ਪਰਿਵਾਰ ਵੱਲੋਂ ਮ੍ਰਿਤਕ ਦੇਹ ਮੈਡੀਕਲ ਖੋਜਾਂ ਲਈ ਦਾਨ | Body Donation
ਅਬੋਹਰ (ਮੇਵਾ ਸਿੰਘ)। ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੀ ਪਵਿੱਤਰ ਪ੍ਰੇਰਨਾ ਸਦਕਾ ਡੇਰਾ ਸੱਚਾ ਸੌਦਾ ਸ਼ਰਧਾਲੂ ਮਾਤਾ ਹਰਜੀਤ ਕੌਰ ਇੰਸਾਂ ਧਰਮ ਪਤਨੀ ਬੇਅੰਤ ਸਿੰਘ ਵਾਸੀ ਗੁਰੂ ਕ੍ਰਿਪਾ ਨਗਰ ਅਬੋਹਰ (71) ਦੇ ਦਿਹਾਂਤ ਤੋਂ ਬਾਅਦ ਉਨ੍ਹਾਂ ਦੀ ਅੰਤਿਮ ਇੱਛਾ ਨੂੰ ਪੂਰਾ ਕਰਦਿਆਂ ਪਰਿਵਾਰਕ ਮੈਂਬਰਾਂ ਨੇ ਮ੍ਰਿਤਕ ਸਰੀਰ ਦਾ ਅੰਤਿਮ ਸਸਕਾਰ ਕਰਨ ਦੀ ਬਜਾਏ ਡਾਕਟਰੀ ਖੋਜਾਂ ਲਈ ਦਾਨ ਕਰ ਦਿੱਤਾ। ਜਾਣਕਾਰੀ ਦਿੰਦਿਆਂ ਹਰਜੀਤ ਕੌਰ ਇੰਸਾਂ ਦੇ ਪਤੀ ਬੇਅੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਧਰਮ ਪਤਨੀ ਹਰਜੀਤ ਕੌਰ ਇੰਸਾਂ ਬੀਤੀ ਸ਼ਾਮ ਹੀ ਥੋੜ੍ਹੇ ਜਿਹੇ ਬਿਮਾਰ ਹੋਏ ਤੇ ਰਾਤ ਨੂੰ ਹੀ ਕੁੱਲ ਮਾਲਕ ਵੱਲੋਂ ਬਖ਼ਸੀ ਸੁਆਸਾਂ ਰੂਪੀ ਪੂੰਜੀ ਨੁੂੰ ਪੂਰਾ ਕਰਦਿਆਂ ਕੁੱਲ ਮਾਲਕ ਦੇ ਚਰਨਾਂ ਵਿੱਚ ਸੱਚਖੰਡ ਜਾ ਬਿਰਾਜੇ। ਬੇਅੰਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਧਰਮ ਪਤਨੀ ਹਰਜੀਤ ਕੌਰ ਇੰਸਾਂ ਨੇ ਆਪਣੇ ਜਿਉਂਦੇ ਜੀਅ ਦਿਹਾਂਤ ਤੋਂ ਬਾਅਦ ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਲਈ ਦਾਨ ਕਰਨ ਦਾ ਫਾਰਮ ਭਰ ਰੱਖਿਆ ਸੀ। (Body Donation)
ਇਹ ਵੀ ਪੜ੍ਹੋ : ਐੱਮਐੱਸਜੀ ਟਿਪਸ : ਨੱਕ ਨਾਲ ਸਬੰਧਿਤ ਟਿਪਸ
ਇਸ ਕਰਕੇ ਉਨ੍ਹਾਂ ਦੀ ਅੰਤਿਮ ਇੱਛਾ ਅਨੁਸਾਰ ਹੀ ਮ੍ਰਿਤਕ ਸਰੀਰ ਨੂੰ ਮੈਡੀਕਲ ਖੋਜਾਂ ਲਈ ਸ੍ਰੀ ਗੁਰੂ ਰਾਮ ਰਾਏ ਇੰਸਟੀਚਿਊਟ ਆਫ ਮੈਡੀਕਲ ਐਂਡ ਹੈਲਥ ਸਾਇੰਸ ਪਟੇਲ ਨਗਰ ਦੇਹਰਾਦੂਨ (ਉਤਰਾਖੰਡ) ਨੂੰ ਦਾਨ ਕੀਤਾ ਗਿਆ। ਇਸ ਤੋਂ ਪਹਿਲਾਂ ਸਰੀਰਦਾਨੀ ਹਰਜੀਤ ਕੌਰ ਇੰਸਾਂ ਦੇ ਮ੍ਰਿਤਕ ਸਰੀਰ ਨੂੰ ਫੁੱਲਾਂ ਨਾਲ ਸਜਾਈ ਗੱਡੀ ਰਾਹੀਂ ਮੈਡੀਕਲ ਖੋਜਾਂ ਲਈ ਰਵਾਨਾ ਕੀਤਾ। ਇਸ ਮੌਕੇ ਉਨ੍ਹਾਂ ਦੀਆਂ ਬੇਟੀਆਂ ਗੁਰਪ੍ਰੀਤ ਕੌਰ ਤੇ ਅਮਨਪ੍ਰੀਤ ਕੌਰ ਨੇ ਅਰਥੀ ਨੂੰ ਮੋਢਾ ਦਿੱਤਾ। ਸਰੀਰਦਾਨੀ ਹਰਜੀਤ ਕੌਰ ਇੰਸਾਂ ਦੀ ਅੰਤਿਮ ਯਾਤਰਾ ਵਿੱਚ ਸ਼ਾਮਲ ਸਮੂਹ ਸਾਧ-ਸੰਗਤ, ਸੇਵਾਦਾਰ, 85 ਮੈਂਬਰ, ਪ੍ਰੇਮੀ ਸੇਵਕ ਸਮੂਹ ਰਿਸ਼ਤੇਦਾਰਾਂ ਵੱਲੋਂ ਸਰੀਰਦਾਨੀ ਹਰਜੀਤ ਕੌਰ ਇੰਸਾਂ ਅਮਰ ਰਹੇ ਅਤੇ ਜਬ ਤੱਕ ਸੁੂਰਜ ਚਾਂਦ ਰਹੇਗਾ, ਹਰਜੀਤ ਕੌਰ ਇੰਸਾਂ ਤੇਰਾ ਨਾਮ ਰਹੇਗਾ, ਦੇ ਨਾਅਰਿਆਂ ਨਾਲ ਸ਼ਹਿਰ ਗੂੰਜਣ ਲਾ ਦਿੱਤਾ। (Body Donation)
ਅੰਤਿਮ ਵਿਦਾਇਗੀ ਮੌਕੇ ਮੌਜੂਦ ਸ਼ਹਿਰ ਦੇ ਪਤਵੰਤਿਆਂ ਵੱਲੋਂ ਡੇਰਾ ਸ਼ਰਧਾਲੂਆਂ ਦੀ ਸਲਾਘਾ ਕਰਦਿਆਂ ਕਿਹਾ ਕਿ ਡੇਰਾ ਸ਼ਰਧਾਲੂ ਜੋ ਕਿ ਜਿਉਂਦੇ ਜੀਅ ਤਾਂ ਇਨਸਾਨੀਅਤ ਦੀ ਸੇਵਾ ਕਰਦੇ ਹੀ ਹਨ, ਦਿਹਾਂਤ ਤੋਂ ਬਾਅਦ ਵੀ ਉਨ੍ਹਾਂ ਦੇ ਪਰਿਵਾਰ ਉਨ੍ਹਾਂ ਦੀ ਅੰਤਿਮ ਇੱਛਾ ਅਨੁਸਾਰ ਮਨੁੱਖਤਾ ਦੀ ਸੇਵਾ ਕਰਨਾ ਆਪਣਾ ਫਰਜ ਸਮਝਦੇ ਹਨ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿੱਚ ਪੰਜਾਬ ਦੇ 85 ਮੈਂਬਰਾਂ ਵਿੱਚ ਗੁਰਚਰਨ ਸਿੰਘ ਇੰਸਾਂ ਰਿਟਾ: ਡੀਈਓ, ਦੁਲੀ ਚੰਦ ਇੰਸਾਂ 85 ਮੈਂਬਰ, ਸ਼ਹਿਰ ਅਬੋਹਰ ਦੇ ਵੱਖ-ਵੱਖ ਜੋਨਾਂ ਦੇ ਪ੍ਰੇਮੀ ਸੇਵਕ, ਕਮੇਟੀਆਂ ਦੇ 15 ਮੈਂਬਰਾਂ ਤੋਂ ਇਲਾਵਾ ਬਲਾਕ ਸ੍ਰੀ ਕਿੱਕਰਖੇੜਾ, ਖੂਈਆਂ ਸਰਵਰ, ਆਜਮਵਾਲਾ, ਸੀਤੋਗੁੰਨੋ, ਬੱਲੂਆਣਾ ਬਲਾਕ ਦੇ ਪ੍ਰੇਮੀ ਸੇਵਕ, ਜੋਨਾਂ ਤੇ ਪਿੰਡਾਂ ਦੇ ਪ੍ਰੇਮੀ ਸੇਵਕ, ਕਮੇਟੀਆਂ ਦੇ 15 ਆਦਿ ਮੌਜੂਦ ਸਨ। (Body Donation)
ਇਹ ਵੀ ਪੜ੍ਹੋ : ਸ਼ਹੀਦੀ ਦਿਵਸ ’ਤੇ ਵਿਸੇਸ਼ : ਜਪਉ ਜਿਨ ਅਰਜੁਨ ਦੇਵ ਗੁਰੂ…
ਮ੍ਰਿਤਕ ਸਰੀਰ ਨੂੰ ਡਾਕਟਰੀ ਖੋਜਾਂ ਲਈ ਦਾਨ ਕਰਨਾ ਬਹੁਤ ਹੀ ਵੱਡਾ ਸ਼ਲਾਘਾਯੋਗ ਕਦਮ ਹੈ। ਕਿਉਂਕਿ ਅੱਜ-ਕੱਲ੍ਹ ਡਾਕਟਰੀ ਦਾ ਕੋਰਸ ਕਰਨ ਵਾਲੇ ਲੜਕੇ ਤੇ ਲੜਕੀਆਂ ਮਨੁੱਖ ਨੂੰ ਲੱਗ ਰਹੀਆਂ ਜਾਨਲੇਵਾ ਬਿਮਾਰੀਆਂ ਨੂੰ ਕਾਬੂ ਕਰਨ ਲਈ ਮ੍ਰਿਤਕ ਸਰੀਰਾਂ ’ਤੇ ਖੋਜ ਕਰਦੇ ਹਨ। ਦੂਸਰੇ ਪਾਸੇ ਜਿੱਥੇ ਪਰਿਵਾਰ ’ਤੇ ਐਨਾ ਪਹਾੜ ਜਿੱਡਾ ਦੁੱਖ ਆਇਆ ਹੋਵੇ, ਉਸ ਸਮੇਂ ਦੁੱਖ ਨੂੰ ਭੁੱਲਕੇ ਮਨੁੱਖਤਾ ਦੀ ਸੇਵਾ ਲਈ ਅਜਿਹਾ ਫੈਸਲਾ ਲੈਣਾ ਬਹੁਤ ਹੀ ਹਿੰਮਤ ਭਰਿਆ ਕਦਮ ਹੈ।
ਸੁਰਜੀਤ ਸਿੰਘ , ਸਾਬਕਾ ਸੰਯੁਕਤ ਡਾਇਰੈਕਟਰ ਖੇਤੀਬਾੜੀ ਤੇ ਲੋਕ ਭਲਾਈ ਵਿਭਾਗ (ਪੰਜਾਬ)