ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਮੂਹਰੇ ਹੋ ਕੇ ਪ੍ਰਸ਼ਾਸ਼ਨ ਅਤੇ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਪਾਇਆ ਅੱਗ ’ਤੇ ਕਾਬੂ
ਡੇਰਾ ਪ੍ਰੇਮੀਆਂ ਦੀ ਹਿੰਮਤ ਸਦਕਾ ਕਈ ਦੁਕਾਨਾਂ ਅੱਗ ਦੀ ਲਪੇਟ ਤੋਂ ਬਚੀਆਂ : ਸੁਰਿੰਦਰ ਪੈਂਦ
(ਭੂਸ਼ਨ ਸਿੰਗਲਾ) ਪਾਤੜਾਂ। Fire Accident ਪਾਤੜਾਂ ਸ਼ਹਿਰ ’ਚ ਬਹੁਤ ਵੱਡੀ ਘਟਨਾ ਵਾਪਰੀ ਹੈ। ਜਾਖਲ ਰੋਡ ਸਥਿਤ ਕੌਹਰੀਆਂ ਵਾਲਿਆਂ ਦੇ ਕਈ ਮੰਜ਼ਿਲੇ ਕਿਤਾਬਾਂ ਦੇ ਸ਼ੋਅਰੂਮ ’ਚ ਭਿਆਨਕ ਅੱਗ ਲੱਗਣ ਕਾਰਨ ਕਰੋੜਾਂ ਦਾ ਨੁਕਸਾਨ ਹੋਇਆ ਹੈ। ਅੱਗ ਇੰਨੀ ਭਿਆਨਕ ਸੀ ਕਿ ਉਸਨੇ ਨਾਲ ਲੱਗਦੀਆਂ ਦੁਕਾਨਾਂ ਨੂੰ ਵੀ ਆਪਣੀ ਲਪੇਟ ਵਿੱਚ ਲੈ ਲਿਆ।
ਮੌਕੇ ’ਤੇ ਸਭ ਤੋਂ ਪਹਿਲਾਂ ਪਹੁੰਚੇ ਡੇਰਾ ਸੱਚਾ ਸੌਦਾ ਸਰਸਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਫੋਰਸ ਵਿੰਗ ਦੇ ਸੇਵਾਦਾਰਾਂ ਨੇ ਕਈ ਘੰਟਿਆਂ ਦੀ ਜੱਦੋ-ਜਹਿਦ ਤੋਂ ਬਾਅਦ ਸ਼ਹਿਰ ਵਾਸੀਆਂ ਦੇ ਸਹਿਯੋਗ ਨਾਲ ਜਿੱਥੇ ਅੱਗ ’ਤੇ ਕਾਬੂ ਪਾਇਆ ਉਥੇ ਹੀ ਨਾਲ ਲੱਗਦੇ ਦੁਕਾਨਦਾਰਾਂ ਦਾ ਸਾਰਾ ਸਮਾਨ ਸੁਰੱਖਿਅਤ ਬਾਹਰ ਕਢਵਾਇਆ। Fire Accident
ਜਾਣਕਾਰੀ ਅਨੁਸਾਰ ਅੱਜ ਸਵੇਰੇ ਲਗਭਗ 6 ਵਜੇ ਜਾਖਲ ਰੋਡ ਤੋਂ ਲੰਘ ਰਹੇ ਵਿਨੋਦ ਕੁਮਾਰ ਅੰਬੇ ਮੋਟਰਜ਼ ਨੇ ਦੁਕਾਨ ’ਚ ਅੱਗ ਲੱਗਣ ਦੀ ਸੂਚਨਾ ਡੇਰਾ ਪ੍ਰੇਮੀਆਂ ਨੂੰ ਦਿੱਤੀ। ਸੂਚਨਾ ਮਿਲਦੇ ਹੀ ਸੈਂਕੜੇ ਡੇਰਾ ਸ਼ਰਧਾਲੂ ਮੌਕੇ ’ਤੇ ਪੁੱਜ ਕੇ ਅੱਗ ਬੁਝਾਉਣ ਵਿੱਚ ਜੁਟ ਗਏ। ਪ੍ਰਸ਼ਾਸ਼ਨ ਵੱਲੋਂ ਭੇਜੀਆਂ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਵੀ ਅੱਗ ’ਤੇ ਕਾਬੂ ਪਾਉਣ ’ਚ ਪੂਰੀ ਮਦਦ ਕੀਤੀ। ਅੱਗ ਇੰਨੀ ਭਿਆਨਕ ਸੀ ਕਿ ਚਾਰੇ ਪਾਸੇ ਧੂੰਏਂ ਦਾ ਗੁਬਾਰ ਨਜ਼ਰ ਆਉਣ ਲੱਗਾ। ਬਚਤ ਇਹ ਰਹੀ ਕਿ ਕਿਸੇ ਵੀ ਤਰ੍ਹਾਂ ਦਾ ਜਾਨੀ ਨੁਕਸਾਨ ਹੋਣੋਂ ਬਚਾਅ ਹੋ ਗਿਆ।
ਇਹ ਵੀ ਪੜ੍ਹੋ: Body Donation: ਜਾਂਦੇ-ਜਾਂਦੇ ਵੀ ਇਨਸਾਨੀਅਤ ਦੇ ਕੰਮ ਆਏ ਪ੍ਰੇਮੀ ਧਕੇਲ ਇੰਸਾਂ
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਰਿੰਦਰ ਪੈਂਦ ਨੇ ਡੇਰਾ ਪ੍ਰੇਮੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸ਼ਹਿਰ ਅਤੇ ਇਲਾਕੇ ਅੰਦਰ ਕਿਸੇ ਵੀ ਕਿਸਮ ਦੀ ਕੁਦਰਤੀ ਆਫ਼ਤ ਜਾਂ ਹੋਰ ਮੁਸੀਬਤ ਦੀ ਘੜੀ ਵਿੱਚ ਡੇਰਾ ਪ੍ਰੇਮੀ ਸਭ ਤੋਂ ਅੱਗੇ ਹੋ ਕੇ ਮਨੁੱਖਤਾ ਦਾ ਫ਼ਰਜ਼ ਨਿਭਾਉਂਦੇ ਹਨ ਜੋਂ ਸਭ ਤੋਂ ਵੱਡੀ ਸੇਵਾ ਹੈ। ਇਸ ਭਿਆਨਕ ਅੱਗ ’ਚ ਜੇਕਰ ਸਮੇਂ ਸਿਰ ਪੁੱਜ ਕੇ ਡੇਰਾ ਸ਼ਰਧਾਲੂ ਮੱਦਦ ਨਾ ਕਰਦੇ ਤਾਂ ਇਸ ਨਾਲ ਨਾਲ ਲੱਗਦੀਆਂ ਕਈ ਦੁਕਾਨਾਂ ਵੀ ਅੱਗ ਦੀ ਭੇਂਟ ਚੜ੍ਹ ਜਾਣੀਆਂ ਸਨ। ਉਨਾਂ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇਂਸਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਧੰਨ ਹਨ ਇਹ ਸੇਵਾਦਾਰ।