ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਸੁਰਿੰਦਰਪਾਲ ਸਿੰਘ ਦੀ ਹੋਈ ਸੀ ਮੌਤ
ਪਟਿਆਲਾ (ਖੁਸ਼ਵੀਰ ਸਿੰਘ ਤੂਰ)। ਲੋਕ ਸਭਾ ਹਲਕਾ ਪਟਿਆਲਾ ਤੋਂ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਪਿੰਡ ਸੇਹਰਾ ਵਿਖੇ ਵਿਰੋਧ ਪ੍ਰਦਰਸ਼ਨ ਦੌਰਾਨ ਕਿਸਾਨ ਸੁਰਿੰਦਰਪਾਲ ਸਿੰਘ ਵਾਸੀ ਆਕੜੀ ਦੀ ਹੋਈ ਮੌਤ ਸਬੰਧੀ ਦਰਜ ਮਾਮਲੇ ਵਿੱਚ ਪਰਨੀਤ ਕੌਰ ਦੇ ਸਮਰਥਕ ਅਤੇ ਭਾਜਪਾ ਆਗੂ ਹਰਵਿੰਦਰ ਸਿੰਘ ਹਰਪਾਲਪੁਰ ਨੂੰ ਪੰਜਾਬ ਅਤੇ ਹਰਿਆਣਾ ਹਾਈਕੋਰਟ ਤੋਂ ਅੱਜ ਜਮਾਨਤ ਮਿਲ ਗਈ ਹੈ। (Harvinder Harpalpur)
ਕਿਸਾਨ ਜਥੇਬੰਦੀਆਂ ਵੱਲੋਂ ਇਸ ਮੌਤ ਦਾ ਜਿੰਮੇਵਾਰ ਭਾਜਪਾ ਆਗੂ ਹਰਵਿੰਦਰ ਹਰਪਾਲਪੁਰ ਨੂੰ ਦਰਸਾਉਂਦਿਆ ਮ੍ਰਿਤਕ ਦੇ ਭਤੀਜ਼ੇ ਦੀ ਸ਼ਿਕਾਇਤ ਤੇ ਥਾਣਾ ਖੇੜੀ ਗੰਡਿਆ ਵਿਖੇ ਧਾਰਾ 304 ਤਹਿਤ ਮਾਮਲਾ ਦਰਜ਼ ਕੀਤਾ ਗਿਆ ਸੀ। ਇੱਥੋਂ ਤੱਕ ਕਿ ਕਿਸਾਨ ਜਥੇਬੰਦੀਆਂ ਵੱਲੋਂ ਹਰਪਾਲਪੁਰ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਮੋਤੀ ਮਹਿਲਾ ਨੇੜੇ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ ਸੀ। ਪੁਲਿਸ ਪ੍ਰਸ਼ਾਸਨ ਅਤੇ ਕਿਸਾਨ ਜਥੇਬੰਦੀਆਂ ਵਿਚਕਾਰ ਹੋਏ ਸਮਝੌਤੇ ਤਹਿਤ ਮ੍ਰਿਤਕ ਕਿਸਾਨ ਦੇ ਪਰਿਵਾਰ ਨੂੰ ਢੁਕਵਾਂ ਮੁਆਵਜ਼ਾ ਅਤੇ ਇੱਕ ਮਹੀਨੇ ਦੇ ਅੰਦਰ ਹਰਪਾਲਪੁਰ ਦੀ ਗ੍ਰਿਫਤਾਰੀ ਯਕੀਨੀ ਬਣਾਉਣ ਦਾ ਵਾਅਦਾ ਕੀਤਾ ਗਿਆ ਸੀ।
Also Read : ਸਰਕਾਰੀ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ’ਚ ਕਾਂਗਰਸ ਦੇ ਚੋਣ ਏਜੰਟ ਖਿਲਾਫ਼ ਮੁਕੱਦਮਾ ਦਰਜ਼
ਇਸੇ ਦੌਰਾਨ ਹਰਪਾਲਪੁਰ ਨੇ ਜਦੋਂ ਆਪਣੀ ਜਮਾਨਤ ਲਈ ਪਟਿਆਲਾ ਵਿਖੇ ਅਰਜੀ ਪਾਈ, ਤਾਂ 28 ਮਈ ਨੂੰ ਖਾਰਜ ਹੋ ਗਈ ਸੀ। ਇਸ ਮਗਰੋਂ ਉਹਨਾਂ ਨੇ 30 ਮਈ ਨੂੰ ਆਪਣੇ ਵਕੀਲ ਐਡਵੋਕੇਟ ਪ੍ਰੀਤਇੰਦਰ ਸਿੰਘ ਆਹਲੂਵਾਲੀਆ ਰਾਹੀਂ ਹਾਈ ਕੋਰਟ ਵਿੱਚ ਜਮਾਨਤ ਲਈ ਅਰਜੀ ਦਾਇਰ ਕੀਤੀ। ਜਿਸ ’ਤੇ ਹਾਈਕੋਰਟ ਦੇ ਜਸਟਿਸ ਕਰਮਜੀਤ ਸਿੰਘ ਦੀ ਅਗਵਾਈ ਹੇਠਲੀ ਅਦਾਲਤ ਨੇ ਹਰਵਿੰਦਰ ਹਰਪਾਲਪੁਰ ਨੂੰ ਤਫਤੀਸ਼ ਵਿੱਚ ਸ਼ਾਮਿਲ ਹੋਣ ਦੀ ਸ਼ਰਤ ਦੇ ਅਧਾਰ ’ਤੇ ਅੱਜ ਅਗਾਊ ਜਮਾਨਤ ਦੇ ਦਿੱਤੀ ਹੈ।