ਮਜ਼ਬੂਤ ਲੋਕਤੰਤਰ ਲਈ ਲਾਜ਼ਮੀ ਕੀਤੀ ਜਾਵੇ ਵੋਟ ਦੇ ਅਧਿਕਾਰ ਦੀ ਵਰਤੋਂ

Ludhiana News

ਪ੍ਰਸ਼ਾਸਨ ਵੱਲੋਂ ਨੌਜਵਾਨ ਵੋਟਰਾਂ ਨੂੰ ਜਾਗਰੂਕ ਕਰਨ ਲਈ ‘ਯੂਥ ਚੱਲਿਆ ਬੂਥ’ ਪੈਦਲ ਮਾਰਚ ਕੱਢਿਆ | Ludhiana News

ਲੁਧਿਆਣਾ (ਜਸਵੀਰ ਸਿੰਘ ਗਹਿਲ)। ਏਡੀਸੀ (ਜ)- ਕਮ- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਮੇਜਰ ਅਮਿਤ ਸਰੀਨ ਵੱਲੋਂ ਨੌਜਵਾਨਾਂ ਨੂੰ 1 ਜੂਨ ਨੂੰ ਲੋਕ ਸਭਾ ਚੋਣਾਂ ਦੀਆਂ ਵੋਟਾਂ ਵਿੱਚ ਸਰਗਰਮੀ ਨਾਲ ਹਿੱਸਾ ਲੈਣ ਦੀ ਅਪੀਲ ਕੀਤੀ। ਉਨ੍ਹਾਂ ਨੌਜਵਾਨਾਂ ਦੀ ਜਮਹੂਰੀ ਪ੍ਰਕਿਰਿਆ ਵਿੱਚ ਸ਼ਮੂਲੀਅਤ ਦੀ ਮਹੱਤਤਾ ’ਤੇ ਜ਼ੋਰ ਦਿੱਤਾ ਅਤੇ ਮਜ਼ਬੂਤ ਲੋਕਤੰਤਰ ਲਈ ਉਨ੍ਹਾਂ ਨੂੰ ਵੋਟ ਪਾਉਣ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। (Ludhiana News)

‘ਯੂਥ ਚੱਲਿਆ ਬੂਥ’ ਪੈਦਲ ਮਾਰਚ ਵਿਸ਼ੇਸ਼ ਜਾਗਰੂਕਤਾ ਪ੍ਰੋਗਰਾਮ ਮੌਕੇ ਮੇਜਰ ਸਰੀਨ ਨੇ ਜ਼ੋਰ ਦੇ ਕੇ ਕਿਹਾ ਕਿ ਲੋਕਤੰਤਰ ਦੀ ਮਜ਼ਬੂਤੀ ਅਤੇ ਖੁਸ਼ਹਾਲੀ ਵੋਟਰਾਂ ਦੀ ਸਰਗਰਮ ਭਾਗੀਦਾਰੀ ’ਤੇ ਨਿਰਭਰ ਕਰਦੀ ਹੈ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਪਹਿਲੀ ਵਾਰ ਵੋਟ ਪਾਉਣ ਵਾਲੇ ਵੋਟਰਾਂ ਨੂੰ ਦੇਸ਼ ਦਾ ਭਵਿੱਖ ਸੰਵਾਰਨ ਲਈ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਉਨ੍ਹਾਂ ਸਪੱਸ਼ਟ ਕੀਤਾ ਕਿ ਭਾਰਤ ਦੁਨੀਆ ਦਾ ਸਭ ਤੋਂ ਵੱਡਾ ਲੋਕਤੰਤਰ ਹੋਣ ਦੇ ਨਾਤੇ, ਚੋਣਾਂ ਇੱਕ ਮਹੱਤਵਪੂਰਨ ਉਤਸ਼ਵ ਹਨ ਅਤੇ ਹਰ ਵੋਟ ਦੀ ਮਹੱਤਤਾ ਹੁੰਦੀ ਹੈ।

Ludhiana News

ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਾ ਸਿਰਫ਼ ਆਪਣੀ ਵੋਟ ਪਾਉਣ ਸਗੋਂ ਹੋਰਨਾਂ ਨੂੰ ਵੀ ਅਜਿਹਾ ਕਰਨ ਲਈ ਪ੍ਰੇਰਿਤ ਕਰਨ, ਜਿਸ ਨਾਲ ਦੇਸ਼ ਵਿੱਚ ਲੋਕਤੰਤਰੀ ਪ੍ਰਕਿਰਿਆ ਮਜ਼ਬੂਤ ਹੋਵੇਗੀ। ‘ਯੂਥ ਚੱਲਿਆ ਬੂਥ’ ਪੈਦਲ ਮਾਰਚ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਸ਼ੁਰੂ ਹੋ ਕੇ ਸਰਕਾਰੀ ਕਾਲਜ (ਲੜਕੀਆਂ), ਭਾਰਤ ਨਗਰ ਵਿੱਚ ਬਣਾਏ ਗਏ ਪੋਲਿੰਗ ਬੂਥ ’ਤੇ ਸਮਾਪਤ ਹੋਇਆ। ਮਾਰਚ ਦੌਰਾਨ, ਮੇਜਰ ਸਰੀਨ ਨੇ ਭਾਗ ਲੈਣ ਵਾਲਿਆਂ ਨੂੰ 1 ਜੂਨ ਨੂੰ ਵੋਟ ਪਾਉਣ ਲਈ ਸਹੁੰ ਚੁਕਾਈ। ਮਾਰਚ ਵਿੱਚ ਇੱਕ ਕੁਇਜ਼ ਈਵੈਂਟ ਵੀ ਸ਼ਾਮਲ ਸੀ ਅਤੇ ਮੇਜਰ ਸਰੀਨ ਨੇ ਰੱਖ ਬਾਗ ਵਿਖੇ ਕੁਇਜ਼ ਦੌਰਾਨ ਸਹੀ ਉੱਤਰ ਦੇਣ ਵਾਲੇ ਨੌਜਵਾਨਾਂ ਅਤੇ ਸਵੇਰ ਦੀ ਸੈਰ ਕਰਨ ਵਾਲਿਆਂ ਨੂੰ ਸਨਮਾਨਿਤ ਕੀਤਾ।

Also Read : Welfare Work: ਸ਼ਲਾਘਾਯੋਗ ਉਪਰਾਲਾ, ਕੁਦਰਤ ਦੀ ਸੰਭਾਲ ਕਰਕੇ ਮਨਾਇਆ ਜਨਮ ਦਿਨ

ਖੰਨਾ ਦੇ ਐਸਐਸਪੀ ਅਮਨੀਤ ਕੋਂਡਲ ਨੇ ਵੀਰਵਾਰ ਨੂੰ ਸੁਵਿਧਾ ਕੇਂਦਰ ਵਿਖੇ ਪੋਸਟਲ ਬੈਲਟ ਰਾਹੀਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਪੋਸਟਲ ਬੈਲਟ ਰਾਹੀਂ ਵੋਟ ਪਾਉਣ ਉਪਰੰਤ ਕੋਂਡਲ ਨੇ ਕਿਹਾ ਕਿ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਮੌਕੇ ਕੋਈ ਵੀ ਯੋਗ ਵਿਅਕਤੀ ਆਪਣੀ ਵੋਟ ਪਾਉਣ ਤੋਂ ਵਾਂਝਾ ਨਹੀਂ ਰਹਿਣਾ ਚਾਹੀਦਾ, ਜਿਸ ਦੇ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖਤਾ ਪ੍ਰਬੰਧ ਕੀਤੇ ਗਏ ਹਨ।