ਨਵੀਂ ਦਿੱਲੀ (ਏਜੰਸੀ)। ਆਪ ਸੁਪਰੀਮੋ ਅਰਵਿੰਦ ਕੇਜਰੀਵਾਲ (Arvind Kejriwal) ਦੀ ਜਮਾਨਤ ਅਰਜੀ ’ਤੇ ਸੁਪਰੀਮ ਕੋਰਟ (Supreme Court) ਨੇ 26 ਜੂਨ ਤੱਕ ਫੈਸਲਾ ਸੁਰੱਖਿਅਤ ਰੱਖ ਲਿਆ ਹੈ। ਸੁਪਰੀਮ ਕੋਰਟ ਨੇ ਕਥਿਤ ਆਬਕਾਰੀ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ’ਚ ਹੇਠਲੀ ਅਦਾਲਤ ਦੁਆਰਾ ਕੇਜਰੀਵਾਲ ਨੂੰ ਦਿੱਤੀ ਗਈ ਜਮਾਨਤ ’ਤੇ ਰੋਕ ਲਾਉਣ ਦੇ ਹਾਈਕੋਰਟ ਦੇ ਹੁਕਮ ਦੇ ਖਿਲਾਫ਼ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਰਜੀ ’ਤੇ ਸੁਣਵਾਈ 26 ਜੂਨ ਤੱਕ ਟਾਲ ਦਿੱਤੀ ਹੈ। ਉਦੋਂ ਤੱਕ ਅਰਵਿੰਦ ਕੇਜਰੀਵਾਲ ਨੂੂੰ ਰਾਤਾਂ ਜੇਲ੍ਹ ਦੀਆਂ ਸਲਾਖਾਂ ਦੇ ਪਿੱਛੇ ਗੁਜਾਰਨੀਆਂ ਪੈਣਗੀਆਂ।
Also Read : … ਆਖ਼ਰ ਕਿਉਂ ਨਹੀਂ ਮਿਲਦੇ ਅੱਜ-ਕੱਲ੍ਹ ਪੱਕੇ ਆੜੀ
ਇਸ ਸਬੰਧੀ ਜਸਟਿਸ ਮਨੋਜ ਮਿਸ਼ਰਾ ਤੇ ਐਸਵੀਐਨ ਭੱਟੀ ਦੀ ਛੁੱਟੀ ਵਾਲੀ ਬੈਚ ਨੇ ਕਿਹਾ ਕਿ ਉਹ ਇਸ ਮੁੱਦੇ ’ਤੇ ਹਾਈਕੋਰਟ ਦੇ ਆਦੇਸ਼ ਦੀ ਉਡੀਕ ਕਰਨੀ ਚਾਹੁਣਗੇ। ਕੇਜਰੀਵਾਲ ਵੱਲੋਂ ਪੇਸ਼ ਸੀਨੀਅਰ ਵਕੀਲ ਅਭਿਸ਼ੇਕ ਸਿੰਘਵੀ ਨੇ ਜਮਾਨਤ ਆਦੇਸ਼ ’ਤੇ ਅੰਤਰਿਮ ਰੋਕ ਹਟਾਉਣ ਦੀ ਮੰਗ ਕੀਤੀ। ਦੂਜੇ ਪਾਸੇ ਈਡੀ ਵੱਲੋਂ ਪੇਸ਼ ਏਐੱਸਜੀ ਐੱਸਵੀ ਰਾਜੂ ਨੇ ਕੇਜਰੀਵਾਲ ਦੀ ਅਰਜ਼ੀ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਹਾਈਕੋਰਟ ਉਨ੍ਹਾਂ ਦੀ ਰੋਕ ਅਰਜ਼ੀ ’ਤੇ ਫੈਸਲਾ ਸੁਣਾਉਣ ਵਾਲਾ ਹੈ। (Supreme Court)