਚ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪ ਪਾਰਟੀ ਜੁਆਇਨ ਕਰ ਲਈ ਹੈ।

    ਸਾਮਲ ਹੋਏ ਸਰਪੰਚਾਂ ਨੇ ਲੋਕ ਸਭਾ ਹਲਕਾ ਬਠਿੰਡਾ ਤੋਂ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਉਹ ਖੁੱਡੀਆਂ ਪਰਿਵਾਰ ਦੀ ਕਾਮਯਾਬੀ ਲਈ ਪੂਰੀ ਤਨਦੇਹੀ ਨਾਲ ਮਿਹਨਤ ਕਰਨਗੇ। ਇਸ ਮੌਕੇ ਆਮ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਖੁੱਡੀਆਂ ਨੇ ਸ਼ਾਮਿਲ ਹੋਏ ਪਰਿਵਾਰਾਂ ਨੂੰ ਆਪ ਪਾਰਟੀ ’ਚ ਸ਼ਾਮਲ ਹੋਣ ਲਈ ਜੀ ਆਂਇਆ ਕਿਹਾ ਅਤੇ ਪਾਰਟੀ ’ਚ ਪੂਰਾ ਬਣਦਾ ਮਾਣ ਸਨਮਾਨ ਦੇਣ ਦਾ ਵੀ ਭਰੋਸਾ ਦਿੱਤਾ। (Aam Aadmi Party)

    ਇਹ ਵੀ ਪੜ੍ਹੋ: ਅੰਤਰਰਾਸ਼ਟਰੀ ਸਰਹੱਦ ਨੇੜਿਓਂ 330 ਗਰਾਮ ਹੈਰੋਇਨ ਬਰਾਮਦ

    ਇਸ ਮੌਕੇ ਹਲਕੇ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਵਾਲੀ ਨੇ ਪਾਰਟੀ ’ਚ ਸ਼ਾਮਲ ਹੋਣ ਵਾਲੇ ਸਾਬਕਾ ਪੰਚਾਂ, ਸਰਪੰਚਾਂ, ਨੰਬਰਦਾਰਾਂ ਆਦਿ ਦਾ ਧੰਨਵਾਦ ਕੀਤਾ ਇਸ ਮੌਕੇ ਉਹਨਾਂ ਨਾਲ ਗੁਰਸੇਵਕ ਸਿੰਘ ਖਹਿਰਾ ਝੁਨੀਰ, ਕੈਪਟਨ ਕ੍ਰਿਸ਼ਨ ਸਿੰਘ, ਪ੍ਰਿਥੀ ਸਿੰਘ, ਕ੍ਰਿਸ਼ਨ ਸਿੰਘ ਇਲੈਕਟਰੀਸ਼ਨ, ਐਡਵੋਕੇਟ ਨਵਦੀਪ ਸ਼ਰਮਾ, ਨਿਰਮਲ ਸਿੰਘ ਮਾਨ ਘੁਰਕਣੀ, ਸੁਖਰਾਜ ਰਾਏਪੁਰ, ਅਰੁਣ ਕੁਮਾਰ ਚੂਹੜੀਆਂ, ਡਾ. ਰਜਿੰਦਰ ਦਸੌਧੀਆ, ਮੇਜਰ ਸਿੰਘ ਭਲਾਈਕੇ ਆਦਿ ਹਾਜ਼ਰ ਸਨ।

    LEAVE A REPLY

    Please enter your comment!
    Please enter your name here