ਮੁਹਾਲੀ (ਐੱਮਕੇ ਸ਼ਾਇਨਾ)। ਪੰਜਾਬ ਦੇ ਸਾਰੇ 23 ਜ਼ਿਲ੍ਹਿਆਂ ਵਿੱਚ ਤਾਪਮਾਨ 43 ਡਿਗਰੀ ਨੂੰ ਪਾਰ ਕਰ ਗਿਆ ਹੈ। ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ। ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਅੱਜ 21 ਜ਼ਿਲ੍ਹਿਆਂ ਲਈ ਹੀਟ ਵੇਵ ਅਲਰਟ ਜਾਰੀ ਕੀਤਾ ਹੈ। ਇਨ੍ਹਾਂ ਵਿੱਚੋਂ 19 ਲਈ ਯੈਲੋ ਅਲਰਟ ਅਤੇ 2 ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। (Heat wave Punjab)
ਮੌਸਮ ਵਿਭਾਗ ਦੇ ਅਧਿਕਾਰੀਆਂ ਮੁਤਾਬਕ 17 ਜੂਨ ਤੱਕ ਲੋਕਾਂ ਨੂੰ ਲੂ ਅਤੇ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ। ਇਸ ਦੇ ਨਾਲ ਹੀ ਸੂਬੇ ਵਿੱਚ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਵੀ ਬਿਜਲੀ ਦੀ ਖਪਤ ਵਧੀ ਹੈ। ਵੀਰਵਾਰ ਨੂੰ ਬਿਜਲੀ ਦੀ ਵੱਧ ਤੋਂ ਵੱਧ ਮੰਗ 15,379 ਮੈਗਾਵਾਟ ਨੂੰ ਛੂਹ ਗਈ, ਜੋ ਇਸ ਸੀਜ਼ਨ ਵਿੱਚ ਹੁਣ ਤੱਕ ਦੀ ਸਭ ਤੋਂ ਵੱਧ ਹੈ। ਵਿਭਾਗ ਨੇ ਲੋਕਾਂ ਨੂੰ ਗਰਮੀ ਤੋਂ ਬਚਣ ਦੀ ਸਲਾਹ ਦਿੱਤੀ ਹੈ। ਪੰਜਾਬ ਦੇ 3 ਜ਼ਿਲ੍ਹਿਆਂ ਵਿੱਚ ਅੱਜ ਭਿਆਨਕ ਗਰਮੀ ਪਈ ਹੈ। ਇਨ੍ਹਾਂ ਵਿੱਚ ਲੁਧਿਆਣਾ, ਪਠਾਨਕੋਟ ਅਤੇ ਬਰਨਾਲਾ ਸ਼ਾਮਲ ਹਨ। ਵਿਭਾਗ ਵੱਲੋਂ ਤਿੰਨਾਂ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। (Heat wave Punjab)
ਜਦੋਂਕਿ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਸ੍ਰੀ ਮੁਕਤਸਰ ਸਾਹਿਬ, ਮੋਗਾ, ਬਠਿੰਡਾ, ਮਾਨਸਾ, ਸੰਗਰੂਰ, ਪਟਿਆਲਾ, ਮੁਹਾਲੀ ਅਤੇ ਮਲੇਰਕੋਟਲਾ ਵਿੱਚ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
ਪਠਾਨਕੋਟ ਰਿਹਾ ਸਭ ਤੋਂ ਗਰਮ
ਪਠਾਨਕੋਟ ਵਿੱਚ ਸਭ ਤੋਂ ਵੱਧ ਤਾਪਮਾਨ 47.8 ਡਿਗਰੀ ਦਰਜ ਕੀਤਾ ਗਿਆ। ਅੰਮ੍ਰਿਤਸਰ ਵਿੱਚ 45.2 ਡਿਗਰੀ, ਲੁਧਿਆਣਾ ਵਿੱਚ 45.1 ਡਿਗਰੀ, ਪਟਿਆਲਾ ਵਿੱਚ 45.6, ਬਠਿੰਡਾ ਵਿੱਚ 47.0 ਡਿਗਰੀ, ਫਰੀਦਕੋਟ ਵਿੱਚ 46.1, ਫਤਿਹਗੜ੍ਹ ਸਾਹਿਬ ਵਿੱਚ 44.9, ਫ਼ਿਰੋਜ਼ਪੁਰ ਵਿੱਚ 44.3 ਡਿਗਰੀ ਦਰਜ ਕੀਤਾ ਗਿਆ ਹੈ। ਜਦੋਂ ਕਿ ਜਲੰਧਰ 43.8, ਮੋਗਾ 43.7,ਮੁਹਾਲੀ 44.5, ਰੋਪੜ 43.6 ਅਤੇ ਰੂਪਨਗਰ 44.1 ਡਿਗਰੀ ਤਾਪਮਾਨ ਦਰਜ ਕੀਤਾ ਗਿਆ ਹੈ। ਹਾਲਾਂਕਿ ਔਸਤ ਵੱਧ ਤੋਂ ਵੱਧ ਤਾਪਮਾਨ ’ਚ ਕੋਈ ਵੱਡਾ ਬਦਲਾਅ ਨਹੀਂ ਹੋਇਆ ਹੈ।
Also Read : ਪੰਜਾਬ ਸਰਕਾਰ ਜਲਦ ਕਰੇਗੀ 300 ਵੈਟਰਨਰੀ ਅਫ਼ਸਰਾਂ ਦੀ ਭਰਤੀ