ਅੰਮ੍ਰਿਤਪਾਲ ਸਿੰਘ ਨੇ ਸੰਸਦ ਮੈਂਬਰ ਵਜੋਂ ਚੁੱਕੀ ਸਹੁੰ

Amritpal Singh

ਨਵੀਂ ਦਿੱਲੀ। ਖਡੂਰ ਸਾਹਿਬ ਤੋਂ ਲੋਕ ਸਭਾ ਚੋਣਾਂ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ (Amritpal Singh) ਨੇ ਅੱਜ ਸੰਸਦ ਭਵਨ ਵਿੱਚ ਸੰਸਦ ਮੈਂਬਰ ਵਜੋਂ ਹਲਫ਼ ਲੈ ਲਿਆ। ਅੰਮ੍ਰਿਤਪਾਲ ਸਿੰਘ ਨੇ ਐੱਮਪੀ ਵਜੋਂ ਹਲਫ਼ ਲਿਆ ਹੈ। ਅੱਜ ਸਵੇਰੇ ਉਸ ਨੂੰ ਜੇਲ੍ਹ ਤੋਂ ਬਾਹਰ ਲਿਆਂਦਾ ਗਿਆ।

ਦੱਸ ਦਈਏ ਕਿ ਖਡੂਰ ਸਾਹਿਬ ਤੋਂ ਲੋਕ ਸਭਾਂ ਚੋਣਾਂ ਜਿੱਤਣ ਵਾਲੇ ਅੰਮ੍ਰਿਤਪਾਲ ਸਿੰਘ (Amritpal Singh) 4 ਦਿਨਾਂ ਦੀ ਪੈਰੋਲ ’ਤੇ ਆਏ ਹਨ। ਪਰ ਪੁਲਿਸ ਪ੍ਰਸ਼ਾਸਨ ਉਸ ਨੂੰ ਸਹੁੰ ਚੁੰਕਣ ਲਈ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਤੋਂ ਬਾਹਰ ਲੈ ਕੇ ਆਈ ਹੈ। ਅੰਮ੍ਰਿਤਪਾਲ ਸਿੰਘ ਨੂੰ ਸਖ਼ਤ ਸ਼ਰਤਾਂ ’ਤੇ ਚਾਰ ਦਿਨਾਂ ਦੀ ਪੈਰੋਲ ਦਿੱਤੀ ਗਈ ਹੈ।

ਇਸ ਦੌਰਾਨ ਅੰਮ੍ਰਿਤਪਾਲ ਸਿੰਘ ਨੂੰ ਕਿਸੇ ਨੂੰ ਵੀ ਮਿਲਣ ਦੀ ਆਗਿਆ ਨਹੀਂ ਹੋਵੇਗੀ, ਹਾਲਾਂਕਿ ਉਹ ਸਿਰਫ਼ ਪਰਿਵਾਰ ਨੂੰ ਮਿਲ ਸਕਦਾ ਹੈ ਪਰ ਇਸ ਦੌਰਾਨ ਕਿਸੇ ਤਰ੍ਹਾਂ ਦੀ ਬਿਆਨਬਾਜ਼ੀ ’ਤੇ ਰੋਕ ਰਹੇਗੀ। ਇਨ੍ਹਾਂ ਚਾਰ ਦਿਨਾਂ ਵਿੱਚ ਅੰਮ੍ਰਿਤਪਾਲ ਨਾ ਤਾਂ ਆਪਣੇ ਪਿੰਡ, ਨਾ ਆਪਣੇ ਹਲਕੇ ਤੇ ਨਾ ਹੀ ਪੰਜਾਬ ਹੀ ਆ ਸਕੇਗਾ।

Also Read : Monsoon: ਡਿਪਟੀ ਕਮਿਸ਼ਨਰਾਂ ਨੂੰ ਮੁੱਖ ਸਕੱਤਰ ਨੇ ਮਾਨਸੂਨ ਦੌਰਾਨ ਚਾੜ੍ਹੇ ਆਦੇਸ਼