ਰਾਮ ਮੰਦਰ ਨੂੰ ਉਡਾਉਣ ਦੀ ਧਮਕੀ, ਸੁਰੱਖਿਆ ਕੀਤੀ ਸਖ਼ਤ

Ram Temple

ਅਯੁੱਧਿਆ (ਏਜੰਸੀ)। ਰਾਮ ਮੰਦਰ ’ਤੇ ਅੱਤਵਾਦੀ ਹਮਲੇ ਦੀ ਧਮਕੀ ਸਾਹਮਣੇ ਆਇਆ ਹੈ। ਪਾਕਿਸਤਾਨ ਦੇ ਅੱਤਵਾਦੀ ਸੰਗਠਨ ਜੈਸ਼-ਏ-ਮੁਹੰਮਦ ਨੇ ਆਡੀਓ ਜਾਰੀ ਕਰਕੇ ਰਾਮ ਮੰਦਰ ‘ਤੇ ਹਮਲੇ ਦੀ ਚੇਤਾਵਨੀ ਦਿੱਤੀ ਹੈ। ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਪ੍ਰਸ਼ਾਸਨ ਅਤੇ ਸੁਰੱਖਿਆ ਏਜੰਸੀਆਂ ਚੌਕਸ ਹੋ ਗਈਆਂ। (Ram Temple)

ਇਹ ਵੀ ਪੜ੍ਹੋ: ਪੀਐਮ ਮੋਦੀ ਜੀ-7 ਸਿਖਰ ਸੰਮੇਲਨ ਲਈ ਇਟਲੀ ਪਹੁੰਚੇ, ਪ੍ਰਧਾਨ ਮੰਤਰੀ ਜਾਰਜੀਆ ਮੇਲੋਨੀ ਨਾਲ ਕੀਤੀ ਮੁਲਾਕਾਤ

Ram Temple

ਮੰਦਰ ਕੰਪੈਲਕਸ ਦੀ ਸੁਰੱਖਿਆ ਪੂਰੀ ਤਰ੍ਹਾਂ ਨਾਲ ਸਖਤ ਕਰ ਦਿੱਤੀ ਗਈ ਹੈ। ਦੱਸ ਦੇਈਏ ਕਿ ਅਯੁੱਧਿਆ ‘ਚ ਸੁਰੱਖਿਆ ਦੇ ਮੱਦੇਨਜ਼ਰ ਇੱਥੇ ‘ਰਾਸ਼ਟਰੀ ਸੁਰੱਖਿਆ ਗਾਰਡ’ ਹੱਬ ਬਣਾਇਆ ਜਾ ਰਿਹਾ ਹੈ। ਇਹ ਦੇਸ਼ ਦਾ ਛੇਵਾਂ ਹੱਬ ਹੋਵੇਗਾ। ਇਸ ਤੋਂ ਪਹਿਲਾਂ ਦੇਸ਼ ਵਿੱਚ ਚੇਨਈ, ਹੈਦਰਾਬਾਦ, ਮੁੰਬਈ ਅਤੇ ਅਹਿਮਦਾਬਾਦ ਵਿੱਚ ਐਨਐਸਜੀ ਹੱਬ ਹਨ।