9 ਜੂਨ ਨੂੰ ਸਹੁੰ ਚੁੱਕ ਸਮਾਗਮ
ਨਵੀਂ ਦਿੱਲੀ। ਨਰਿੰਦਰ ਮੋਦੀ (Narendra Modi) ਸ਼ੁੱਕਰਵਾਰ ਨੂੰ ਲਗਾਤਾਰ ਤੀਜੀ ਵਾਰ ਨੈਸ਼ਨਲ ਡੈਮੋਕ੍ਰੇਟਿਕ ਅਲਾਇੰਸ (ਐੱਨ.ਡੀ.ਏ.) ਦੇ ਸੰਸਦੀ ਦਲ ਦੇ ਨੇਤਾ ਚੁਣੇ ਗਏ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸ਼ਾਮ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਮਿਲਣ ਪਹੁੰਚੇ। ਰਾਸ਼ਟਰਪਤੀ ਨੇ ਉਨ੍ਹਾਂ ਨੂੰ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਮੋਦੀ ਨੇ ਕਿਹਾ ਕਿ 18ਵੀਂ ਲੋਕ ਸਭਾ ਨਵੀਂ ਊਰਜਾ ਅਤੇ ਕੁਝ ਕਰਨ ਵਾਲੀ ਲੋਕ ਸਭਾ ਹੋਵੇਗੀ।
ਇਹ ਵੀ ਪੜ੍ਹੋ: ਘਰ ’ਚ ਕੰਮ ਲਈ ਰੱਖੇ ਮਜ਼ਦੂਰ ਨੇ ਚਿੱਠੀ ਰਾਹੀਂ ਮੰਗੀ ਫਿਰੌਤੀ
ਇਸ ਤੋਂ ਪਹਿਲਾਂ ਪੁਰਾਣੀ ਸੰਸਦ (ਸੰਵਿਧਾਨ ਸਦਨ) ਦੇ ਸੈਂਟਰਲ ਹਾਲ ਵਿੱਚ ਸਵੇਰੇ 11 ਵਜੇ ਨਰਿੰਦਰ ਮੋਦੀ ਦੀ ਅਗਵਾਈ ’ਚ ਮੀਟਿੰਗ ਹੋਈ। ਮੀਟਿੰਗ ਵਿੱਚ 13 ਐਨਡੀਏ ਪਾਰਟੀਆਂ ਦੇ ਆਗੂ ਸ਼ਾਮਲ ਹੋਏ। ਮੀਟਿੰਗ ਵਿੱਚ ਐਨਡੀਏ ਦੇ ਸਾਰੇ 293 ਸੰਸਦ ਮੈਂਬਰ, ਰਾਜ ਸਭਾ ਮੈਂਬਰ ਅਤੇ ਸਾਰੇ ਰਾਜਾਂ ਦੇ ਮੁੱਖ ਮੰਤਰੀ ਅਤੇ ਉਪ ਮੁੱਖ ਮੰਤਰੀ ਮੌਜੂਦ ਸਨ। ਇਸ ਤੋਂ ਬਾਅਦ ਦੁਪਹਿਰ 3 ਵਜੇ NDA ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਗਠਜੋੜ ਦੇ ਨੇਤਾਵਾਂ ਨੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੂੰ ਸਮਰਥਨ ਦਾ ਪੱਤਰ ਸੌਂਪਿਆ। ਬੈਠਕ ਤੋਂ ਬਾਅਦ ਮੋਦੀ ਨੇ ਭਾਜਪਾ ਦੇ ਸੀਨੀਅਰ ਨੇਤਾਵਾਂ ਲਾਲ ਕ੍ਰਿਸ਼ਨ ਅਡਵਾਨੀ, ਮੁਰਲੀ ਮਨੋਹਰ ਜੋਸ਼ੀ ਅਤੇ ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਉਨ੍ਹਾਂ ਦੇ ਘਰ ਮੁਲਾਕਾਤ ਕੀਤੀ।