ਮੁੱਖ ਮੰਤਰੀ ਭਗਵੰਤ ਮਾਨ ਨੇ ਪਰਿਵਾਰ ਸਮੇਤ ਪਾਈ ਵੋਟ

CM Bhagwant Mann
ਸੰਗਰੂਰ : ਮੁ੍ੱਖ ਮੰਤਰੀ ਭਗਵੰਤ ਮਾਨ ਆਪਣੀ ਪਤਨੀ ਗੁਰ੍ਰਪ੍ਰੀਤ ਕੌਰਨ ਨਾਲ ਵੋਟ ਪਾਉਣ ਤੋਂ ਬਾਅਦ।

(ਸੱਚ ਕਹੂੰ ਨਿਊਜ਼) ਸੰਗਰੂਰ। ਪੰਜਾਬ ਦੀ ਸੰਗਰੂਰ ਲੋਕ ਸਭਾ ਸੀਟ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਜਾਰੀ ਹੈ। ਸੰਗਰੂਰ ਦੇ ਪਿੰਡ ਮੰਗਵਾਲ ਸਥਿਤ ਆਪਣੇ ਪੋਲਿੰਗ ਸਟੇਸ਼ਨ ‘ਤੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਪਰਿਵਾਰ ਸਮੇਤ ਵੋਟ ਪਾਈ। ਕੁਝ ਸਮਾਂ ਪਹਿਲਾਂ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਪਰਿਵਾਰ ਸਮੇਤ ਆਪਣੀ ਵੋਟ ਪਾਈ ਸੀ। ਵੋਟਿੰਗ ਪ੍ਰਕਿਰਿਆ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।

CM Bhagwant Mann

ਸਮੇਂ ਤੋਂ ਪਹਿਲਾਂ ਹੀ ਪੰਹੁਚੇ ਵੋਟਰ/ CM Bhagwant Mann

ਆਗਾਮੀ ਆਮ ਚੋਣਾਂ ਲਈ ਵੋਟਾਂ ਪੈਣ ਦਾ ਕੰਮ ਸ਼ੁਰੂ ਹੋ ਗਿਆ ਹੈ। ਇਹ ਇਹ ਤਸਵੀਰਾਂ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਗੋਬਿੰਦ ਨਗਰ ਲੁਧਿਆਣਾ ਦੀਆਂ ਹਨ ਜਿੱਥੇ ਚੋਣ ਕਮਿਸ਼ਨ ਵੱਲੋਂ ਨਿਰਧਾਰਿਤ ਕੀਤੇ ਸਮੇਂ ਤੋਂ ਪਹਿਲਾਂ ਇਹ ਵੋਟਰ ਵੋਟ ਪਾਉਣ ਲਈ ਪਹੁੰਚਣੇ ਸ਼ੁਰੂ ਹੋ ਗਏ ਹਨ। ਚੋਣਾਂ ਨੂੰ ਲੈ ਕੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਤੇ ਚੋਣ ਅਮਲੇ ਵੱਲੋਂ ਸਮੁੱਚੇ ਪ੍ਰਬੰਧ ਕਰ ਲਏ ਗਏ ਹਨ। ਵੋਟਰਾਂ ਦਾ ਕਹਿਣਾ ਸੀ ਕਿ ਵੋਟ ਪਾਉਣੀ ਤਾਂ ਹੈ ਹੀ ਕਿਉਂ ਨਾ ਠੰਡੇ ਮੌਸਮ ਦੇ ’ਚ ਹੀ ਪਾ ਕੇ ਇਸ ਜਿੰਮੇਵਾਰੀ ਤੋਂ ਫਾਰਗ ਹੋਇਆ ਜਾਵੇ। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਸਰਕਾਰੀ ਕਾਲਜ ਫ਼ਾਰ ਗਰਲਜ਼, ਲੁਧਿਆਣਾ ਦੇ ਪੋਲਿੰਗ ਬੂਥ ‘ਤੇ ਆਪਣੀ ਵੋਟ ਪਾਈ।