ਫਿਜੀਕਲ ਟੈਸਟ ਦੀ ਤਿਆਰੀ ਮੁਫ਼ਤ ਕਰਵਾਈ ਜਾਵੇਗੀ / Free Training
(ਸੱਚ ਕਹੂੰ ਨਿਊਜ਼) ਬਠਿੰਡਾ। ਪੰਜਾਬ ਸਰਕਾਰ ਦੇ ਰੁਜ਼ਗਾਰ ਉਤਪੱਤੀ ਤੇ ਟਰੇਨਿੰਗ ਵਿਭਾਗ ਦੇ ਅਦਾਰੇ ਸੀ-ਪਾਈਟ ਕੈਂਪ ਜ਼ਿਲ੍ਹੇ ਦੇ ਪਿੰਡ ਕਾਲਝਰਾਣੀ ਵੱਲੋਂ ਜ਼ਿਲ੍ਹਾ ਬਠਿੰਡਾ, ਸ੍ਰੀ ਮੁਕਤਸਰ ਸਾਹਿਬ ਤੇ ਫਾਜ਼ਿਲਕਾ ਦੇ ਜਿਨ੍ਹਾਂ ਨੌਜਵਾਨਾਂ ਨੇ ਆਰਮੀ ਅਗਨੀਵੀਰ ਦਾ ਲਿਖਤੀ ਪੇਪਰ ਪਾਸ ਕਰ ਲਿਆ ਹੈ, ਉਨ੍ਹਾਂ ਨੂੰ ਫਿਜੀਕਲ ਟੈਸਟ ਦੀ ਤਿਆਰੀ ਮੁਫਤ ਕਰਵਾਈ ਜਾਵੇਗੀ। ਇਹ ਜਾਣਕਾਰੀ ਟਰੇਨਿੰਗ ਅਧਿਕਾਰੀ ਕੈਪਟਨ ਲਖਵਿੰਦਰ ਸਿੰਘ ਨੇ ਸਾਂਝੀ ਕੀਤੀ। Free Training
ਇਹ ਵੀ ਪੜ੍ਹੋ: ਪੁਲਿਸ ਨੇ 18 ਥਾਵਾਂ ’ਤੇ ਕੀਤੀ ਚੈਕਿੰਗ, ਨਸ਼ਿਆਂ ਖਿਲਾਫ ਵੱਡਾ ਐਕਸ਼ਨ
ਇਸ ਸਬੰਧੀ ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਜ਼ਿਲ੍ਹਿਆਂ ਦੇ ਨੌਜਵਾਨਾਂ ਨੂੰ ਪੰਜਾਬ ਪੁਲਿਸ ’ਚ ਭਰਤੀ ਹੋਣ ਲਈ ਲਿਖਤੀ ਪੇਪਰ ਦੀ ਤਿਆਰੀ ਵੀ ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਮੁਫ਼ਤ ਕਰਵਾਈ ਜਾਵੇਗੀ। Free Training ਉਨ੍ਹਾਂ ਕਿਹਾ ਕਿ ਭਰਤੀ ਹੋਣ ਦੇ ਚਾਹਵਾਨ ਯੁਵਕ 21 ਜੂਨ ਤੋਂ ਕਿਸੇ ਵੀ ਕੰਮ-ਕਾਜ ਵਾਲੇ ਦਿਨ ਸਵੇਰੇ 9 ਵਜੇ ਸੀ-ਪਾਈਟ ਕੈਂਪ, ਕਾਲਝਰਾਣੀ ਵਿਖੇ ਨਿੱਜੀ ਤੌਰ ’ਤੇ ਪਹੁੰਚ ਕੇ ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਕਾਪੀ, ਅਗਨੀਵੀਰ ਐਡਮਿਟ ਕਾਰਡ ਦੀ ਫੋਟੋ ਕਾਪੀ, ਪੰਜਾਬ ਪੁਲਿਸ ਤੇ ਦਿੱਲੀ ਪੁਲਿਸ ਲਈ ਕੀਤਾ ਆਨ-ਲਾਈਨ ਅਪਲਾਈ ਫਾਰਮ ਦੀ ਫੋਟੋ ਕਾਪੀ, ਅਧਾਰ ਕਾਰਡ ਦੀ ਫੋਟੋ ਕਾਪੀ, ਜਾਤੀ ਸਰਟੀਫਿਕੇਟ ਦੀ ਫੋਟੋ ਕਾਪੀ ਅਤੇ 02 ਤਾਜਾ ਪਾਸਪੋਰਟ ਸਾਈਜ ਫੋਟੋ ਲੈ ਕੇ ਰਜਿਸਟਰੇਸ਼ਨ ਕਰਵਾ ਸਕਦੇ ਹਨ। ਉਨ੍ਹਾਂ ਕਿਹਾ ਕਿ ਸਿਖਲਾਈ ਦੌਰਾਨ ਨੌਜਵਾਨਾਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਖਾਣਾ ਤੇ ਰਿਹਾਇਸ਼ ਮੁਫ਼ਤ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਨੌਜਵਾਨ 93167-13000, 94638-31615 ’ਤੇ ਸੰਪਰਕ ਕਰ ਸਕਦੇ ਹਨ।