ਚੋਣ ਕਮਿਸ਼ਨ ਵੱਲੋਂ ਚੋਣਾਂ ਦੇ ਮੱਦੇਨਜ਼ਰ ਵੱਡੀ ਕਾਰਵਾਈ

Election Commission Punjab

ਲੁਧਿਆਣਾ ਤੇ ਜਲੰਧਰ ਦੇ ਪੁਲਿਸ ਕਮਿਸ਼ਨਰ ਚੋਣ ਡਿਊਟੀ ਤੋਂ ਹਟਾ ਕੇ ਗੈਰ – ਚੋਣ ਡਿਊਟੀ ’ਤੇ ਕੀਤਾ ਤਾਇਨਾਤ | Election Commission Punjab

ਲੁਧਿਆਣਾ (ਜਸਵੀਰ ਸਿੰਘ ਗਹਿਲ)। ਭਾਰਤੀ ਚੋਣ ਕਮਿਸ਼ਨ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ- ਚੋਣ ਡਿਊਟੀ ’ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਦਫ਼ਤਰ ਮੁੱਖ ਚੋਣ ਅਫ਼ਸਰ ਦੇ ਬੁਲਾਰੇ ਨੇ ਦੱਸਿਆ ਕਿ ਆਈਪੀਐਸ ਕੁਲਦੀਪ ਚਾਹਲ (ਆਰਆਰ 2009), ਜੋ ਕਿ ਇਸ ਵੇਲੇ ਲੁਧਿਆਣਾ ਤੇ ਆਈਪੀਐਸ ਸਵਪਨ ਸ਼ਰਮਾ (ਆਰਆਰ 2009), ਜੋ ਇਸ ਸਮੇਂ ਜਲੰਧਰ ਦੇ ਪੁਲਿਸ ਕਮਿਸ਼ਨਰ ਵਜੋਂ ਸੇਵਾ ਨਿਭਾਅ ਰਹੇ ਹਨ। (Election Commission Punjab)

ਇਹ ਵੀ ਪੜ੍ਹੋ : ਲੋਕ ਸਭਾ ਹਲਕਾ ਗੁਰਦਾਸਪੁਰ ’ਚ ਬਣਿਆ ਚੁਕੌਣਾ ਮੁਕਾਬਲਾ

ਉਨ੍ਹਾਂ ਦੇ ਮੌਜ਼ੂਦਾ ਅਹੁਦਿਆਂ ਤੋਂ ਟਰਾਂਸਫਰ ਕਰਕੇ ਗੈਰ-ਚੋਣ ਡਿਊਟੀ ’ਤੇ ਤਾਇਨਾਤ ਕੀਤਾ ਗਿਆ ਹੈ। ਪੰਜਾਬ ਦੇ ਮੁੱਖ ਸਕੱਤਰ ਨੂੰ ਲਿਖੇ ਪੱਤਰ ’ਚ ਚੋਣ ਕਮਿਸ਼ਨ ਨੇ ਦੋਵਾਂ ਅਧਿਕਾਰੀਆਂ ਨੂੰ ਚੋਣ ਡਿਊਟੀ ਤੋਂ ਹਟਾ ਕੇ ਗੈਰ- ਚੋਣ ਡਿਊਟੀ ’ਤੇ ਤਾਇਨਾਤ ਕਰਨ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਕਮਿਸ਼ਨ ਨੇ ਮੁੱਖ ਸਕੱਤਰ ਨੂੰ ਜਲੰਧਰ ਤੇ ਲੁਧਿਆਣਾ ’ਚ ਤਾਇਨਾਤੀ ਲਈ ਤਿੰਨ ਯੋਗ ਅਧਿਕਾਰੀਆਂ ਦਾ ਪੈਨਲ ਮੁਹੱਈਆ ਕਰਵਾਉਣ ਲਈ ਵੀ ਕਿਹਾ ਹੈ। (Election Commission Punjab)