Electricity: ਪੰਜਾਬ ’ਚ ਬਿਜਲੀ ਹੋਈ ਮਹਿੰਗੀ, ਦੇਖੋ ਨਵਾਂ ਟੈਰਿਫ਼

Electricity

ਪਟਿਆਲਾ (ਸੱਚ ਕਹੂੰ ਨਿਊਜ਼)। Electricity : ਪੰਜਾਬ ਵਿੱਚ ਬਿਜਲੀਆਂ ਦੀ ਕੀਮਤਾਂ ’ਚ ਮਾਮੂਲੀ ਵਾਧਾ ਕੀਤਾ ਗਿਆ ਹੈ। ਪੰਜਾਬ ਰਾਜ ਬਿਜਲੀ ਰੈਗੂਲੇਟਰੀ ਕਮਿਸ਼ਨ ਨੇ ਪੰਜਾਬ ਰਾਜ ਬਿਜਲੀ ਨਿਗਮ ਲਿਮ. (ਪਾਵਰਕਾਮ) ਸਾਲ 2024-25 ਲਈ ਨਵੀਆਂ ਬਿਜਲੀ ਦਰਾਂ ਜਾਰੀ ਕਰ ਦਿੱਤੀਆਂ ਹਨ। ਟੈਰਿਫ਼ ਦਰਾਂ ਨਿਰਧਾਰਿਤ ਕਰਨ ਲਈ ਦਾਇਰ ਪਟੀਸ਼ਨ ਦਾ ਨਿਪਟਾਰਾ ਕਰਦਿਆਂ ਨਵੇਂ ਟੈਰਿਫ਼ ਆਰਡਰ ਨੂੰ ਪ੍ਰਵਾਨਗੀ ਦਿੱਤੀ ਗਈ ਹੈ। ਨਵੀਆਂ ਦਰਾਂ 16 ਜੂਨ 2024 ਤੋਂ 31 ਮਾਰਚ 2025 ਤੱਕ ਲਾਗੂ ਹੋਣਗੀਆਂ ਤੇ ਨਵੀਆਂ ਦਰਾਂ ਵਿੱਚ ਘਰੇਲੂ ਬਿਜਲੀ ਖਪਤਕਾਰਾਂ ਲਈ ਦਰਾਂ ਵਿੱਚ ਨਿਗੂਣਾ ਵਾਧਾ ਕਰਦਿਆਂ ਬਿਜਲੀ 10 ਤੋਂ 12 ਪੈਸੇ ਮਹਿੰਗੀ ਕੀਤੀ ਗਈ ਹੈ।

ਜਾਰੀ ਕੀਤੇ ਗਏ ਟੈਰਿਫ਼ ਆਰਡਰ ਮੁਤਾਬਿਕ ਘਰੇਲੂ ਖ਼ਪਤਕਾਰਾਂ ਲਈ 2 ਕਿਲੋਵਾਟ ਲੋਡ ਵਾਲੇ ਖਪਤਕਾਰਾਂ ਵਾਸਤੇ ਪਹਿਲੇ 100 ਯੂਨਿਟ ਲਈ ਦਰ ਪਹਿਲਾਂ ਵਾਲੀ 6.64 ਰੁਪਏ ਦੀ ਥਾਂ ’ਤੇ 6.76 ਰੁਪਏ ਪ੍ਰਤੀ ਯੂਨਿਟ ਹੋਵੇਗੀ। 300 ਤੋਂ ਵੱਧ ਯੂਨਿਟ ਖਪਤ ਦੇ ਮਾਮਲੇ ਵਿੱਚ ਦਰਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ। (Electricity)

Also Read : ਛੇ ਦਿਨਾਂ ’ਚ ਛੱਡਣੀ ਪੈਣੀ ਮੀਤ ਹੇਅਰ ਨੂੰ ਮੰਤਰੀ ਦੀ ਕੁਰਸੀ, ਵੜਿੰਗ ਨੂੰ ਦੇਣਾ ਪੈਣਾ ਅਸਤੀਫ਼ਾ

ਇਸੇ ਤਰੀਕੇ 2 ਤੋਂ 7 ਕਿਲੋਵਾਟ ਲੋਡ ਤੱਕ ਦੇ ਖਪਤਕਾਰਾਂ ਲਈ ਪਹਿਲੇ 100 ਯੂਨਿਟ ਹੁਣ 4.44 ਰੁਪਏ ਦੀ ਥਾਂ 4.54 ਰੁਪਏ ਪ੍ਰਤੀ ਯੂਨਿਟ ਬਿਜਲੀ ਦਰ ਹੋਵੇਗੀ। 101 ਤੋਂ 300 ਯੂਨਿਟ ਤੱਕ 6.76 ਰੁਪਏ ਪ੍ਰਤੀ ਯੂਨਿਟ ਬਿਜਲੀ ਦਰ ਹੋਵੇਗੀ। 300 ਤੋਂ ਉੱਪਰ ਦੀ ਦਰ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਹੈ। ਇਸੇ ਤਰੀਕੇ 7 ਕਿਲੋਵਾਟ ਤੋਂ ਵੱਧ ਲੋਡ ਵਾਲੇ ਘਰੇਲੂ ਬਿਜਲੀ ਖਪਤਕਾਰਾਂ ਲਈ ਦਰਾਂ ਵਿੱਓ ਕੋਈ ਤਬਦੀਲੀ ਨਹੀਂ ਕੀਤੀ ਗਈ। ਗੈਰ ਰਿਹਾਇਸ਼ੀ ਸਪਲਾਈ ਖਪਤਕਾਰਾਂ ਲਈ ਦਰਾਂ ਵਿੱਚ ਕੋਈ ਤਬਦੀਲੀ ਨਹੀਂ ਕੀਤੀ ਗਈ ਜਦੋਂਕਿ ਉਦਯੋਗਿਕ ਖਪਤਕਾਰਾਂ ਲਈ ਬਿਜਲੀ ਦਰਾਂ ਵਿੱਚ ਮਾਮੂਲੀ ਵਾਧਾ ਕੀਤਾ ਗਿਆ ਹੈ।