ਪੰਜਾਬ ਦੀਆਂ ਔਰਤਾਂ ਲਈ ਮੰਤਰੀ ਡਾ. ਬਲਜੀਤ ਕੌਰ ਦਾ ਤੋਹਫ਼ਾ, ਹੁਣ ਨਹੀਂ ਹੋਵੇਗੀ ਪ੍ਰੇਸ਼ਾਨੀ

Government schemes Anouncement

ਮੋਹਾਲੀ/ਚੰਡੀਗੜ੍ਹ (ਐੱਮ. ਕੇ. ਸ਼ਾਇਨਾ)। ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਵੱਡਾ ਕਦਮ ਪੁੱਟਦੇ ਹੋਏ ਸੂਬੇ ਦੇ ਹਰ ਜ਼ਿਲ੍ਹੇ ’ਚ ਜ਼ਿਲ੍ਹਾ ਹੱਬ ਦੀ ਸਥਾਪਨਾ ਕੀਤੀ ਗਈ ਹੈ। ਇਹ ਪ੍ਰਗਟਾਵਾ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ. ਬਲਜੀਤ ਕੌਰ ਨੇ ਕੀਤਾ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ’ਚ ਔਰਤਾਂ ਦੇ ਸਸ਼ਕਤੀਕਰਨ, ਸੁਰੱਖਿਆ, ਭਲਾਈ ਤੇ ਔਰਤਾਂ ਦੇ ਸਿਹਤ ਦੇ ਮਿਆਰ ਨੂੰ ਉਪਰ ਚੁੱਕਣ ਲਈ ਵੱਖ-ਵੱਖ ਸਕੀਮਾਂ ਚਲਾਈਆਂ ਜਾ ਰਹੀਆਂ ਹਨ।

Government schemes Anouncement

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਜ਼ਿਲ੍ਹਾ ਹੱਬ ਬਣਾਉਣ ਦਾ ਉਦੇਸ਼ ਪੇਂਡੂ ਔਰਤਾਂ ਨੂੰ ਹੁਨਰ ਵਿਕਾਸ, ਰੁਜ਼ਗਾਰ, ਡਿਜੀਟਲ ਸਾਖਰਤਾ, ਆਰਥਿਕ ਸ਼ਕਤੀਕਰਨ ਸਿਹਤ ਅਤੇ ਪੋਸ਼ਣ ਦੇ ਮੌਕੇ ਪ੍ਰਦਾਨ ਕਰਨੇ ਤੇ ਔਰਤਾਂ ਨਾਲ ਸਬੰਧਤ ਸਕੀਮਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਲਈ ਗਤੀਵਿਧੀਆਂ ਕਰਨਾ ਹੈ। ਜ਼ਿਲ੍ਹਾ ਹੱਬ ਪੇਂਡੂ ਔਰਤਾਂ ਨੂੰ ਆਪਣੇ ਹੱਕਾਂ ਦਾ ਲਾਭ ਉਠਾਉਣ ਅਤੇ ਜਾਗਰੂਕਤਾ ਪੈਦਾ ਕਰਨ ਲਈ ਕੰਮ ਕਰੇਗੀ ਤੇ ਨਾਲ ਹੀ ਲਾਗੂ ਕੀਤੀਆਂ ਜਾ ਰਹੀਆਂ ਸਕੀਮਾਂ ਅਧੀਨ ਲਾਭ ਲੈਣ ਲਈ ਔਰਤਾਂ ਲਈ ਸਰਕਾਰ ਤੱਕ ਪਹੁੰਚ ਕਰਨ ਲਈ ਇੱਕ ਕੜੀ ਦਾ ਕੰਮ ਕਰੇਗੀ।

Also Read : ਹੜ੍ਹਾਂ ਦਾ ਧੁੜਕੂ, ਪ੍ਰਸ਼ਾਸਨ ਕਰੇ ਨਾ ਕਰੇ, ਲੋਕਾਂ ਕੀਤੀ ਤਿਆਰੀ

ਡਾ. ਬਲਜੀਤ ਕੌਰ ਨੇ ਦੱਸਿਆ ਕਿ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਜ਼ਿਲ੍ਹਾ ਹੱਬ ਰਾਹੀਂ 21 ਜੂਨ ਤੋਂ ਪੰਜਾਬ ਭਰ ’ਚ 100 ਦਿਨ ਦਾ ਜਾਗਰੂਕਤਾ ਅਭਿਆਨ ਸ਼ੁਰੂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਤਹਿਤ ਔਰਤਾਂ ਦੇ ਸ਼ਕਤੀਕਰਨ ਨਾਲ ਸਬੰਧਤ ਸਕੀਮਾਂ ਜਿਵੇਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ, ਜਿਸ ਦੇ ਤਹਿਤ ਪਹਿਲੇ ਬੱਚੇ ਲੜਕਾ ਜਾਂ ਲੜਕੀ ਤੇ ਦੂਜਾ ਬੱਚਾ ਸਿਰਫ ਲੜਕੀ ਦੇ ਜਨਮ ਤੇ ਯੋਗ ਲਾਭਪਾਤਰੀ ਔਰਤਾਂ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਕ੍ਰਮਵਾਰ 5000 ਰੁਪਏ ਤੇ 6000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ, ਬਾਰੇ ਪ੍ਰਚਾਰ ਕੀਤਾ ਜਾ ਰਿਹਾ ਹੈ।