ਵਿਧਾਨ ਸਭਾ ਨੇ ਕੀਤਾ ਅਸਤੀਫਾ ਮਨਜ਼ੂਰ
ਚੰਡੀਗੜ੍ਹ (ਅਸ਼ਵਨੀ ਚਾਵਲਾ)। ਜਲੰਧਰ ਵੈਸਟ ਸੀਟ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਦੋ ਮਹੀਨੇ ਪਹਿਲੇ ਭਾਜਪਾ ਵਿੱਚ ਸ਼ਾਮਲ ਹੋਏ ਸ਼ੀਤਲ ਅੰਗੂਰਾਲ (Sheetal Angural) ਹੁਣ ਵਿਧਾਇਕ ਨਹੀਂ ਰਹੇ ਹਨ ਕਿਉਂਕਿ ਉਨ੍ਹਾਂ ਦਾ ਅਸਤੀਫਾ ਪੰਜਾਬ ਵਿਧਾਨ ਸਭਾ ਵੱਲੋਂ ਮਨਜੂਰ ਕਰ ਲਿਆ ਗਿਆ ਹੈ ਹਾਲਾਂਕਿ ਬੀਤੇ ਦਿਨ ਹੀ ਸ਼ੀਤਲ ਅੰਗੂਰਾਲ ਵੱਲੋਂ ਪਲਟੀ ਮਾਰਦੇ ਹੋਏ ਆਪਣੇ ਅਸਤੀਫੇ ਨੂੰ ਵਾਪਸ ਲੈਣ ਦਾ ਐਲਾਨ ਕਰ ਦਿੱਤਾ ਗਿਆ ਸੀ ਪਰ ਉਸ ਤੋਂ ਪਹਿਲਾਂ ਹੀ ਪੰਜਾਬ ਵਿਧਾਨ ਸਭਾ ਵੱਲੋਂ ਸ਼ੀਤਲ ਅੰਗੂਰਾਲ ਦਾ ਅਸਤੀਫਾ ਮਨਜ਼ੂਰ ਕਰਦੇ ਹੋਏ ਜਲੰਧਰ ਵੈਸਟ ਸੀਟ ਨੂੰ ਖਾਲੀ ਘੋਸ਼ਿਤ ਕਰਨ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਹੈ।
ਸ਼ੀਤਲ ਅੰਗੂਰਾਲ (Sheetal Angural) ਆਪਣਾ ਅਸਤੀਫਾ ਵਾਪਸ ਲੈਣ ਲਈ ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਵਿੱਚ ਪੁੱਜੇ ਸਨ ਜਿੱਥੇ ਕਿ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾਂ ਦੀ ਗੈਰ ਮੌਜੂਦਗੀ ਵਿੱਚ ਉਹਨਾਂ ਨੂੰ ਵਿਧਾਨ ਸਭਾ ਦੇ ਅਧਿਕਾਰੀਆਂ ਵੱਲੋਂ ਜਾਣਕਾਰੀ ਦਿੱਤੀ ਗਈ ਕਿ ਹੁਣ ਉਹਨਾਂ ਦੇ ਅਸਤੀਫੇ ਨੂੰ ਵਾਪਸ ਲੈਣ ਦੀ ਅਰਜੀ ਨੂੰ ਨਹੀਂ ਲਿਆ ਜਾ ਸਕਦਾ ਹੈ ਕਿਉਂਕਿ ਉਹਨਾਂ ਦਾ ਅਸਤੀਫਾ 30 ਮਈ ਨੂੰ ਮਨਜ਼ੂਰ ਹੋਣ ਦੇ ਨਾਲ ਹੀ ਨੋਟੀਫਿਕੇਸ਼ਨ ਵੀ ਜਾਰੀ ਹੋ ਚੁੱਕਿਆ ਹੈ। ਹੁਣ ਇਹੋ ਜਿਹੀ ਸੂਰਤ ਵਿੱਚ ਕੁਝ ਵੀ ਨਹੀਂ ਕੀਤਾ ਜਾ ਸਕਦਾ ਹੈ।
ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕਰਾਂਗਾ ਕੇਸ | Sheetal Angural
ਸ਼ੀਤਲ ਅੰਗੂਰਾਲ ਨੇ ਅਸਤੀਫਾ ਮਨਜ਼ੂਰ ਹੋਣ ਤੋਂ ਬਾਅਦ ਕਿਹਾ ਕਿ ਉਹਨਾਂ ਨੂੰ ਅੱਜ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸੰਧਵਾ ਵੱਲੋਂ ਅਸਤੀਫੇ ਨੂੰ ਲੈ ਕੇ ਮਿਲਣ ਲਈ ਬੁਲਾਇਆ ਗਿਆ ਸੀ ਤਾਂ ਇਹੋ ਜਿਹੀ ਸਥਿਤੀ ਵਿੱਚ ਉਹਨਾਂ ਦਾ ਅਸਤੀਫਾ ਕਿਵੇਂ ਮਨਜ਼ੂਰ ਹੋ ਸਕਦਾ ਹੈ ਜਦੋਂ ਕਿ ਉਹ ਵਿਧਾਨ ਸਭਾ ਇਸ ਸਪੀਕਰ ਕੋਲ ਹੁਣ ਤੱਕ ਪੇਸ਼ ਹੀ ਨਹੀਂ ਹੋਏ ਹਨ ਅੱਜ ਜਦੋਂ ਉਹ ਪੇਸ਼ ਹੋਣ ਲਈ ਪੁੱਜੇ ਤਾਂ ਉਹਨਾਂ ਨੂੰ ਜਾਣਕਾਰੀ ਨਹੀਂ ਦਿੱਤੀ ਗਈ ਕਿ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਹੋਇਆ ਹੈ। ਜੇਕਰ ਵਿਧਾਨ ਸਭਾ ਵੱਲੋਂ ਉਹਨਾਂ ਦਾ ਅਸਤੀਫਾ ਮਨਜ਼ੂਰ ਕੀਤਾ ਜਾਂਦਾ ਹੈ ਤਾਂ ਉਹ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਕੇਸ ਪਾਉਣਗੇ ਕਿਉਂਕਿ ਅਸਤੀਫਾ ਮਨਜ਼ੂਰ ਹੋਣ ਤੋਂ ਪਹਿਲਾਂ ਹੀ ਉਹਨਾਂ ਨੇ ਅਸਤੀਫਾ ਵਾਪਸ ਲੈਣ ਸਬੰਧੀ ਆਪਣੀ ਅਰਜੀ ਦਾਖਲ ਕਰ ਦਿੱਤੀ ਹੈ।
Also Read : Amul Milk Raises Prices: ਚੋਣਾਂ ਤੋਂ ਇੱਕ ਦਿਨ ਬਾਅਦ ਹੀ ਦੁੱਧ ਦੀਆਂ ਕੀਮਤਾਂ ਨੂੰ ਲੱਗੀ ‘ਅੱਗ’