NDA ਗਠਜੋੜ: ਰਾਸ਼ਟਰਪਤੀ ਨੇ ਪ੍ਰਧਾਨ ਮੰਤਰੀ ਮੋਦੀ ਦਾ ਅਸਤੀਫਾ ਕੀਤਾ ਮਨਜ਼ੂਰ, 17ਵੀਂ ਲੋਕ ਸਭਾ ਭੰਗ (Narendra Modi)
ਨਵੀਂ ਦਿੱਲੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ (Narendra Modi) ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਆਪਣਾ ਅਸਤੀਫਾ ਸੌਂਪ ਦਿੱਤਾ। ਰਾਸ਼ਟਰਪਤੀ ਨੇ ਅਸਤੀਫਾ ਮਨਜ਼ੂਰ ਕਰ ਲਿਆ ਹੈ। ਇਸ ਦੇ ਨਾਲ ਹੀ 17ਵੀਂ ਲੋਕ ਸਭਾ ਭੰਗ ਹੋ ਗਈ ਹੈ। ਲੋਕ ਸਭਾ ਚੋਣਾਂ ਵਿੱਚ ਭਾਜਪਾ ਨੂੰ 240 ਸੀਟਾਂ ਮਿਲੀਆਂ ਹਨ। ਇਹ ਬਹੁਮਤ ਅੰਕੜੇ (272) ਤੋਂ 32 ਸੀਟਾਂ ਘੱਟ ਹੈ। ਹਾਲਾਂਕਿ ਐਨਡੀਏ ਨੇ 292 ਸੀਟਾਂ ਨਾਲ ਬਹੁਮਤ ਦਾ ਅੰਕੜਾ ਪਾਰ ਕਰ ਲਿਆ ਹੈ। ਇਸ ਤੋਂ ਪਹਿਲਾਂ ਸਵੇਰੇ 11.30 ਵਜੇ ਮੋਦੀ ਕੈਬਨਿਟ ਦੀ ਆਖਰੀ ਬੈਠਕ ਹੋਈ ਸੀ। ਇਸ ਵਿੱਚ ਸਰਕਾਰ ਨੇ ਤੀਜੀ ਵਾਰ ਜਿੱਤ ਲਈ ਧੰਨਵਾਦ ਮਤਾ ਪਾਸ ਕੀਤਾ। (Narendra Modi)
ਇਹ ਵੀ ਪੜ੍ਹੋ: AUS vs OMAN: ਟੀ20 ਵਿਸ਼ਵ ਕੱਪ ਦੇ ਦੂਜੇ ਮੈਚ ’ਚ ਅਸਟਰੇਲੀਆ ਦਾ ਓਮਾਨ ਨਾਲ ਸਾਹਮਣਾ, ਮੀਂਹ ਪਾ ਸਕਦੈ ਰੁਕਾਵਟ
ਮੀਟਿੰਗ ਵਿੱਚ 17ਵੀਂ ਲੋਕ ਸਭਾ ਨੂੰ ਭੰਗ ਕਰਨ ਦੀ ਸਿਫ਼ਾਰਸ਼ ਕੀਤੀ ਗਈ। ਇਸ ਤੋਂ ਬਾਅਦ ਮੋਦੀ ਨੇ ਰਾਸ਼ਟਰਪਤੀ ਭਵਨ ਜਾ ਕੇ ਆਪਣਾ ਅਸਤੀਫਾ ਸੌਂਪ ਦਿੱਤਾ। ਮੋਦੀ 8 ਜੂਨ ਨੂੰ ਤੀਜੀ ਵਾਰ ਪ੍ਰਧਾਨ ਮੰਤਰੀ ਵਜੋਂ ਸਹੁੰ ਚੁੱਕ ਸਕਦੇ ਹਨ। ਏਕਤਾ ਲਈ ਸਾਰੇ ਐਨਡੀਏ ਸੰਸਦ ਮੈਂਬਰਾਂ ਤੋਂ ਦਸਤਖਤ ਲਏ ਗਏ ਹਨ। ਜੇਡੀਯੂ ਦੇ ਬੁਲਾਰੇ ਕੇਸੀ ਤਿਆਗੀ ਨੇ ਕਿਹਾ ਕਿ 7 ਜੂਨ ਨੂੰ ਸਵੇਰੇ 11 ਵਜੇ ਸੰਸਦ ਦੇ ਸੈਂਟਰਲ ਹਾਲ ਵਿੱਚ ਸਾਰੇ ਐਨਡੀਏ ਸੰਸਦ ਮੈਂਬਰਾਂ ਦੀ ਮੀਟਿੰਗ ਹੋਵੇਗੀ।