ਫਾਜਿਲਕਾ ਪੁਲਿਸ ਵੱਲੋਂ ਲੋਕ ਸਭਾ ਚੋਣਾਂ ਦੀਆਂ ਵੋਟਾਂ ਦੀ ਗਿਣਤੀ ਦੌਰਾਨ ਕੀਤੇ ਗਏ ਸੁਰੱਖਿਆ ਦੇ ਪੁਖਤਾ ਇੰਤਜਾਮ

Lok Sabha Elections Fazilaka

ਗਿਣਤੀ ਕੇਂਦਰਾਂ ਦੇ ਦੁਆਲੇ ਬਣਾਇਆ ਨੋ ਵਹਿਕਲ ਜੋਨ | Lok Sabha Elections Fazilaka

ਫਾਜ਼ਿਲਕਾ (ਰਜਨੀਸ਼ ਰਵੀ)। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜਿਲਕਾ ਦੀ ਅਗਵਾਈ ਹੇਠ ਜਿਲ੍ਹਾ ਫਾਜਿਲਕਾ ਵਿੱਚ ਲੋਕ ਸਭਾ ਚੋਣਾਂ 2024 ਲਈ ਮਤਦਾਨ ਦਾ ਕੰਮ ਅਮਨ ਅਮਾਨ ਨਾਲ ਪੂਰਾ ਹੋਣ ਤੋਂ ਬਾਅਦ ਅੱਜ ਸਖ਼ਤ ਸੁਰੱਖਿਆ ਪਹਿਰੇ ਹੇਠ ਗਿਣਤੀ ਦਾ ਕੰਮ ਚੱਲ ਰਿਹਾ ਹੈ। ਇਸ ਲਈ ਗਿਣਤੀ ਕੇਂਦਰਾਂ ਤੇ ਤਿੰਨ ਪੱਧਰਾਂ ਤੇ ਫੋਰਸ ਤਾਇਨਾਤ ਕੀਤੀ ਗਈ ਹੈ। ਇਹਨਾਂ ਕਾਊਂਟਿੰਗ ਸੈਂਟਰਾਂ ਤੇ ਚੱਲ ਰਹੀ ਗਿਣਤੀ ਸਮੇਂ ਸੀਨੀਅਰ ਅਫਸਰਾਂ ਸਮੇਤ ਸਖ਼ਤ ਨਾਕਾਬੰਦੀ ਕੀਤੀ ਗਈ ਹੈ ਅਤੇ ਸੁਰੱਖਿਆ ਤੇ ਤਾਇਨਾਤ ਕੀਤੇ ਜਵਾਨਾਂ ਨੂੰ ਪੂਰੀ ਤਰਾਂ ਸੁਚੇਤ ਰਹਿਣ ਦੀ ਹਦਾਇਤ ਕੀਤੀ ਗਈ ਹੈ।

Lok Sabha Elections Fazilaka

ਫਾਜਿਲਕਾ ਪੁਲਿਸ ਅਤੇ ਸੁਰੱਖਿਆ ਬਲਾਂ ਦੇ ਕਰੀਬ 1000 ਜਵਾਨਾਂ ਤੋਂ ਇਲਾਵਾ ਸੀਨੀਅਰ ਅਧਿਕਾਰੀ ਵੋਟਾਂ ਦੀ ਗਿਣਤੀ ਲਈ ਤਾਇਨਾਤ ਕੀਤੇ ਗਏ ਹਨ। ਇਸ ਤੋਂ ਇਲਾਵਾ ਰਾਜਸਥਾਨ ਸਟੇਟ ਨਾਲ ਲੱਗਦੇ ਏਰੀਆ ਅਤੇ ਪੂਰੇ ਜਿਲ੍ਹੇ ਵਿੱਚ 24*7 ਘੰਟੇ ਲਈ ਸਖ਼ਤ ਨਾਕਾਬੰਦੀ ਕੀਤੀ ਜਾ ਰਹੀ ਹੈ। ਇਸ ਨਾਕਾਬੰਦੀ ਦੋਰਾਨ ਜਿਲ੍ਹਾ ਫਾਜ਼ਿਲਕਾ ਵਿੱਚ ਦਾਖਲ ਹੋਣ ਵਾਲੇ ਵਹੀਕਲਾਂ ਦੀ ਸਖ਼ਤੀ ਨਾਲ ਚੈਕਿੰਗ ਕੀਤੀ ਜਾ ਰਹੀ ਹੈ, ਤਾਂ ਕਿ ਕੋਈ ਸ਼ਰਾਰਤੀ ਅਨਸਰ ਬਾਹਰਲੇ ਸਟੇਟ ਤੋਂ ਦਾਖਲ ਹੋ ਕੇ ਵੋਟਾਂ ਦੀ ਗਿਣਤੀ ਦੌਰਾਨ ਕਿਸੇ ਅਨਸੁਖਾਵੀਂ ਘਟਨਾ ਨੂੰ ਅੰਜਾਮ ਨਾ ਦੇ ਸਕੇ।

Lok Sabha Elections Fazilaka

ਇਸੇ ਤਰਾਂ ਵੋਟਾਂ ਦੀ ਗਿਣਤੀ ਵਾਲੇ ਸਥਾਨਾਂ ਦੇ ਨਾਲ 200 ਮੀਟਰ ਦੇ ਘੇਰੇ ਅੰਦਰ ਨੋ ਵਹੀਕਲ ਜ਼ੋਨ ਬਣਾਇਆ ਗਿਆ ਹੈ ਅਤੇ ਇਸ ਏਰੀਆ ਵਿੱਚ ਕੋਈ ਵੀ ਵਹੀਕਲ ਲਿਆਉਣ ਦੀ ਪੂਰਨ ਤੌਰ ਤੇ ਪਾਬੰਦੀ ਹੈ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਾਜਿਲਕਾ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਸ ਤਰਾਂ ਲੋਕ ਸਭਾ ਚੋਣਾਂ ਲਈ ਫਾਜਿਲਕਾ ਪੁਲਿਸ ਵੱਲੋਂ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਗਏ ਸਨ ਅਤੇ ਲੋਕਾਂ ਨੇ ਬਿਨਾਂ ਕਿਸੇ ਡਰ ਤੋਂ ਆਪਣੇ ਵੋਟ ਹੱਕ ਦਾ ਇਸਤੇਮਾਲ ਕੀਤਾ ਹੈ, ਉਸੇ ਤਰਾਂ ਵੋਟਾਂ ਦੀ ਗਿਣਤੀ ਦੌਰਾਨ ਵੀ ਸੁਰੱਖਿਆ ਦੇ ਪੁਖਤਾ ਇੰਤਜਾਮ ਕੀਤੇ ਗਏ ਹਨ। ਫਾਜਿਲਕਾ ਪੁਲਿਸ ਵੋਟਾਂ ਦੀ ਗਿਣਤੀ ਦਾ ਕੰਮ ਅਮਨ ਅਮਾਨ ਨਾਲ ਨੇਪਰੇ ਚਾੜ੍ਹਨ ਲਈ ਪੂਰੀ ਵਚਨਬੱਧ ਹੈ।

Also Read : Lok Sabha Result: ਹਲਕਾ ਬਠਿੰਡਾ ਤੋਂ ਪਹਿਲੇ ਗੇੜ ‘ਚ ਪਛੜਨ ਮਗਰੋਂ ਅਕਾਲੀ ਦਲ ਨੇ ਭਰੀ ਪੁਲਾਂਘ