ਅੱਜ 100-100 ਗਜ਼ ਦੇ ਪਲਾਟਾਂ ਦੇ ਕਬਜ਼ੇ ਦਾ ਸਰਟੀਫਿਕੇਟ ਦੇਵੇਗੀ ਸਰਕਾਰ
ਚੰਡੀਗੜ੍ਹ (ਸੱਚ ਕਹੂੰ ਨਿਊਜ਼)। Government Schemes: ਹਰਿਆਣਾ ਵਿੱਚ ਮੁੱਖ ਮੰਤਰੀ ਗ੍ਰਾਮੀਣ ਆਵਾਸ ਯੋਜਨਾ ਤਹਿਤ ਸਰਕਾਰ ਵੱਲੋਂ 10 ਜੂਨ ਨੂੰ ਗਰੀਬੀ ਰੇਖਾ ਤੋਂ ਹੇਠਾਂ (ਬੀਪੀਐੱਲ) ਲਾਭਪਾਤਰੀਆਂ ਨੂੰ 100-100 ਗਜ਼ ਦੇ ਪਲਾਟਾਂ ਦੇ ਕਬਜ਼ੇ ਸਰਟੀਫਿਕੇਟ ਦਿੱਤੇ ਜਾਣਗੇ ਅਤੇ ਰਜਿਸਟਰੀ ਵੀ ਮੌਕੇ ’ਤੇ ਹੀ ਕੀਤੀ ਜਾਵੇਗੀ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਐਤਵਾਰ ਨੂੰ ਇੱਕ ਪ੍ਰੈਸ ਕਾਨਫਰੰਸ ਵਿੱਚ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 10 ਜੂਨ ਨੂੰ ਸੋਨੀਪਤ ਵਿੱਚ ਸੂਬਾ ਪੱਧਰੀ ਸਮਾਗਮ ਕਰਵਾਇਆ ਜਾਵੇਗਾ, ਜਿੱਥੇ ਅਜਿਹੇ ਲੋਕਾਂ ਨੂੰ ਪਲਾਟਾਂ ਦੇ ਕਬਜ਼ੇ ਦੇ ਸਰਟੀਫਿਕੇਟ ਦਿੱਤੇ ਜਾਣਗੇ। ਇਸ ਤੋਂ ਇਲਾਵਾ ਸੂਬੇ ਭਰ ਵਿੱਚ ਜ਼ਿਲ੍ਹਾ ਪੱਧਰੀ ਪ੍ਰੋਗਰਾਮ ਕਰਵਾਏ ਜਾਣਗੇ। (Government Schemes)
Also Read : ਸ਼ਾਹ ਸਤਿਨਾਮ ਜੀ ਬੁਆਇਜ਼ ਸਕੂਲ ਦੇ ਹੋਣਹਾਰ ਛਾਏ