ਪੰਜਾਬ ਦੀਆਂ ਔਰਤਾਂ ਲਈ ਆਈ ਖੁਸ਼ਖਬਰੀ! ਹੋਇਆ ਵੱਡਾ ਐਲਾਨ

Women Punjab

ਚੰਡੀਗੜ੍ਹ। Women Punjab : ਪੰਜਾਬ ਸਰਕਾਰ ਨੇ ਦਿੱਤੀਆਂ ਹੋਈਆਂ ਕੁਝ ਕੁਝ ਗਰੰਟੀਆਂ ਪੂਰੀਆਂ ਕਰ ਦਿੱਤੀਆਂ ਹਨ। ਬਹੁਤੀਆਂ ਗਰੰਟੀਆਂ ਅਜਿਹੀਆਂ ਹਨ ਜਿਨ੍ਹਾਂ ਦੀ ਅਜੇ ਵੀ ਉਡੀਕ ਕੀਤੀ ਜਾ ਰਹੀ ਹੈ। ਇਨ੍ਹਾਂ ਵਿੱਚੋਂ ਇੱਕ ਗਰੰਟੀ ਹੈ ਔਰਤਾਂ ਨੂੰ ਮਿਲਣ ਵਾਲੇ ਇੱਕ ਹਜ਼ਾਰ ਰੁਪਏ ਦੀ। ਔਰਤਾਂ ਅਜੇ ਵੀ ਇਸ ਗਰੰਟੀ ਨੂੰ ਪੂਰੀ ਹੋਣ ਦੀ ਉਡੀਕ ਵਿੱਚ ਬੈਠੀਆਂ ਹਨ। ਪੰਜਾਬ ਦੀਆਂ ਔਰਤਾਂ ਲਈ ਖ਼ੁਸ਼ਖਬਰੀ ਹੈ।

ਦਰਅਸਲ ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੇ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਮਿਲਣ ਵਾਲੀ ਦੀ ਗੱਲ ’ਤੇ ਮੋਹਰ ਲਗਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੇ ਪੰਜਾਬ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦੇਣ ਦੀ ਤਿਆਰੀ ਕਰ ਲਈ ਹੈ, ਜੋਕਿ ਇਸ ਸਾਲ 2024 ਦੇ ਅੰਤ ਤੋਂ ਪਹਿਲਾਂ ਔਰਤਾਂ ਦੇ ਖ਼ਾਤਿਆਂ ਵਿੱਚ ਆ ਜਾਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਗਾਰੰਟੀ ਵਿਚ ਮੁਫ਼ਤ ਬਿਜਲੀ ਸੀ, ਜੋ ਪਹਿਲਾਂ ਹੀ ਪੂਰੀ ਕੀਤੀ ਜਾ ਚੁੱਕੀ ਹੈ।

Women Punjab

ਦੱਸ ਦਈਏ ਕਿ ਡਾ. ਗੁਰਪ੍ਰੀਤ ਕੌਰ ਨੇ ਜਲੰਧਰ ਦੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਕਈ ਸਮੱਸਿਆਵਾਂ ਦਾ ਮੌਕੇ ’ਤੇ ਹੀ ਨਿਪਟਾਰਾ ਵੀ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੇ ਦਰਵਾਜ਼ੇ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਹਨ। ਜਲੰਧਰ ਦੀਆਂ ਜ਼ਿਮਨੀ ਚੋਣਾਂ ਦੌਰਾਨ ਲੋਕਾਂ ਨੇ ਉਸ ਦੇ ਪਰਿਵਾਰ ਨੂੰ ਜੋ ਪਿਆਰ ਦਿੱਤਾ, ਉਸ ਨੂੰ ਉਹ ਭੁੱਲ ਨਹੀਂ ਸਕਦਾ। ਇਸ ਲਈ ਸਾਡੇ ਦਰਵਾਜ਼ੇ ਖ਼ਾਸ ਕਰਕੇ ਜਲੰਧਰ ਦੇ ਲੋਕਾਂ ਲਈ ਹਮੇਸ਼ਾ ਖੁੱਲ੍ਹੇ ਰਹਿਣਗੇ ਅਤੇ ਉਹ ਉਨ੍ਹਾਂ ਦੀ ਸੇਵਾ ਕਰਕੇ ਖ਼ੁਸ਼ੀ ਮਿਲੇਗੀ। (Women Punjab)

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਦੀ ਸੇਵਾ ਲਈ ਪੂਰੀ ਤਨਦੇਹੀ ਨਾਲ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਾ ਸਿਰਫ਼ ਆਮ ਲੋਕਾਂ ਦੇ ਬਿਜਲੀ ਦੇ ਬਿੱਲ ਹੀ ਮੁਆਫ਼ ਕੀਤੇ ਗਏ ਹਨ ਸਗੋਂ ਲੋਕਾਂ ਨਾਲ ਕੀਤੇ ਹੋਰ ਵਾਅਦੇ ਵੀ ਪੂਰੇ ਕੀਤੇ ਗਏ ਹਨ। ਡਾ. ਗੁਰਪ੍ਰੀਤ ਕੌਰ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਤੋਂ ਬਾਅਦ ਉਨ੍ਹਾਂ ਦਾ ਮੌਕੇ ’ਤੇ ਹੀ ਹੱਲ ਕੀਤਾ ਅਤੇ ਅਧਿਕਾਰੀਆਂ ਨੂੰ ਵੀ ਬੁਲਾ ਕੇ ਕੁਝ ਮਸਲਿਆਂ ਦੇ ਹੱਲ ਲਈ ਦਿਸ਼ਾ-ਨਿਰਦੇਸ਼ ਦਿੱਤੇ।

Also Read : Indian Railways: ਭਾਰਤੀ ਰੇਲ ਲਈ ਸੁਚੱਜੀ ਪਹਿਲ ਦੀ ਲੋੜ