ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਾਵਰ ਲਿਫ਼ਟਿੰਗ ਨੈਸ਼ਨਲ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ

Sports News
ਚੇਤਨ ਸਿੰਘ ਜੌੜਾਮਾਜਰਾ ਵੱਲੋਂ ਪਾਵਰ ਲਿਫ਼ਟਿੰਗ ਨੈਸ਼ਨਲ ਚੈਂਪੀਅਨਸ਼ਿਪ ਦਾ ਕੀਤਾ ਉਦਘਾਟਨ

ਜੌੜਮਾਜਰਾ ਨੇ ਨਸ਼ਿਆਂ ਦੇ ਪਸਾਰੇ ਲਈ ਪਿਛਲੀਆਂ ਸਰਕਾਰਾਂ ਸਿਰ ਭੰਨ੍ਹਿਆਂ ਠੀਕਰਾ

  • ਬੋਲੇ, ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਨੇ ਨਸ਼ਾ ਤਸਕਰਾਂ ’ਤੇ ਸਿਕੰਜ਼ਾ ਕਸਿਆ
    ਸਬ ਜੂਨੀਅਰ-ਜੂਨੀਅਰ ਮੈਨ ਤੇ ਵੂਮੈਨ ਪਾਵਰ ਲਿਫ਼ਟਿੰਗ ਨੈਸ਼ਨਲ ਚੈਂਪੀਅਨਸ਼ਿਪ ਦਾ ਉਦਘਾਟਨ

(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਪੰਜਾਬ ਪਾਵਰ ਲਿਫਟਿੰਗ ਐਸੋਸੀਏਸ਼ਨ ਵੱਲੋਂ ਕਰਵਾਈ ਜਾ ਰਹੀ ਸਬ ਜੂਨੀਅਰ ਤੇ ਜੂਨੀਅਰ ਮੈਨ ਤੇ ਵੂਮੈਨ ਪਾਵਰ ਲਿਫ਼ਟਿੰਗ ਨੈਸ਼ਨਲ ਚੈਂਪੀਅਨਸ਼ਿਪ ਦਾ ਉਦਘਾਟਨ ਕੀਤਾ। ਇੱਥੇ ਰਿੰਕ ਹਾਲ ਵਿਖੇ 28 ਰਾਜਾਂ ਤੋਂ ਪੁੱਜੇ ਕਰੀਬ 450 ਖਿਡਾਰੀਆਂ ਨੂੰ ਇਨ੍ਹਾਂ ਮੁਕਾਬਲਿਆਂ ਵਿੱਚ ਖੇਡ ਭਾਵਨਾ ਨਾਲ ਹਿੱਸਾ ਲੈਣ ਲਈ ਪ੍ਰੇਰਤ ਕਰਦਿਆਂ ਕੈਬਨਿਟ ਮੰਤਰੀ ਨੇ ਪੰਜਾਬ ਪਾਵਰ ਲਿਫਟਿੰਗ ਐਸੋਸੀਏਸ਼ਨ ਦੇ ਪ੍ਰਧਾਨ ਦਵਿੰਦਰ ਸਿੰਘ ਮੱਲੀ ਤੇ ਹੋਰ ਅਹੁਦੇਦਾਰਾਂ ਨੂੰ ਇਹ ਚੈਂਪੀਅਨਸ਼ਿਪ ਕਰਵਾਉਣ ਲਈ ਵਧਾਈ ਦਿੱਤੀ। Sports News

ਨਸ਼ਿਆਂ ਦੇ ਪਸਾਰੇ ਲਈ ਪਿਛਲੀਆਂ ਸਰਕਾਰਾਂ ਜਿੰਮੇਵਾਰ : ਜੌੜਮਾਜਰਾ (Sports News)

ਜੌੜਮਾਜਰਾ ਨੇ ਨਸ਼ਿਆਂ ਬਾਰੇ ਪੁੱਛੇ ਸਵਾਲ ਦੇ ਜਵਾਬ ’ਚ ਕਿਹਾ ਕਿ ਨਸ਼ਿਆਂ ਦੇ ਪਸਾਰੇ ਲਈ ਪਿਛਲੀਆਂ ਸਰਕਾਰਾਂ ਜਿੰਮੇਵਾਰ ਹਨ, ਕਿਉਂਕਿ ਪਿਛਲੇ ਸਮੇਂ ਵਿੱਚ ਨਸ਼ਿਆਂ ਵਿਰੁੱਧ ਸਖ਼ਤੀ ਨਾਲ ਕਾਰਵਾਈ ਨਹੀਂ ਕੀਤੀ ਗਈ। ਜਦੋਂ ਉਨਾਂ ਨੂੰ ਪੁੱਛਿਆ ਕਿ ਤੁਹਾਡੀ ਸਰਕਾਰ ਨੂੰ ਦੋਂ ਸਾਲਾਂ ਤੋਂ ਵੱਧ ਦਾ ਸਮਾਂ ਹੋ ਗਿਆ ਹੈ, ਤੇ ਵਿਰੋਧੀਆਂ ਵੱਲੋਂ ਘੇਰਿਆ ਜਾ ਰਿਹਾ ਹੈ ਤਾਂ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮੌਜ਼ੂਦਾ ਪੰਜਾਬ ਸਰਕਾਰ ਨੇ ਇਮਾਨਦਾਰੀ ਨਾਲ ਨਸ਼ਾ ਤਸਕਰਾਂ ’ਤੇ ਸਿਕੰਜ਼ਾ ਕਸਦੇ ਹੋਏ ਕਾਰਵਾਈ ਕੀਤੀ ਹੈ, ਜਿਸ ਦੇ ਸਿੱਟੇ ਬਹੁਤ ਜਲਦ ਸਾਹਮਣੇ ਆਉਣਗੇ। ਉਨ੍ਹਾਂ ਕਿਹਾ ਕਿ ਨਸ਼ੇ ਦੀ ਲਤ  ਦੇ ਸ਼ਿਕਾਰ ਨੌਜਵਾਨਾਂ ਦਾ ਨਸ਼ਾ ਛੁਡਾਉਣ ਲਈ ਗੰਭੀਰ ਉਪਰਾਲੇ ਕੀਤੇ ਜਾ ਰਹੇ ਹਨ ਤੇ ਦੋਸ਼ੀਆਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਜਾਰੀ ਹੈ। Sports News

Sports News

ਇਹ ਵੀ ਪੜ੍ਹੋ: ਜਾਣੋ ਕਿਸ ਦਿਨ ਪੰਜਾਬ, ਚੰਡੀਗੜ੍ਹ ਤੇ ਹਰਿਆਣਾ ਅੰਦਰ ਪਵੇਗਾ ਮੀਂਹ

ਜੌੜਾਮਾਜਰਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਖੇਡਾਂ ਤੇ ਖਿਡਾਰੀਆਂ ਨੂੰ ਪ੍ਰਫੁੱਲਿਤ ਕਰਨ ਲਈ ਲਈ ਵਿਸ਼ੇਸ਼ ਬਜਟ ਰੱਖਿਆ ਹੈ ਅਤੇ ਕੌਮੀ ਤੇ ਕੌਮਾਂਤਰੀ ਪੱਧਰ ’ਤੇ ਨਾਮਣਾ ਖੱਟਣ ਵਾਲੇ ਖਿਡਾਰੀਆਂ ਨੂੰ ਨਗ਼ਦ ਇਨਾਮ ਦੇਣ ਦੇ ਨਾਲ-ਨਾਲ ਸਰਕਾਰੀ ਨੌਕਰੀਆਂ ਵੀ ਪ੍ਰਦਾਨ ਕੀਤੀਆਂ ਹਨ। ਇਸ ਤੋਂ ਇਲਾਵਾ ਖੇਡਾਂ ਵਤਨ ਪੰਜਾਬ ਦੀਆਂ ਕਰਵਾਉਣ ਸਮੇਤ ਖੇਡ ਨਰਸਰੀਆਂ ਖੋਲ੍ਹੀਆਂ ਜਾ ਰਹੀਆਂ ਹਨ। ਪੰਜਾਬ ਪਾਵਰ ਲਿਫਟਿੰਗ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਮੱਲ੍ਹੀ ਨੇ ਦੱਸਿਆ ਕਿ 21 ਜੂਨ ਤੱਕ ਕਰਵਾਈ ਜਾਣ ਵਾਲੀ ਚੈਂਪੀਨਸ਼ਿਪ ਦੌਰਾਨ ਇਕੁਇਪਡ ਮੁਕਾਬਲਿਆਂ ’ਚ ਸੁਕੈਡ, ਬੈਂਚ ਪ੍ਰੈਸ ਤੇ ਡੈਡ ਲਿਫ਼ਟ ਮੁਕਾਬਲੇ ਸ਼ਾਮਲ ਹਨ ਅਤੇ ਜੇਤੂਆਂ ਨੂੰ ਇਨਾਮ ਦਿੱਤੇ ਜਾਣਗੇ।