ਟਰੇਨ ਦੀ ਲਪੇਟ ’ਚ ਆਉਣ ਨਾਲ ਨੌਜਵਾਨ ਦੀ ਮੌਤ

Train

(ਕਰਮ ਥਿੰਦ) ਸੁਨਾਮ ਊਧਮ ਸਿੰਘ ਵਾਲਾ। ਸਥਾਨਕ ਸੁਨਾਮ ਸੰਗਰੂਰ ਦੇ ਰੇਲਵੇ ਲਾਈਨ ’ਤੇ ਰੇਲ ਗੱਡੀ ਦੀ ਲਪੇਟ ‘ਚ ਆਉਣ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਹਾਦਸੇ ‘ਚ ਨੌਜਵਾਨ ਦੇ ਦੋ ਟੁਕੜੇ ਹੋ ਗਏ, ਉਸ ਦੀ ਲਾਸ਼ ਦਾ ਇਕ ਟੁੱਕੜਾ ਰੇਲਵੇ ਲਾਈਨ ਤੋਂ ਬਾਹਰ ਡਿੱਗਿਆ ਮਿਲਿਆ।

ਇਹ ਵੀ ਪੜ੍ਹੋ: ਕਿਸਾਨ ਅੰਦੋਲਨ ਦੇ 100 ਦਿਨ ਪੂਰੇ, ਸੰਭੂ ਤੇ ਖਨੌਰੀ ਬਾਰਡਰ ’ਤੇ ਹੋਇਆ ਵੱਡਾ ਇਕੱਠ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜੀ.ਆਰ.ਪੀ ਦੇ ਨਰਦੇਵ ਸਿੰਘ ਨੇ ਦੱਸਿਆ ਕਿ ਇੱਕ ਨੌਜਵਾਨ ਜਿਸ ਦੀ ਉਮਰ ਕਰੀਬ 17/18 ਸਾਲ ਸੀ ਅਤੇ ਉਸਦੀ ਪਹਿਚਾਣ ਹਰਚਰਨ ਸਿੰਘ ਉਰਫ ਵਿੱਕੀ ਵਜੋਂ ਹੋਈ ਹੈ, ਜਿਸ ਦੀ ਰੇਲਗੱਡੀ ਹੇਠ ਆਉਣ ਨਾਲ ਮੌਤ ਹੋ ਗਈ ਹੈ, ਜਿਸ ਸਬੰਧੀ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।