Flood News: ਕਾਰਜਕਾਰੀ ਏਜੰਸੀਆਂ ਸਤਲੁਜ ਦਰਿਆ ਦੇ ਨਾਲ-ਨਾਲ ਸਾਰੀਆਂ ਮਹੱਤਵਪੂਰਨ ਥਾਵਾਂ ’ਤੇ 24 ਘੰਟੇ ਕੰਮ ਕਰ ਰਹੀਆਂ ਹਨ : ਸਾਕਸ਼ੀ ਸਾਹਨੀ
(ਜਸਵੀਰ ਸਿੰਘ ਗਹਿਲ) ਲੁਧਿਆਣਾ। ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਐਤਵਾਰ ਨੂੰ ਜ਼ਿਲ੍ਹੇ ਦੇ ਵੱਖ-ਵੱਖ ਖੇਤਰਾਂ ਵਿੱਚ ਡਰੇਨਾਂ ਦੀ ਸਫ਼ਾਈ ਕਾਰਜਾਂ ਤੋਂ ਇਲਾਵਾ ਸੰਭਾਵੀ ਖ਼ਤਰਨਾਕ ਹੜ੍ਹ ਪ੍ਰਭਾਵ ਪੁਆਇੰਟਾਂ ਦਾ ਜਾਇਜ਼ਾ ਵੀ ਲਿਆ। ਉਨਾਂ ਧੂਲੇਵਾਲ ਕੰਪਲੈਕਸ (ਮਾਛੀਵਾੜਾ), ਮੈਨੀ- ਚਮਕੌਰ ਸਾਹਿਬ- ਮਾਛੀਵਾੜਾ ਅਤੇ ਬੁੱਢਾ ਦਰਿਆ- ਕੂੰਮ ਲਿੰਕ ਡਰੇਨਾਂ ਦਾ ਦੌਰਾ ਵੀ ਕੀਤਾ। Flood News
ਡੀਸੀ ਸਾਹਨੀ ਨੇ ਡਰੇਨਾਂ ਵਿਖੇ ਦੋ ਪੋਕਲੇਨ ਮਸ਼ੀਨਾਂ ਰਾਹੀਂ ਸਫ਼ਾਈ ਮੁਹਿੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਗਲੇ ਦੋ ਦਿਨਾਂ ਵਿੱਚ ਕੰਮ ਵਿੱਚ ਹੋਰ ਤੇਜ਼ੀ ਲਿਆ ਕੇ ਇਸ ਪ੍ਰਕਿਰਿਆ ਨੂੰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ। ਉਨਾਂ ਅਧਿਕਾਰੀਆਂ ਨੂੰ ਐਮਰਜੈਂਸੀ ਵਰਤੋਂ ਲਈ ਧੂਲੇਵਾਲ ਕੰਪਲੈਕਸ ਨੇੜੇ ਰੇਤ ਦੇ ਭਰੇ ਹੋਏ ਥੈਲਿਆਂ ਦਾ ਵੱਡੀ ਮਾਤਰਾ ਵਿੱਚ ਸਟਾਕ ਕਰਨ ਲਈ ਵੀ ਕਿਹਾ। Flood News
ਇਹ ਵੀ ਪੜ੍ਹੋ: ਭਾਖੜਾ ਨਹਿਰ ’ਚ ਨਹਾਉਣ ਗਏ ਦੋ ਨੌਜਵਾਨਾਂ ਦੀ ਡੁੱਬ ਕੇ ਮੌਤ
ਸਾਹਨੀ ਨੇ ਕਿਹਾ ਕਿ ਕਾਰਜਕਾਰੀ ਏਜੰਸੀਆਂ ਸਤਲੁਜ ਦਰਿਆ ਦੇ ਨਾਲ-ਨਾਲ ਸਾਰੀਆਂ ਮਹੱਤਵਪੂਰਨ ਥਾਵਾਂ ’ਤੇ 24 ਘੰਟੇ ਕੰਮ ਕਰ ਰਹੀਆਂ ਹਨ। ਉਨਾਂ ਕਿਹਾ ਕਿ ਉਪ ਮੰਡਲ ਮੈਜਿਸਟਰੇਟ (ਐੱਸ.ਡੀ.ਐੱਮ.) ਰੋਜ਼ਾਨਾ ਕੰਮਾਂ ਦੀ ਪ੍ਰਗਤੀ ’ਤੇ ਨਜ਼ਰ ਰੱਖ ਰਹੇ ਹਨ ਅਤੇ ਦਰਿਆ ਦੇ ਨਾਲ- ਨਾਲ ਸਮੁੱਚੇ ਖੇਤਰ ’ਤੇ ਸਾਰੇ ਕਮਜ਼ੋਰ ਬੰਨਾਂ ਨੂੰ ਮਜ਼ਬੂਤ ਕਰਨ ਵਿੱਚ ਕਿਸੇ ਵੀ ਤਰਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹ੍ਵਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਵਿੱਚ ਸੰਭਾਵੀ ਹੜ੍ਹ ਵਰਗੀ ਸਥਿਤੀ ’ਤੇ ਕਾਬੂ ਪਾਉਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਉਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਰੁਪਿੰਦਰ ਪਾਲ ਸਿੰਘ, ਡੀ ਆਰ ਓ ਗੁਰਜਿੰਦਰ ਸਿੰਘ, ਕਾਰਜਕਾਰੀ ਇੰਜੀਨੀਅਰ ਡਰੇਨੇਜ ਰਜਤ ਗਰੋਵਰ ਆਦਿ ਵੀ ਹਾਜ਼ਰ ਸਨ। Flood News