(ਅਸ਼ਵਨੀ ਚਾਵਲਾ) ਚੰਡੀਗੜ। ਪੰਜਾਬ ਸਰਕਾਰ ਵੱਲੋਂ ਜਲਦ ਹੀ ਪੰਜਾਬ ਵਿੱਚ 300 ਵੈਟਰਨਰੀ ਅਫ਼ਸਰਾਂ ਦੀ ਭਰਤੀ ਕੀਤੀ ਜਾ ਰਹੀ ਹੈ। ਇਸ ਲਈ ਪੰਜਾਬ ਸਰਕਾਰ ਵੱਲੋਂ ਤਿਆਰੀ ਵੀ ਸ਼ੁਰੂ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਪੰਜਾਬ ਦੇ ਪਸ਼ੂ-ਪਾਲਣ ਅਤੇ ਡੇਅਰੀ ਵਿਕਾਸ ਅਤੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਦਿੱਤੀ। Job Alert
ਇਹ ਵੀ ਪੜ੍ਹੋ: ਰਾਮ ਮੰਦਰ ਨੂੰ ਉਡਾਉਣ ਦੀ ਧਮਕੀ, ਸੁਰੱਖਿਆ ਕੀਤੀ ਸਖ਼ਤ
ਇੱਥੇ ਆਪਣੇ ਦਫ਼ਤਰ ਵਿਖੇ ਵਿਭਾਗ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਪ੍ਰੋਜੈਕਟਾਂ ਦਾ ਜਾਇਜ਼ਾ ਲੈਂਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਲੋਕ ਸੇਵਾ ਕਮਿਸ਼ਨ (ਪੀ.ਪੀ.ਐਸ.ਸੀ.) ਨੇ ਵੈਟਰਨਰੀ ਅਫ਼ਸਰਾਂ ਦੀਆਂ ਪੋਸਟਾਂ ਲਈ ਭਰਤੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਪਿਛਲੇ ਦੋ ਸਾਲਾਂ ਵਿੱਚ 326 ਵੈਟਰਨਰੀ ਅਫਸਰਾਂ ਅਤੇ 536 ਵੈਟਰਨਰੀ ਇੰਸਪੈਕਟਰਾਂ ਦੀ ਭਰਤੀ ਕੀਤੀ ਹੈ।
ਉਨਾਂ ਦੱਸਿਆ ਕਿ ਪਸ਼ੂ ਹਸਪਤਾਲਾਂ ਵਿੱਚ ਦਵਾਈਆਂ ਅਤੇ ਉਪਕਰਨਾਂ ਦੀ ਖਰੀਦ ਲਈ 93 ਕਰੋੜ ਰੁਪਏ ਦੀ ਕਾਰਜ ਯੋਜਨਾ ਭਾਰਤ ਸਰਕਾਰ ਨੂੰ ਸੌਂਪੀ ਗਈ ਹੈ। ਉਨਾਂ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਮੂੰਹਖੁਰ ਅਤੇ ਗਲਘੋਟੂ (ਹੈਮੋਰੈਜਿਕ ਸੈਪਟੀਸੀਮੀਆ) ਵਿਰੁੱਧ ਚਲਾਈ ਜਾ ਰਹੀ ਟੀਕਾਕਰਨ ਮੁਹਿੰਮ ਨੂੰ 30 ਜੂਨ, 2024 ਤੱਕ ਮੁਕੰਮਲ ਕਰਨ ਦੇ ਵੀ ਨਿਰਦੇਸ਼ ਦਿੱਤੇ।