ਸਾਡੇ ਨਾਲ ਸ਼ਾਮਲ

Follow us

13.9 C
Chandigarh
Thursday, February 26, 2026
More
    Home Breaking News ਪੰਜਾਬ ਦੇ ਸਾਰੇ...

    ਪੰਜਾਬ ਦੇ ਸਾਰੇ ਉਮੀਦਵਾਰਾਂ ਨੂੰ ਚੋਣ ਨਿਸ਼ਾਨ ਅਲਾਟ : ਸਿਬਿਨ ਸੀ

    Election Marks Alloted
    ਮੁਹਾਲੀ: ਜਾਣਕਾਰੀ ਦਿੰਦੇ ਹੋਏ ਮੁੱਖ ਚੋਣ ਅਧਿਕਾਰੀ ਸੀਬਿਨ ਸੀ।

    ਪੰਜਾਬ ’ਚ 328 ਉਮੀਦਵਾਰ ਚੋਣ ਮੈਦਾਨ ’ਚ, 169 ਅਜ਼ਾਦ

    (ਐੱਮ ਕੇ ਸ਼ਾਇਨਾ) ਚੰਡੀਗੜ੍ਹ/ਮੋਹਾਲੀ। Election Marks Alloted ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਉੱਤੇ ਚੋਣ ਲੜ ਰਹੇ 328 ਉਮੀਦਵਾਰਾਂ ਨੂੰ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਕ ਜ਼ਿਲ੍ਹਾ ਚੋਣ ਅਧਿਕਾਰੀਆਂ ਵੱਲੋਂ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਇਸ ਵਾਰ ਕੁੱਲ 328 ਉਮੀਦਵਾਰਾਂ ਵਿੱਚੋਂ 169 ਆਜ਼ਾਦ ਉਮੀਦਵਾਰ ਚੋਣ ਲੜ ਰਹੇ ਹਨ। ਉਨ੍ਹਾਂ ਦੱਸਿਆ ਕਿ ਵੋਟਰ ਇਨ੍ਹਾਂ ਸਾਰੇ ਉਮੀਦਵਾਰਾਂ ਦੇ ਵੇਰਵੇ ਅਤੇ ਚੋਣ ਕਮਿਸ਼ਨ ਕੋਲ ਜਮਾਂ ਕਰਵਾਏ ਐਫੀਡੈਬਿਟ ਮੋਬਾਈਲ ਦੇ ਕੇਵਾਈਸੀ ਐਪ ਉੱਤੇ ਦੇਖ ਸਕਦੇ ਹਨ। ਜਾਣਕਾਰੀ ਦਿੰਦਿਆ ਸਿਬਿਨ ਸੀ ਨੇ ਦੱਸਿਆ ਕਿ ਆਨੰਦਪੁਰ ਸਾਹਿਬ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 13 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ।

    ਗੁਰਦਾਸਪੁਰ ਤੋਂ 26 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 14 ਆਜ਼ਾਦ ਉਮੀਦਵਾਰ ਸ਼ਾਮਲ ਹਨ, ਜਦੋਂਕਿ ਅੰਮ੍ਰਿਤਸਰ ਤੋਂ 30 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ ਆਜ਼ਾਦ ਉਮੀਦਵਾਰਾਂ ਦੀ ਗਿਣਤੀ 18 ਹੈ। ਉੱਥੇ ਹੀ ਸ੍ਰੀ ਖਡੂਰ ਸਾਹਿਬ ਤੋਂ 27 ਉਮੀਦਵਾਰ ਚੋਣ ਮੈਦਾਨ ਵਿੱਚ ਹਨ ਜਿਨ੍ਹਾਂ ਵਿੱਚ 18 ਆਜ਼ਾਦ ਉਮੀਦਵਾਰ ਹਨ।

    ਇਹ ਵੀ ਪੜ੍ਹੋ: IPL 2024: ਸਨਰਾਈਜ਼ਰਜ਼ ਹੈਦਰਾਬਾਦ ਨੇ ਪੰਜਾਬ ਕਿੰਗਜ਼ ਨੂੰ 4 ਵਿਕਟਾਂ ਨਾਲ ਹਰਾਇਆ

    ਜਲੰਧਰ ਤੋਂ 20 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਹੁਸ਼ਿਆਰਪੁਰ ਤੋਂ ਕੁੱਲ 16 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚੋਂ ਆਜ਼ਾਦ ਉਮੀਦਵਾਰਾਂ ਦੀ ਗਿਣਤੀ 4 ਹੈ। ਲੁਧਿਆਣਾ ਤੋਂ 43 ਉਮੀਦਵਾਰਾਂ ਵਿੱਚੋਂ 26 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਫਤਿਹਗੜ੍ਹ ਸਾਹਿਬ ਤੋਂ ਕੁੱਲ 14 ਉਮੀਦਵਾਰਾਂ ਵਿੱਚੋਂ 7 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ। ਫਰੀਦਕੋਟ ਤੋਂ ਕੁੱਲ 28 ਉਮੀਦਵਾਰਾਂ ਵਿੱਚੋਂ 12 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਹਨ। Election Marks Alloted

    ਫਿਰੋਜ਼ਪੁਰ ਤੋਂ ਕੁੱਲ 29 ਉਮੀਦਵਾਰ ਚੋਣ ਲੜ ਰਹੇ ਹਨ, ਜਿਨ੍ਹਾਂ ਵਿੱਚ 17 ਆਜ਼ਾਦ ਉਮੀਦਵਾਰ ਸ਼ਾਮਲ ਹਨ। ਬਠਿੰਡਾ ਤੋਂ ਕੁੱਲ 18 ਉਮੀਦਵਾਰਾਂ ਵਿੱਚ 8 ਆਜ਼ਾਦ ਉਮੀਦਵਾਰ ਸ਼ਾਮਲ ਹਨ। ਸੰਗਰੂਰ ਤੋਂ 23 ਉਮੀਦਵਾਰਾਂ ਵਿੱਚੋਂ 9 ਆਜ਼ਾਦ ਉਮੀਦਵਾਰ ਚੋਣਾਂ ਲੜ ਰਹੇ ਹਨ ਜਦਕਿ ਪਟਿਆਲਾ ਤੋਂ 26 ਉਮੀਦਵਾਰਾਂ ਵਿੱਚੋਂ 15 ਆਜ਼ਾਦ ਉਮੀਦਵਾਰ ਚੋਣ ਮੈਦਾਨ ਵਿੱਚ ਉੱਤਰੇ ਹਨ। ਸਿਬਿਨ ਸੀ ਨੇ ਦੱਸਿਆ ਕਿ ਚੋਣ ਤਿਆਰੀਆਂ ਅੰਤਿਮ ਪੜਾਅ ਉੱਤੇ ਹਨ ਅਤੇ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪੈਣਗੀਆਂ।

    LEAVE A REPLY

    Please enter your comment!
    Please enter your name here