ਯੂਨੀਅਨ ਨੇ ਪੁਰਾਣੀ ਪੈਨਸ਼ਨ ਸਮੇਤ ਅਹਿਮ ਮੰਗਾਂ ਪੂਰੀਆਂ ਕਰਨ ਦੀ ਕੀਤੀ ਮੰਗ
ਮੋਹਾਲੀ (ਐੱਮ ਕੇ ਸ਼ਾਇਨਾ)। ਪੰਜਾਬ ਸਟੇਟ ਮਨਿਸਟੀਰੀਅਲ ਸਰਵਿਸਿਜ਼ ਯੂਨੀਅਨ (ਪੀ.ਐਸ.ਐਮ.ਐਸ.ਯੂ) ਦੇ ਜ਼ਿਲ੍ਹਾ ਪ੍ਰਧਾਨ ਨਵਵਰਿੰਦਰ ਸਿੰਘ ਨਵੀ ਦੀ ਅਗਵਾਈ ਵਿੱਚ ਸ੍ਰੀ ਆਨੰਦਪੁਰ ਹਲਕੇ ਦੇ ਨਵ ਨਿਯੁਕਤ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨਾਲ ਮੁਲਾਕਾਤ ਕੀਤੀ। Mohali News
ਇਹ ਵੀ ਪੜ੍ਹੋ: ਸਿੰਗਲ ਯੂਜ ਪਲਾਸਟਿਕ ਦੀ ਵਰਤੋਂ ਕਰਨ ਵਾਲਿਆਂ ਖਿਲਾਫ਼ ਕਾਰਵਾਈ
ਆਗੂਆਂ ਵੱਲੋਂ ਜਿੱਥੇ ਮੈਂਬਰ ਪਾਰਲੀਮੈਂਟ ਨੂੰ ਵਧਾਈ ਦਿੱਤੀ ਉਥੇ ਉਨ੍ਹਾਂ ਮੁਲਾਜਮਾਂ ਦੀਆਂ ਅਹਿਮ ਮੰਗਾਂ ਜਿਵੇਂ ਪੁਰਾਣੀ ਪੈਨਸ਼ਨ ਲਾਗੂ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰਨਾ, ਡੀ.ਏ.ਦੀਆਂ ਬਕਾਇਆ ਕਿਸਤਾਂ ਜਾਰੀ ਕਰਨ, ਕੱਚੇ ਮੁਲਾਜਮਾਂ ਨੂੰ ਪੱਕੇ ਕਰਨ ਸਮੇਤ ਹੋਰ ਵੱਖ-ਵੱਖ ਮੰਗਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਆਗੂਆਂ ਨੇ ਕਿਹਾ ਕਿ ਪੰਜਾਬ ਵਿੱਚ 92 ਵਿਧਾਇਕ ਜਿਤਾਉਣ ਵਿੱਚ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਦਾ ਯੋਗਦਾਨ ਹੈ। ਇਸ ਲਈ ਸਰਕਾਰ ਨੂੰ ਮੁਲਾਜ਼ਮਾਂ ਦੀਆਂ ਮੰਗਾਂ ’ਤੇ ਵਿਚਾਰ ਕਰਨੀ ਚਾਹੀਦੀ ਹੈ। ਇਸ ਦੌਰਾਨ ਮੈਂਬਰ ਪਾਰਲੀਮੈਂਟ ਮਲਵਿੰਦਰ ਸਿੰਘ ਕੰਗ ਨੇ ਯੂਨੀਅਨ ਦੇ ਆਗੂਆਂ ਨੂੰ ਭਰੋਸਾ ਦਿਵਾਇਆ ਕਿ ਉਹ ਮੁਲਾਜ਼ਮਾਂ ਦੀਆਂ ਮੰਗਾਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿੱਚ ਲਿਆਉਣਗੇ। ਉਨਾਂ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਮੁਲਾਜਮਾਂ ਦੀਆਂ ਮੰਗਾਂ ਤੇ ਮੁਸ਼ਕਲਾਂ ਹੱਲ ਕਰਨ ਲਈ ਵਚਨਬੱਧ ਹੈ। Mohali News