(ਸੱਚ ਕਹੂੰ ਨਿਊਜ਼) ਮੁਹਾਲੀ। ਤਰਨਤਾਰਨ ਨਾਲ ਸਬੰਧਤ 31 ਸਾਲ ਪੁਰਾਣੇ ਫਰਜ਼ੀ ਐਨਕਾਊਂਟਰ ਮਾਮਲੇ ਵਿੱਚ ਮੋਹਾਲੀ ਦੀ ਸੀਬੀਆਈ ਵਿਸ਼ੇਸ਼ ਅਦਾਲਤ ਨੇ ਅੱਜ ਦੋਸ਼ੀਆਂ ਨੂੰ ਸਖ਼ਤ ਸਜ਼ਾ ਸੁਣਾਈ। Fake Encounter Case
ਇਹ ਵੀ ਪੜ੍ਹੋ: ਮੌਸਮ ’ਚ ਬਦਲਾਅ, ਪਾਵਰਕੌਮ ਨੂੰ ਕੁਝ ਰਾਹਤ, ਬਿਜਲੀ ਦੀ ਮੰਗ ਘਟੀ
ਇਸ ਤੋਂ ਪਹਿਲਾਂ ਵੀਰਵਾਰ ਨੂੰ ਅਦਾਲਤ ਨੇ ਸਬਜ਼ੀ ਵਿਕਰੇਤਾ ਗੁਲਸ਼ਨ ਕੁਮਾਰ ਨੂੰ ਅਗਵਾ ਤੇ ਕਤਲ ਕਰਨ ਦੇ ਮਾਮਲੇ ’ਚ ਸਾਬਕਾ ਡੀਆਈਜੀ ਦਿਲਬਾਗ ਸਿੰਘ ਅਤੇ ਸੇਵਾ ਮੁਕਤ ਡੀਐਸਪੀ ਗੁਰਬਚਨ ਸਿੰਘ ਨੂੰ ਇਸ ਮਾਮਲੇ ਵਿੱਚ ਦੋਸ਼ੀ ਠਹਿਰਾਇਆ ਗਿਆ ਸੀ। ਜਿਸ ’ਤੇ ਅੱਜ ਮੁਹਾਲੀ ਦੀ ਸੀਬੀਆਈ ਸਪੈਸ਼ਲ ਕੋਰਟ ਨੇ ਸਾਬਕਾ ਡੀਆਈਜੀ ਦਿਲਬਾਗ ਸਿੰਘ 7 ਸਾਲ ਦੀ ਸਜ਼ਾ ਅਤੇ ਸੇਵਾ ਮੁਕਤ ਡੀਐਸਪੀ ਗੁਰਬਚਨ ਸਿੰਘ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। Fake Encounter Case