ਦਿੱਲੀ ਸੀਐਮ ਅਰਵਿੰਦ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧੀ

Kejriwal

ਰਾਉਜ ਐਵੇਨਿਊ ਕੋਰਟ ਨੇ 3 ਜੁਲਾਈ ਤੱਕ ਨਿਆਂਇਕ ਹਿਰਾਸਤ ਵਿੱਚ ਕੀਤਾ ਵਾਧਾ

ਨਵੀਂ ਦਿੱਲੀ (ਏਜੰਸੀ)। ਆਬਕਾਰੀ ਨੀਤੀ ਘਪਲੇ ਮਾਮਲੇ ਵਿੱਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ (Arvind Kejriwal) ਦੀ ਨਿਆਂਇਕ ਹਿਰਾਸਤ 3 ਜੁਲਾਈ ਤੱਕ ਵਧਾ ਦਿੱਤੀ ਗਈ ਹੈ। ਨਿਆਂਇਕ ਹਿਰਾਸਤ ਖ਼ਤਮ ਹੋਣ ਤੋਂ ਬਾਅਦ ਦੋਵਾਂ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਅਦਾਲਤ ਵਿੱਚ ਪੇਸ਼ ਕੀਤਾ ਗਿਆ।

ਇਹ ਵੀ ਪੜ੍ਹੋ: ਪੰਜਾਬ ਪੁਲਿਸ ਦੇ ਜਵਾਨ ਦੀ ਗੋਲੀ ਲੱਗਣ ਨਾਲ ਅਚਨਚੇਤ ਮੌਤ

ਜਿਕਰਯੋਗ ਹੈ ਕਿ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਬੁੱਧਵਾਰ ਨੂੰ ਸਮਾਪਤ ਹੋ ਰਹੀ ਸੀ। ਇਸ ਕਾਰਨ ਈਡੀ ਨੇ ਉਨ੍ਹਾਂ ਨੂੰ ਅੱਜ ਦਿਲੀ ਦੀ ਰਾਊਜ ਏਵੇਨਿਊ ਅਦਾਲਤ ’ਚ ਪੇਸ਼ ਕੀਤਾ। ਇਸ ਸਮੇਂ ਕੇਜਰੀਵਾਲ ਤਿਹਾੜ ਜੇਲ੍ਹ ’ਚ ਬੰਦ ਹਨ। ਈਡੀ ਨੇ ਅਦਾਲਤ ਤੋਂ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਦੀ ਵਿਵਾਦਤ ਸ਼ਰਾਬ ਨੀਤੀ ’ਚ ਬੇਨੇਮੀਆਂ ਦੀ ਜਾਂਚ ਹਾਲੇ ਜਾਰੀ ਹੈ ਅਤੇ ਇਸ ਲਈ ਉਨ੍ਹਾਂ ਨੂੰ ਨਿਆਂਇਕ ਹਿਰਾਸਤ ’ਚ ਰੱਖਣ ਦੀ ਜ਼ਰੂਰਤ ਹੈ।