ਕੁਲਬੀਰ ਸਿੰਘ ਬਿਸ਼ਟ ਆਮ ਆਦਮੀ ਪਾਰਟੀ ’ਚ ਹੋਏ ਸ਼ਾਮਲ

AAP Punjab

ਸ੍ਰੀ ਆਨੰਦਪੁਰ ਸਾਹਿਬ। ਪੰਜਾਬ ਦੇ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਆਮ ਆਦਮੀ ਪਾਰਟੀ (ਆਪ) ਹੋਰ ਮਜ਼ਬੂਤੀ ਹੋਈ ਹੈ। 2022 ਦੀਆਂ ਵਿਧਾਨ ਸਭਾ ਚੋਣਾਂ ਲੜ ਚੁੱਕੇ ਨਵਾਂਗਾਓਂ ਦੇ ਕੌਂਸਲਰ ਕੁਲਬੀਰ ਸਿੰਘ ਬਿਸ਼ਟ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਉਹ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪਾਰਟੀ ਵਿੱਚ ਸ਼ਾਮਲ ਹੋਏ ਹਨ। ਮੁੱਖ ਮੰਤਰੀ ਮਾਨ ਨੇ ਪਾਰਟੀ ’ਚ ਸ਼ਾਮਲ ਹੋਣ ’ਤੇ ਉਨ੍ਹਾਂ ਦਾ ਸਵਾਗਤ ਕੀਤਾ। AAP Punjab

ਇਹ ਵੀ ਪੜ੍ਹੋ: Arvind Kejriwal: ਅਰਵਿੰਦ ਕੇਜ਼ਰੀਵਾਲ ਨੇ ਮੰਗੇ 7 ਦਿਨ ਹੋਰ !

ਕੁਲਬੀਰ ਸਿੰਘ ਬਿਸ਼ਟ ਦੀ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਚੰਗੀ ਕਮਾਂਡ ਹੈ ਅਤੇ ਉਹ ਇੱਕ ਤੇਜ਼ ਤਰਾਰ ਆਗੂ ਮੰਨੇ ਜਾਂਦੇ ਹਨ। ਇਸ ਤੋਂ ਪਹਿਲਾਂ ਉਹ ਅਕਾਲੀ ਦਲ ਦੇ ਸਾਬਕਾ ਜਨਰਲ ਸਕੱਤਰ ਰਹੇ ਹਨ। ਦੱਸ ਦੇਈਏ ਕਿ ਲੋਕ ਸਭਾ ਹਲਕਾ ਸ੍ਰੀ ਆਨੰਦਪੁਰ ਸਾਹਿਬ ਸੀਟ ਤੋਂ ਆਪ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਚੋਣ ਲੜ ਰਹੇ ਹਨ।  AAP Punjab