ਰਾਹਗੀਰਾਂ ਦੀ ਪਿਆਸ ਬਝਾਉਣ ਲਈ ਲਗਾਤਾਰ ਜਾਰੀ ਰਹੇਗੀ ਠੰਢੇ ਪਾਣੀ ਛਬੀਲ
- ਪੂਜਨੀਕ ਗੁਰੂ ਜੀ ਦੇ ਬਚਨਾਂ ਤੋਂ ਬਾਅਦ ਸ਼ੁਰੂ ਕੀਤੀ ਛਬੀਲ-85 ਮੈਂਬਰ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਅੱਗ ਵਰਾਉਂਦੀ ਗਰਮੀ ਵਿੱਚ ਪਾਰਾ 45 ਡਿਗਰੀ ਨੂੰ ਪਾਰ ਹੋ ਰਿਹਾ ਹੈ। ਜੇਠ ਮਹੀਨੇ ਦੀ ਤਪਸ ’ਚ ਡੇਰਾ ਸਰਧਾਲੂਆਂ ਵੱਲੋਂ ਰਾਹਗੀਰਾਂ ਲਈ ਠੰਢੇ ਪਾਣੀ ਦੀ ਛਬੀਲ ਲਗਾਈ ਗਈ ਹੈ। ਇਹ ਠੰਢੇ ਪਾਣੀ ਦੀ ਛਬੀਲ ਐਮਐਸਜੀ ਡੇਰਾ ਸੱਚਾ ਸੌਦਾ ਅਤੇ ਮਾਨਵਤਾ ਭਲਾਈ ਕੇਂਦਰ ਬਹਾਦਰਗੜ੍ਹ ਵਿਖੇ ਸਾਧ-ਸੰਗਤ ਵੱਲੋਂ ਬਹਾਦਰਗੜ੍ਹ ਦੇ ਮੁੱਖ ਮਾਰਗ ਨੇੜੇ ਲਗਾਈ ਗਈ ਹੈ ਤਾਂ ਜੋ ਅੱਤ ਦੀ ਪੈ ਰਹੀ ਇਸ ਗਰਮੀ ਵਿੱਚ ਆਉਣ ਜਾਣ ਵਾਲੇ ਲੋਕਾਂ ਦੀ ਪਿਆਸ ਬੁਝਾਈ ਜਾ ਸਕੇ। (Drinking Water Stall)
ਇਹ ਵੀ ਪੜ੍ਹੋ: ਵੋਟਰਾਂ ਦੀ ਸੁਰੱਖਿਆ ਲਈ ਪੁਲਿਸ ਨੇ ਕੱਢਿਆ ਫਲੈਗ ਮਾਰਚ
ਡੇਰਾ ਸ਼ਰਧਾਲੂਆਂ ਵੱਲੋਂ ਪੁਰਾਰਤਨ ਸੱਭਿਅਚਾਰ ਨੂੰ ਜਿਉਂਦਾ ਰੱਖਦਿਆ ਘੜਿਆਂ ਵਿੱਚ ਪਾਣੀ ਭਰ ਕੇ ਰੱਖਿਆ ਗਿਆ ਹੈ ਕਿਉਂਕਿ ਘੜਿਆਂ ਦਾ ਪਾਣੀ ਮਨੁੱਖੀ ਸਿਹਤ ਲਈ ਲਾਭਦਾਇਕ ਹੁੰਦਾ ਹੈ। ਡੇਰਾ ਸ਼ਰਧਾਲੂਆਂ ਵੱਲੋਂ ਆਉਣ-ਜਾਣ ਵਾਲੇ ਲੋਕਾਂ ਨੂੰ ਠੰਢਾ ਪਾਣੀ ਵਰਤਾਇਆ ਗਿਆ। ਇਸ ਮੌਕੇ 85 ਮੈਂਬਰ ਬਾਵਾ ਸਿੰਘ ਨੇ ਦੱਸਿਆ ਕਿ ਇਹ ਪਾਣੀ ਦੀ ਛਬੀਲ ਗਰਮੀ ਦੇ ਦਿਨਾਂ ਵਿੱਚ ਲਗਾਤਾਰ ਜਾਰੀ ਰਹੇਗੀ ਅਤੇ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਵੱਲੋਂ ਕੀਤੇ ਬਚਨਾਂ ਤੋਂ ਬਾਅਦ ਹੀ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਭਿਆਨਕ ਗਰਮੀ ਵਿੱਚ ਰਾਹਗੀਰਾਂ ਦੀ ਪਿਆਸ ਨੂੰ ਪਾਣੀ ਦੀ ਛਬੀਲ ਰਾਹੀਂ ਬੁਝਾਇਆ ਜਾਵੇਗਾ। ਇਸ ਮੌਕੇ ਬਲਾਕ ਪ੍ਰੇਮੀ ਸੇਵਕ ਬਲਕਾਰ ਸਿੰਘ, ਬਲਵਿੰਦਰ ਭੋਲਾ, ਦਰਸ਼ਨ ਸਿੰਘ, 15 ਮੈਂਬਰ ਹਰਫੂਲ ਸਿੰਘ, ਪੱਪੂ ਮਿਸ਼ਤਰੀ, ਦਲਬੀਰ ਸਿੰਘ, ਰਾਮ ਸਿੰਘ ਸਮੇਤ ਹੋਰ ਸੇਵਾਦਾਰ ਮੌਜੂਦ ਸੀ। (Drinking Water Stall)