ਸਾਡੇ ਨਾਲ ਸ਼ਾਮਲ

Follow us

29.3 C
Chandigarh
Thursday, February 26, 2026
More
    Home Breaking News 7 ਸੂਬਿਆਂ ਦੀਆਂ...

    7 ਸੂਬਿਆਂ ਦੀਆਂ 13 ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਐਲਾਨ

    Chief Election Officer

    10 ਜੁਲਾਈ ਨੂੰ ਹੋਵੇਗੀ ਜ਼ਿਮਨੀ ਚੋਣ, 13 ਨੂੰ ਆਉਣਗੇ ਨਤੀਜੇ

    • ਜਲੰਧਰ ਪੱਛਮੀ ਦੀ ਜ਼ਿਮਨੀ ਚੋਣ 10 ਜੁਲਾਈ ਨੂੰ: ਸਿਬਿਨ ਸੀ
    • ਹਿਮਾਚਲ ਦੀਆਂ 3 ਸੀਟਾਂ ’ਤੇ ਹੋਣਗੀਆਂ ਚੋਣਾਂ

    (ਅਸ਼ਵਨੀ ਚਾਵਲਾ) ਚੰਡੀਗੜ੍ਹ । ਇਲੈਕਸ਼ਨ ਕਮਿਸ਼ਨ ਨੇ ਸੂਬੇ ਦੀਆਂ 13 ਸੀਟਾਂ ’ਤੇ ਜ਼ਿਮਨੀ ਚੋਣਾਂ ਦਾ ਐਲਾਨ ਕਰ ਦਿੱਤਾ ਹੈ। 10 ਜੁਲਾਈ ਨੂੰ ਜ਼ਿਮਨੀ ਚੋਣਾਂ ਹੋਣਗੀਆਂ, ਜਿਸ ਦੇ ਨਤੀਜੇ 13 ਜੁਲਾਈ ਨੂੰ ਐਲਾਨੇ ਜਾਣਗੇ। 7 ਸੂਬਿਆਂ ਦੀਆਂ 13 ਸੀਟਾਂ ’ਤੇ ਵੋਟਾਂ ਪੈਣਗੀਆਂ। ਜਿਨ੍ਹਾਂ ’ਚ ਪੰਜਾਬ, ਪੱਛਮੀ ਬੰਗਾਲ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼, ਬਿਹਾਰ  ਤੇ ਤਾਮਿਲਨਾਡੂ ਸ਼ਾਮਲ ਹਨ।

    ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੱਤੀ ਹੈ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ। Elections News

    ਸਿਬਿਨ ਸੀ ਨੇ ਦੱਸਿਆ ਕਿ 10 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਿਸ ਲੈਣ ਦੀ ਅੰਤਿਮ ਤਾਰੀਖ 26 ਜੂਨ (ਬੁੱਧਵਾਰ) ਹੈ। ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ।

    ਇਹ ਵੀ ਪੜ੍ਹੋ: ਕੀ ਤੁਸੀਂ ਜਾਣਦੇ ਹੋ? ਕਿਵੇਂ ਕੰਮ ਕਰਦੇ ਨੇ ਸਰਕਾਰ ਦੇ ਮੰਤਰੀ…

    ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ। ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।

    ਇਨ੍ਹਾਂ ਸੀਟਾਂ ’ਤੇ ਪੈਣਗੀਆਂ ਵੋਟਾਂ

    ਪੱਛਮੀ ਬੰਗਾਲ   4

    ਹਿਮਾਚਲ        3

    ਉਤਰਾਖੰਡ       2

    ਪੰਜਾਬ          1

    ਬਿਹਾਰ          1

    ਤਾਮਿਲਨਾਡੂ     1

    ਮੱਧ ਪ੍ਰਦੇਸ਼      1

     

    LEAVE A REPLY

    Please enter your comment!
    Please enter your name here