ਮਾਤਾ ਇੰਦਰਾ ਰਾਣੀ ਇੰਸਾਂ ਨੇ ਖੱਟਿਆ ਸਰੀਰ ਦਾਨੀ ਹੋਣ ਦਾ ਮਾਣ

Body Donation
ਫਾਜ਼ਿਲਕਾ : ਮਾਤਾ ਇੰਦਰਾ ਰਾਣੀ ਦੀ ਮ੍ਰਿਤਕ ਦੇਹ ਨੂੰ ਮੈਡੀਕਲ ਖੋਜਾਂ ਲਈ ਰਵਾਨਾ ਕਰਦੀ ਹੋਈ ਸਾਧ-ਸੰਗਤ। 

ਮੈਡੀਕਲ ਖੋਜਾਂ ਲਈ ਫਾਜ਼ਿਲਕਾ ਵਿਖੇ ਹੋਇਆ ਸਰੀਰਦਾਨ / Body Donation

(ਰਜਨੀਸ਼ ਰਵੀ) ਫਾਜ਼ਿਲਕਾ। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀਆਂ ਪਵਿੱਤਰ ਸਿੱਖਿਆਵਾਂ ’ਤੇ ਚੱਲਦਿਆਂ ਮਾਤਾ ਇੰਦਰਾ ਰਾਣੀ ਪਤਨੀ ਬਾਬੂ ਲਾਲ ਇੰਸਾਂ ਦੀ ਮ੍ਰਿਤਕ ਦੇਹ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਵੱਲੋਂ ਮੈਡੀਕਲ ਖੋਜ ਕਾਰਜਾਂ ਲਈ ਗੌਰਮਿਟ ਮੈਡੀਕਲ ਕਾਲਜ ਅਤੇ ਹਸਪਤਾਲ ਬਾਰਾਮੂਲਾ ਜੰਮੂ ਅਤੇ ਕਸ਼ਮੀਰ ਨੂੰ ਦਾਨ ਕਰ ਦਿੱਤੀ ਗਈ। Body Donation

ਇਹ ਵੀ ਪੜ੍ਹੋ: ਸਾਧ-ਸੰਗਤ ਨੇ ਪੰਛੀਆਂ ਲਈ ਰੱਖੇ ਪਾਣੀ ਦੇ ਕਟੋਰੇ

ਮ੍ਰਿਤਕ ਦੇਹ ਨੂੰ ਮੈਡੀਕਲ ਕਾਲਜ ਲਈ ਰਵਾਨਾ ਕਰਨ ਤੋਂ ਪਹਿਲਾਂ ਫੁੱਲਾਂ ਨਾਲ ਸ਼ਿੰਗਾਰੀ ਹੋਈ ਗੱਡੀ ਰਾਹੀਂ ਕਾਫਲੇ ਦੇ ਰੂਪ ’ਚ ਘਰ ਤੋਂ ਚੱਲ ਕੇ ਐੱਮਐੱਸਜੀ ਡੇਰਾ ਸੱਚਾ ਸੌਦਾ ਤੇ ਮਾਨਵਤਾ ਭਲਾਈ ਕੇਂਦਰ ਫਾਜ਼ਿਲਕਾ ਵਿਖੇ ਲਿਜਾਇਆ ਗਿਆ ਤੇ ਇੱਥੋਂ ਹੀ ਮੈਡੀਕਲ ਖੋਜਾਂ ਲਈ ਰਵਾਨਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਸ਼ਾਹ ਸਤਿਨਾਮ ਜੀ ਗ੍ਰੀਨ ਐੱਸ ਵੈੱਲਫੇਅਰ ਵਿੰਗ ਦੇ ਸੇਵਾਦਾਰ ਭੈਣਾਂ ਅਤੇ ਭਾਈ ਮੌਜੂਦ ਸਨ। ਇਸ ਮੌਕੇ ਬੋਲਦਿਆਂ ਜਿੰਮੇਵਾਰਾਂ ਨੇ ਪੂਜਨੀਕ ਗੁਰੂ ਜੀ ਵੱਲੋਂ ਚਲਾਈ ਗਈ ਸਰੀਰਦਾਨ ਮੁਹਿੰਮ ਬਾਰੇ ਵਿਸਥਾਰ ਪੂਰਵਕ ਦੱਸਿਆ।

ਉਹਨਾਂ ਦੱਸਿਆ ਕਿ ਮਾਤਾ ਜੀ ਨੇ ਪੂਜਨੀਕ ਗੁਰੂ ਜੀ ਦੀਆਂ ਪਵਿੱਤਰ ਸਿੱਖਿਆਵਾਂ ਤੋਂ ਪ੍ਰਭਾਵਿਤ ਹੋ ਕੇ ਜਿਉਂਦੇ ਜੀਅ ਮਰਨ ਉਪਰੰਤ ਸਰੀਰਦਾਨ ਕਰਨ ਦਾ ਪ੍ਰਣ ਕੀਤਾ ਹੋਇਆ ਸੀ ਤੇ ਉਹਨਾਂ ਦੀ ਅੰਤਿਮ ਇੱਛਾ ਮੁਤਾਬਿਕ ਹੀ ਸਮੂਹ ਪਰਿਵਾਰ ਵੱਲੋਂ ਸਹਿਮਤੀ ਨਾਲ ਸਰੀਰ ਦਾਨ ਕੀਤਾ ਗਿਆ। ਇਸ ਮੌਕੇ ਮਾਤਾ ਜੀ ਦੇ ਪਰਿਵਾਰਕ ਮੈਂਬਰ ਤੇ ਸਾਧ-ਸੰਗਤ ਵੱਡੀ ਗਿਣਤੀ ’ਚ ਮੌਜੂਦ ਸੀ। Body Donation

ਸਰੀਰਦਾਨ ਕਰਨਾ ਮੈਡੀਕਲ ਖੇਤਰ ਤੇ ਸਮਾਜ ਲਈ ਸ਼ੁੱਭ ਸ਼ਗਨ

ਇਸ ਮੌਕੇ ਗੱਲਬਾਤ ਕਰਦਿਆਂ ਕੌਂਸਲਰ ਵਨੀਤਾ ਗਾਂਧੀ ਨੇ ਕਿਹਾ ਕਿ ਪੂਜਨੀਕ ਗੁਰੂ ਜੀ ਦੀ ਪ੍ਰੇਰਨਾ ਸਦਕਾ ਡੇਰਾ ਸ਼ਰਧਾਲੂ ਸਰੀਰਦਾਨ ਦੇ ਖੇਤਰ ’ਚ ਵੱਡਾ ਯੋਗਦਾਨ ਪਾ ਰਹੇ ਹਨ ਜੋ ਮਾਨਵਤਾ ਦੀ ਭਲਾਈ ਤੇ ਸਮਾਜ ਲਈ ਇੱਕ ਸ਼ੁੱਭ ਸੰਕੇਤ ਹੈ ਉਹਨਾਂ ਕਿਹਾ ਕਿ ਸਰੀਰਦਾਨ ਮੈਡੀਕਲ ਖੋਜਾਂ ਲਈ ਬਹੁਤ ਵੱਡਾ ਉਪਰਾਲਾ ਹੈ।