Nangal Dam: ਤਪਦੀ ਗਰਮੀ ’ਚ ਨੰਗਲ ਡੈਮ ਦੇ ਗੇਟ ਖੋਲ੍ਹੇ, ਸਤਲੁਜ ਦਰਿਆ ਦੇ ਕੰਢੇ ਨਾ ਜਾਇਓ…

Nangal Dam

ਚੰਡੀਗੜ੍ਹ। Nangal Dam : ਤਪਦੀ ਗਰਮੀ ’ਚ ਵੀ ਦਰਿਆਵਾਂ ਵਿੱਚ ਪਾਣੀ ਆਉਣ ਦੀ ਖ਼ਬਰ ਸਾਹਮਣੇ ਆਈ ਹੈ। ਬਰਸਾਤਾਂ ਤੋਂ ਪਹਿਲਾਂ ਹੀ ਡੈਮਾਂ ਵਿੱਚੋਂ ਪਾਣੀ ਛੱਡਣ ਦਾ ਸਿਲਸਿਲਾ ਸ਼ੁਰੂ ਹੋ ਗਿਆ ਹੈ। ਬੀਬੀਐੱਮਬੀ ਵੱਲੋਂ ਵੱਡਾ ਫ਼ੈਸਲਾ ਲਿਆ ਗਿਆ ਹੈ। ਸਤਲੁਜ ਦਰਿਆ ਵਿੰਚ ਪਾਣੀ ਛੱਡਿਆ ਗਿਆ ਹੈ। ਗੁਰੂ ਗੋਬਿੰਦ ਸਿੰਘ ਝੀਲ ਵਿੱਚ ਪਾਣੀ ਦਾ ਪੱਧਰ ਕਾਫ਼ੀ ਵਧ ਗਿਆ ਹੈ।

ਨੰਗਲ ਡੈਮ ਦੇ ਗੇਟ ਖੋਲ੍ਹੇ ਜਾਣ ਦੀ ਖ਼ਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਕੁੱਲ 4500 ਕਿਊਸਿਕ ਪਾਣੀ ਛੱਡਿਆ ਗਿਆ ਹੈ। ਪ੍ਰਸ਼ਾਸਨ ਵੱਲੋਂ ਲੋਕਾਂ ਨੂੰ ਸਤਲੁਜ ਦਰਿਆ ਦੇ ਕੰਢੇ ਜਾਣ ਤੋਂ ਮਨਾਹੀ ਕੀਤੀ ਗਈ ਹੈ। (Nangal Dam)

Also Read : NZ vs WI: ਟੀ20 ਵਿਸ਼ਵ ਕੱਪ ’ਚ ਵੈਸਟਇੰਡੀਜ਼ ਨੇ ਲਗਾਤਾਰ ਦੂਜੀ ਵਾਰ ਨਿਊਜੀਲੈਂਡ ਨੂੰ ਹਰਾਇਆ