Rain Alert: ਨਵੀਂ ਦਿੱਲੀ। ਕਹਿਰ ਦੀ ਗਰਮੀ ਦੌਰਾਨ ਇੱਕ ਹੋਰ ਖ਼ਬਰ ਨਿੱਕਲ ਕੇ ਆ ਰਹੀ ਹੈ। ਮੌਸਮ ਵਿਭਾਗ ਨੇ ਚੇਤਾਵਨੀ ਜਾਰੀ ਕੀਤੀ ਹੈ। ਇੱਕ ਵਾਰ ਫਿਰ ਮੌਸਮ ਬਦਲਣ ਦੀ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ। ਬੰਗਾਲ ਦੀ ਖਾੜੀ ਤੋਂ ਅਰਬ ਸਾਗਰ ਤੱਕ ਮੌਸਮ ਦਾ ਪੈਟਰਨ ਬਦਲਣਾ ਸ਼ੁਰੂ ਹੋ ਗਿਆ ਹੈ। ਦੱਖਣੀ ਮਾਨਸੂਨ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਇਸ ਕਾਰਨ ਤੱਟਵਰਤੀ ਖੇਤਰਾਂ ਵਿੱਚ ਲਗਾਤਾਰ ਭਾਰੀ ਮੀਂਹ ਪੈ ਰਿਹਾ ਹੈ। ਭਾਰਤੀ ਮੌਸਮ ਵਿਭਾਗ (IMD) ਨੇ ਮੌਸਮ ਵਿੱਚ ਬਦਲਾਅ ਦੇ ਮੱਦੇਨਜ਼ਰ ਕੁਝ ਰਾਜਾਂ ਲਈ ਅਲਰਟ ਜਾਰੀ ਕੀਤਾ ਹੈ।
ਮੌਸਮ ਵਿਗਿਆਨੀਆਂ ਅਨੁਸਾਰ ਕੇਰਲ, ਮਹਾਂਰਾਸ਼ਟਰ ਵਿੱਚ ਭਾਰੀ ਮੀਂਹ ਤੋਂ ਬਹੁਤ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਦੂਜੇ ਪਾਸੇ ਭਿਆਨਕ ਗਰਮੀ ਨਾਲ ਜੂਝ ਰਹੇ ਰਾਜਸਥਾਨ ’ਚ ਰਾਹਤ ਦੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਆਈਐੱਮਡੀ (IMD) ਮੁਤਾਬਿਕ ਪੱਛਮੀ ਗੜਬੜੀ ਦੇ ਸਰਗਰਮ ਹੋਣ ਕਾਰਨ ਰਾਜਸਥਾਨ ਦੇ ਕਈ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਨਾਲ ਮੀਂਹ ਪੈ ਸਕਦਾ ਹੈ। (Rain Alert)
Also Read : Fake Encounter Case: ਸਾਬਕਾ ਡੀਆਈਜੀ ਨੂੰ ਸੱਤ ਸਾਲ ਦੀ ਜੇਲ੍ਹ ਤੇ ਸੇਵਾ ਮੁਕਤ ਡੀਐਸਪੀ ਨੂੰ ਉਮਰ ਕੈਦ ਦੀ ਸਜ਼ਾ