Amritsar Lok Sabha Seat LIVE: ਅੰਮ੍ਰਿਤਸਰ ‘ਚ 3 ਵਜੇ ਤੱਕ 41.74 ਫੀਸਦੀ ਵੋਟਿੰਗ

Kuldeep Singh Dhaliwal
ਵੋਟ ਪਾਉਣ ਤੋਂ ਬਾਅਦ ਖੁਸੀ ਜ਼ਾਹਿਰ ਕਰਦੇ ਹੋਏ ਆਪ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ।

ਸ੍ਰੀ ਅੰਮ੍ਰਿਤਸਰ ਸਾਹਿਬ (ਰਾਜਨ ਮਾਨ)। ਲੋਕ ਸਭਾ ਹਲਕਾ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੇ ਆਪਣੀ ਜੱਦੀ ਪਿੰਡ ਜਗਦੇਵ ਕਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਚ ਵੋਟ ਪਾਉਣ ਪੁੱਜੇ। ਵੋਟ ਪਾਉਣ ਤੋਂ ਬਾਅਦ ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਤੋਂ ਵੱਧ ਵੋਟਾਂ ਪਾਉਣ ਲਈ ਘਰਾਂ ’ਚੋ ਬਾਹਰ ਨਿਕਲਣ ਅਤੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। 3 ਵਜੇ ਦੀ ਰਿਪੋਰਟ ਮੁਤਾਬਕ ਅੰਮ੍ਰਿਤਸਰ ‘ਚ 41.74 ਫੀਸਦੀ ਵੋਟਿੰਗ ਹੋਈ ਹੈ। Amritsar Lok Sabha Seat

ਅਜਨਾਲਾ ਵਿੱਚ ਸਭ ਤੋਂ ਵੱਧ ਵੋਟਿੰਗ ਦੇਖਣ ਨੂੰ ਮਿਲ ਰਹੀ ਹੈ/ Amritsar Lok Sabha Seat

ਪੰਜਾਬ ਦੀ ਅੰਮ੍ਰਿਤਸਰ ਲੋਕ ਸਭਾ ਸੀਟ ‘ਤੇ ਸਵੇਰੇ 7 ਵਜੇ ਤੋਂ ਵੋਟਿੰਗ ਚੱਲ ਰਹੀ ਹੈ। ਸਵੇਰੇ 9 ਵਜੇ ਤੱਕ 7.22 ਫੀਸਦੀ ਵੋਟਿੰਗ ਹੋਈ। ਅਜਨਾਲਾ ਵਿੱਚ ਸਭ ਤੋਂ ਵੱਧ ਵੋਟਿੰਗ ਦੇਖਣ ਨੂੰ ਮਿਲ ਰਹੀ ਹੈ। ਇੱਥੇ 12 ਫੀਸਦੀ ਵੋਟਿੰਗ ਹੋਈ ਹੈ। ਵੋਟਿੰਗ ਸ਼ਾਮ 6 ਵਜੇ ਤੱਕ ਜਾਰੀ ਰਹੇਗੀ।

Kuldeep Singh Dhaliwal
ਵੋਟ ਪਾਉਣ ਤੋਂ ਬਾਅਦ ਖੁਸੀ ਜ਼ਾਹਿਰ ਕਰਦੇ ਹੋਏ ਆਪ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ।

ਸੂਬੇ ਵਿੱਚ ਕੁੱਲ 2 ਕਰੋੜ 14 ਲੱਖ 61 ਹਜ਼ਾਰ 741 ਵੋਟਰ |

ਚੋਣ ਕਮਿਸ਼ਨ ਅਨੁਸਾਰ ਸੂਬੇ ਵਿੱਚ ਕੁੱਲ 2 ਕਰੋੜ 14 ਲੱਖ 61 ਹਜ਼ਾਰ 741 ਵੋਟਰ ਹਨ, ਜਿਨ੍ਹਾਂ ਵਿੱਚ 1 ਕਰੋੜ 12 ਲੱਖ 86 ਹਜ਼ਾਰ 727 ਪੁਰਸ਼, 1 ਕਰੋੜ 01 ਲੱਖ 74 ਹਜ਼ਾਰ 241 ਔਰਤਾਂ, 773 ਟਰਾਂਸਜੈਂਡਰ, 1 ਲੱਖ 58 ਹਜ਼ਾਰ 718 ਪੀਡਬਲਿਊਡੀ (ਦਿਵਿਆਂਗ) ਅਤੇ 1614 ਐੱਨਆਰਆਈ (ਪ੍ਰਵਾਸੀ ਭਾਰਤੀ) ਵੋਟਰ ਸ਼ਾਮਲ ਹਨ। ਸੂਬੇ ਵਿੱਚ ਪਹਿਲੀ ਵਾਰ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਵਾਲੇ ਵੋਟਰਾਂ ਦੀ ਗਿਣਤੀ 5,38,715 ਅਤੇ 85 ਸਾਲ ਅਤੇ ਇਸ ਤੋਂ ਵੱਧ ਉਮਰ ਦੇ ਵੋਟਰਾਂ ਦੀ ਗਿਣਤੀ 1 ਲੱਖ 89 ਹਜ਼ਾਰ 855 ਹੈ।

ਸੂਬੇ ਵਿੱਚ 24,451 ਪੋਲਿੰਗ ਸਟੇਸ਼ਨ ਬਣਾਏ

ਸੂਬੇ ਵਿੱਚ 24,451 ਪੋਲਿੰਗ ਸਟੇਸ਼ਨ ਬਣਾਏ ਗਏ ਹਨ, ਜਿਨ੍ਹਾਂ ਵਿੱਚੋਂ 5694 ਪੋਲਿੰਗ ਸਟੇਸ਼ਨ ਸੰਵੇਦਨਸ਼ੀਲ (ਕ੍ਰਿਟੀਕਲ) ਐਲਾਨੇ ਗਏ ਹਨ। ਇਨ੍ਹਾਂ ਵਿੱਚ 1076 ਮਾਡਲ ਪੋਲਿੰਗ ਸਟੇਸ਼ਨ, ਔਰਤਾਂ ਵੱਲੋਂ ਪ੍ਰਬੰਧਿਤ ਗੁਲਾਬੀ ਰੰਗ ਦੇ 165 ਬੂਥ , 115 ਗ੍ਰੀਨ ਬੂਥ, ਨੌਜਵਾਨਾਂ ਵੱਲੋਂ ਪ੍ਰਬੰਧਿਤ 99 ਬੂਥ ਅਤੇ ਦਿਵਿਆਂਗ ਵਿਅਕਤੀਆਂ ਵੱਲੋਂ ਪ੍ਰਬੰਧਿਤ 101 ਬੂਥ ਸ਼ਾਮਲ ਹਨ। ਉਨ੍ਹਾਂ ਦੱਸਿਆ ਕਿ ਸਾਰੇ ਪੋਲਿੰਗ ਸਟੇਸ਼ਨਾਂ ਦੀ ਨਿਗਰਾਨੀ ਸੀਸੀਟੀਵੀ ਕੈਮਰਿਆਂ ਜ਼ਰੀਏ ਕੀਤੀ ਜਾਵੇਗੀ। ਇਸਦੇ ਨਾਲ ਹੀ ਚੋਣ ਅਧਿਕਾਰੀਆਂ ਅਤੇ ਆਬਜ਼ਰਵਰਾਂ ਵੱਲੋਂ ਰੀਅਲ-ਟਾਈਮ ਮਾਨੀਟਰਿੰਗ ਲਈ ਪੋਲਿੰਗ ਸਟੇਸ਼ਨਾਂ ਦੀ 100 ਫੀਸਦੀ ਲਾਈਵ ਵੈਬਕਾਸਟਿੰਗ ਯਕੀਨੀ ਬਣਾਈ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ ਵੋਟਾਂ ਦੀ ਗਿਣਤੀ 24 ਵੱਖ-ਵੱਖ ਥਾਵਾਂ ’ਤੇ ਬਣਾਏ ਗਏ 117 ਗਿਣਤੀ ਕੇਂਦਰਾਂ ’ਤੇ ਹੋਵੇਗੀ।

ਡਾਈ ਲੱਖ ਤੋਂ ਜ਼ਿਆਦਾ ਮੁਲਾਜ਼ਮ ਸੰਭਾਲ ਰਹੇ ਚੋਣਾਂ ਦੀ ਕਮਾਨ

ਸੂਬੇ ਦੇ ਕੁੱਲ 2 ਲੱਖ 60 ਹਜ਼ਾਰ ਮੁਲਾਜ਼ਮ ਚੋਣ ਡਿਊਟੀ ਨਿਭਾ ਰਹੇ ਹਨ, ਜਿਨ੍ਹਾਂ ਵਿੱਚ 1 ਲੱਖ 20 ਹਜ਼ਾਰ 114 ਪੋਲਿੰਗ ਸਟਾਫ਼, 70 ਹਜ਼ਾਰ 724 ਸੁਰੱਖਿਆ ਮੁਲਾਜ਼ਮ (ਸੂਬਾ ਪੁਲਿਸ ਅਤੇ ਕੇਂਦਰੀ ਹਥਿਆਰਬੰਦ, ਨੀਮ ਫੌਜੀ ਬਲ), 50 ਹਜ਼ਾਰ ਸਪੋਰਟਿੰਗ ਸਟਾਫ਼ ਅਤੇ ਮੁੱਖ ਚੋਣ ਅਧਿਕਾਰੀ, ਦਫ਼ਤਰ ਤੇ ਜ਼ਿਲ੍ਹਾ ਚੋਣ ਅਧਿਕਾਰੀ ਦਫ਼ਤਰਾਂ ਦੇ 25,150 ਮੁਲਾਜ਼ਮ ਸ਼ਾਮਲ ਹਨ।