ਕੁੱਝ ਦਿਨ ਪਹਿਲਾਂ ਵੀ ਤਿੰਨ ਮਰੀਜ਼ ਹੋਏ ਸਨ ਇਸੇ ਸੈਂਟਰ ਤੋਂ ਫਰਾਰ | Drug Addiction
- ਪਰਿਵਾਰਕ ਮੇੱਬਰਾਂ ਨੇ ਲਗਾਏ ਨਸ਼ਾ ਛੁਡਾਊ ਕੇਂਦਰ ਸੰਚਾਲਕਾਂ ਤੇ ਗੰਭੀਰ ਦੋਸ਼
ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖਿਲਾਫ ਚਲਾਈ ਮੁਹਿੰਮ ਤਹਿਤ ਉਨ੍ਹਾਂ ਨੌਜਵਾਨਾ ਨੂੰ ਆਪਣੇ ਪੱਧਰ ’ਤੇ ਨਸ਼ਾ ਛੁਡਾਊ ਕੇਂਦਰਾਂ ’ਚ ਭਰਤੀ ਕਰਵਾਇਆ ਜਾ ਰਿਹਾ ਹੈ ਜੋ ਆਪਣੀ ਇੱਛਾ ਨਾਲ ਨਸ਼ਾ ਛੱਡਣਾ ਚਹੁੰਦੇ ਹਨ ਪਰ ਦੂਜੇ ਪਾਸੇ ਨਸ਼ਾ ਛੁਡਾਊ ਕੇਂਦਰਾਂ ’ਚ ਵਧੀਆਂ ਸਹੂਲਤਾਂ ਨਾ ਮਿਲਣ ਕਾਰਨ ਉੱਥੋਂ ਭੱਜ ਰਹੇ ਹਨ। Drug Addiction
ਦੱਸ ਦਈਏ ਕਿ ਕੁਝ ਦਿਨ ਪਹਿਲਾਂ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ’ਚ ਬਣੇ ਨਸ਼ਾ ਛੁਡਾਊ ਕੇਂਦਰ ’ਚੋਂ ਦੋ ਇੱਕ ਦਿਨ ਅਤੇ ਤਿੰਨ ਇੱਕ ਦਿਨ ਕੁੱਲ ਪੰਜ ਮਰੀਜ਼ ਨਸ਼ਾ ਛੁਡਾਊ ਕੇਂਦਰ ’ਚੋਂ ਫ਼ਰਾਰ ਹੋ ਗਏ ਸਨ ਅਤੇ ਅੱਜ ਮੁੜ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਦੋਂ ਦੇਰ ਰਾਤ ਦੋ ਹੋਰ ਮਰੀਜ਼ ਇਸ ਸੈਂਟਰ ਦੀ ਕੰਧ ਟੱਪ ਕੇ ਫਰਾਰ ਹੋ ਗਏ।
ਇਹ ਵੀ ਪੜ੍ਹੋ: ਨਕਾਬਪੋਸਾਂ ਨੇ ਨੌਜਵਾਨ ਨੂੰ ਉਸ ਦੇ ਘਰੇ ਹੀ ਉਤਾਰਿਆ ਮੌਤ ਦੇ ਘਾਟ
ਇਸ ਮੌਕੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾ ਨੇ ਦੋਸ਼ ਲਗਾਏ ਕੇ ਨਸ਼ਾ ਛੁਡਾਊ ਕੇਂਦਰ ਅੰਦਰ ਨਾ ਤਾਂ ਸਹੀ ਇਲਾਜ ਮਿਲਦਾ ਹੈ ਅਤੇ ਨਾ ਹੀ ਸਰਕਾਰ ਵੱਲੋਂ ਮਿਲਣ ਵਾਲੀਆਂ ਸੁਵਿਧਾਵਾਂ ਪੁਰੀ ਤਰਾਂ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਹਨ। ਇੱਕ ਮਰੀਜ਼ ਦੇ ਪਿਤਾ ਵੱਲੋਂ ਤਾਂ ਨਸ਼ਾ ਛੁਡਾਊ ਕੇਂਦਰਾਂ ’ਤੇ ਗੰਭੀਰ ਇਲਜ਼ਾਮ ਲਗਾਉਦੇ ਇੱਥੋਂ ਤੱਕ ਕਹਿ ਦਿੱਤਾ ਕੇ ਨਸ਼ਾ ਛੁਡਾਊ ਕੇਂਦਰ ’ਚ ਹਰ ਤਰਾਂ ਦਾ ਨਸ਼ਾ ਮਿਲਦਾ ਹੈ ਫਿਰ ਉਨ੍ਹਾਂ ਦੇ ਬੱਚੇ ਕਿਵੇਂ ਸਹੀ ਹੋ ਸਕਦੇ ਹਨ। Drug Addiction
ਦੂਜੇ ਪਾਸੇ ਨਸ਼ਾ ਛੁਡਾਊ ਕੇਂਦਰ ਦੇ HOD ਡਾ. ਪੀ.ਡੀ ਬਾਂਸਲ ਨੇ ਕਿਹਾ ਕਿ ਸਾਡੇ ਵੱਲੋਂ ਕਿਸੇ ਕਿਸਮ ਦੀ ਕੋਤਾਹੀ ਨਹੀਂ ਵਰਤੀ ਜਾ ਰਹੀ ਅਤੇ ਹਰ ਤਰ੍ਹਾਂ ਦੀ ਸਹੂਲਤ ਮਰੀਜ਼ਾਂ ਨੂੰ ਦਿੱਤੀ ਜਾ ਰਹੀ ਹੈ ਪਰ ਜੋ ਮਰੀਜ਼ ਭੱਜੇ ਹਨ ਉਨ੍ਹਾਂ ਨੂੰ ਪੂਰੀ ਤਰ੍ਹਾਂ ਜਾਗਰੂਕ ਨਹੀਂ ਕੀਤਾ ਗਿਆ ਸੀ ਜਿਸ ਕਾਰਨ ਉਹ ਸੈਂਟਰ ਦੀ ਕੰਧ ਟੱਪ ਕੇ ਫਰਾਰ ਹੋ ਗਏ। ਇਸ ਸਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕੇ ਇਨ੍ਹਾਂ ਲੜਕਿਆਂ ਨੂੰ ਪੁਲਿਸ ਵੱਲੋਂ ਆਪਣੇ ਪੱਧਰ ’ਤੇ ਦਾਖਲ ਕਰਵਾਇਆ ਗਿਆ ਸੀ ਪਰ ਕੱਲ੍ਹ ਰਾਤ ਉਹ ਫ਼ਰਾਰ ਹੋ ਗਏ ਜਿਨ੍ਹਾਂ ਨੂੰ ਜਲਦ ਭਾਲ ਕੇ ਪਰਿਵਾਰ ਹਵਾਲੇ ਕੀਤਾ ਜਾਵੇਗਾ।