(ਰਾਜਨ ਮਾਨ) ਅੰਮ੍ਰਿਤਸਰ। ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਵੇਰਕਾ ਮਿਲਕ ਪਲਾਂਟ ਦੇ ਸਾਹਮਣੇ ਤੁੰਗ ਢਾਬ ਡਰੇਨ ਦੀ ਸਫਾਈ ਦੇ ਕੰਮਾਂ ਦਾ ਜਾਇਜ਼ਾ ਲੈਂਦੇ ਹੋਏ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਡਰੇਨ ਦੀ ਸਫਾਈ ਦਾ ਕੰਮ ਨਿਸ਼ਚਤ ਸਮੇਂ ਅੰਦਰ ਮੁਕੰਮਲ ਕੀਤਾ ਜਾਵੇ। ਉਨ੍ਹਾਂ ਦੱਸਿਆ ਕਿ ਇਸ ਡਰੇਨ ਨੂੰ ਸਾਫ ਕਰਕੇ ਇਲਾਕੇ ਨੂੰ ਗੰਦਗੀ ਤੋਂ ਮੁਕਤ ਹੋ ਜਾਵੇਗਾ । Amritsar News
ਕੈਬਨਿਟ ਮੰਤਰੀ ਧਾਲੀਵਾਲ ਨੇ ਦੱਸਿਆ ਕਿ ਇਸ ਦੀ ਸਫਾਈ ਕਰਨ ਉਪਰੰਤ ਫਤਿਹਗੜ੍ਹ ਚੂੜੀਆਂ ਰੋਡ ਤੇ ਪੈਂਦੀ ਤੁੰਗ ਢਾਬ ਡਰੇਨ ਦੀ ਸਫਾਈ ਦੇ ਕੰਮਾਂ ਨੂੰ ਸ਼ੁਰੂ ਕੀਤਾ ਜਾਵੇਗਾ। ਉਨ੍ਹਾ ਕਿਹਾ ਕਿ ਇਸ ਡਰੇਨ ਦੀ ਸਫਾਈ ਦਾ ਕੰਮ 15 ਦਿਨ ਪਹਿਲਾਂ ਹੀ ਸ਼ੁਰੂ ਕੀਤਾ ਗਿਆ ਸੀ ਤੇ ਹੁਣ ਤੱਕ ਕਾਫੀ ਸਫਾਈ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਸਾਫ ਕਰਨ ਉਪਰੰਤ ਨਾਲੇ ਨੂੰ ਕਵਰ ਕਰਕੇ ਸੜਕ ਸਾਈਕਲ ਟਰੈਕ ਅਤੇ ਗਰੀਨ ਬੈਲਟ ਦੀ ਉਸਾਰੀ ਕੀਤੀ ਜਾਵੇਗੀ, ਜਿਸ ਨਾਲ ਜਿੱਥੇ ਲੋਕਾਂ ਨੂੰ ਆਵਾਜਾਈ ਵਿੱਚ ਰਾਹਤ ਮਿਲੇਗੀ ਉੱਥੇ ਸੈਰ ਕਰਨ ਅਤੇ ਕਸਰਤ ਕਰਨ ਲਈ ਲੰਮੇ ਸਾਈਕਲ ਟਰੈਕ ਮਿਲਣਗੇ। Amritsar News
ਇਹ ਵੀ ਪੜ੍ਹੋ: Bathinda News: ਫਿਰੌਤੀ ਮੰਗਣ ਦੇ ਮਾਮਲੇ ’ਚ ਤਿੰਨ ਗ੍ਰਿਫਤਾਰ
ਸਰਦਾਰ ਧਾਲੀਵਾਲ ਨੇ ਬੜੇ ਦੁੱਖ ਅਤੇ ਅਫਸੋਸ ਦੀ ਗੱਲ ਹੈ ਕਿ ਅੰਮ੍ਰਿਤਸਰ ਵਰਗਾ ਸ਼ਹਿਰ ਜੋ ਕਿ ਵਿਸ਼ਵ ਭਰ ਵਿੱਚ ਆਪਣੀ ਪਛਾਣ ਕਰਕੇ ਜਾਣਿਆ ਜਾਂਦਾ ਹੈ, ਵਿੱਚੋਂ ਲੰਘਦੇ ਇਸ ਗੰਦੇ ਨਾਲੇ ਦੀ ਪਿਛਲੀਆਂ ਸਰਕਾਰਾਂ ਨੇ ਕੋਈ ਸਾਰ ਨਹੀਂ ਲਈ , ਜਿਸ ਕਾਰਨ ਇਹ ਨਾਲਾ ਵੱਡੇ ਇਲਾਕੇ ਨੂੰ ਬਿਮਾਰੀਆਂ ਵੰਡ ਰਿਹਾ ਹੈ। ਉਹਨਾਂ ਕਿਹਾ ਕਿ ਹੁਣ ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਇਸ ਨਾਲੇ ਨੂੰ ਖਤਮ ਕਰਕੇ ਵਿਕਸਿਤ ਕਰਨ ਦਾ ਸੰਕਲਪ ਲਿਆ ਹੈ, ਜਿਸ ਦੀ ਅੱਜ ਸ਼ੁਰੂਆਤ ਹੋ ਚੁੱਕੀ ਹੈ। ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ੍ਰੀ ਹਰਪ੍ਰੀਤ ਸਿੰਘ, ਵਧੀਕ ਕਮਿਸ਼ਨਰ ਨਗਰ ਨਿਗਮ ਸ੍ਰੀ ਸੁਰਿੰਦਰ ਸਿੰਘ, ਜਿਲ੍ਹਾ ਪ੍ਰਧਾਨ ਅੰਮ੍ਰਿਤਸਰ ਸ਼ਹਿਰੀ, ਸ੍ਰੀ ਮਨੀਸ਼ ਅਗਰਵਾਲ, ਸ: ਅਰਵਿੰਦਰ ਸਿੰਘ ਭੱਟੀ, ਐਸ.ਈ ਦਲਜੀਤ ਸਿੰਘ, ਐਕਸੀਐਨ ਨਗਰ ਨਿਗਮ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਦੇ ਵਰਕਰ ਹਾਜ਼ਰ ਸਨ।