ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਤਾ ਅਸਤੀਫਾ

Raja Warring
ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਤਾ ਅਸਤੀਫਾ

ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪਿਆ

(ਅਸ਼ਵਨੀ ਚਾਵਲਾ) ਚੰਡੀਗੜ੍ਹ।  ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ (Raja Warring) ਨੇ ਵਿਧਾਨ ਸਭਾ ਦੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ। ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਪੰਜਾਬ ਵਿਧਾਨ ਸਭਾ ਪੁੱਜੇ ਤੇ ਉਨ੍ਹਾਂ ਆਪਣਾ ਅਸਤੀਫਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੂੰ ਸੌਂਪਿਆ।

 ਕੀ ਕਹਿੰਦਾ ਹੈ ਸੰਵਿਧਾਨ?

ਸੰਵਿਧਾਨ ਅਨੁਸਾਰ ਕੋਈ ਵੀ ਵਿਅਕਤੀ ਇੱਕ ਸਮੇਂ ਵਿੱਚ ਵਿਧਾਨ ਸਭਾ ਅਤੇ ਲੋਕ ਸਭਾ ਵਿੱਚੋਂ ਇੱਕ ਹੀ ਸਦਨ ਦਾ ਮੈਂਬਰ ਰਹਿ ਸਕਦਾ ਹੈ। ਸਮਕਾਲੀ ਮੈਂਬਰਸ਼ਿਪ ਦੀ ਮਨਾਹੀ ਨਿਯਮ 1950 ਵਿੱਚ ਸੰਵਿਧਾਨ ਦੇ ਆਰਟੀਕਲ 101 ਅਤੇ 190 ਦੀ ਕਲਾਜ 2 ਦੇ ਤਹਿਤ ਜੇਕਰ ਕੋਈ ਵਿਧਾਨ ਸਭਾ ਦਾ ਮੈਂਬਰ ਚੋਣ ਜਿੱਤ ਕੇ ਸੰਸਦ ਮੈਂਬਰ ਬਣ ਜਾਂਦਾ ਹੈ ਜਾਂ ਫਿਰ ਸੰਸਦ ਮੈਂਬਰ ਵੱਲੋਂ ਚੋਣ ਲੜਦੇ ਹੋਏ ਵਿਧਾਨ ਸਭਾ ਦੀ ਮੈਂਬਰਸ਼ਿਪ ਹਾਸਲ ਕੀਤੀ ਜਾਂਦੀ ਹੈ ਤਾਂ ਉਸ ਵਿਅਕਤੀ ਵਿਸ਼ੇਸ਼ ਨੂੰ ਚੋਣ ਦੀ ਜਿੱਤ ਦੇ ਨੋਟੀਫਿਕੇਸ਼ਨ ਤੋਂ 14 ਦਿਨਾਂ ਦੇ ਅੰਦਰ ਅੰਦਰ ਇੱਕ ਸਦਨ ਦੀ ਮੈਂਬਰਸ਼ਿਪ ਤੋਂ ਆਪਣਾ ਅਸਤੀਫ਼ਾ ਦੇਣਾ ਜ਼ਰੂਰੀ ਹੈ। ਸੰਵਿਧਾਨ ਵਿੱਚ ਉਸ ਵਿਅਕਤੀ ਵਿਸ਼ੇਸ਼ ਨੂੰ ਇਹ ਹੱਕ ਦਿੱਤਾ ਗਿਆ ਹੈ ਕਿ ਉਹ ਖ਼ੁਦ ਤੈਅ ਕਰੇਗਾ ਕਿ ਉਹ ਕਿਸ ਸਦਨ ਦਾ ਮੈਂਬਰ ਰਹਿਣਾ ਚਾਹੁੰਦਾ ਹੈ ਪਰ ਇਹ ਫੈਸਲਾ ਤੈਅ ਸਮੇਂ ਅਨੁਸਾਰ 14 ਦਿਨਾਂ ਵਿੱਚ ਹੀ ਲੈਣਾ ਜ਼ਰੂਰੀ ਹੋਵੇਗਾ।