ਸਾਡੇ ਨਾਲ ਸ਼ਾਮਲ

Follow us

18.3 C
Chandigarh
Saturday, February 28, 2026
More
    Home Breaking News ਹੈਰੋਇਨ ਸਮੇਤ ਤ...

    ਹੈਰੋਇਨ ਸਮੇਤ ਤਿੰਨ ਕਾਰ ਸਵਾਰ ਗ੍ਰਿਫ਼ਤਾਰ

    ਫ਼ਰੀਦਕੋਟ (ਗੁਰਪ੍ਰੀਤ ਪੱਕਾ)। ਕੋਟਕਪੂਰਾ ਪੁਲਿਸ ਨੇ 10 ਗ੍ਰਾਮ ਹੈਰੋਇਨ ਸਮੇਤ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ ਜਿੰਨਾ ਦੇ ਖਿਲਾਫ ਥਾਣਾ ਸਿਟੀ ਵਿਖੇ ਐਨਡੀਪੀਐਸ ਐਕਟ ਦੇ ਤਹਿਤ ਮੁਕਦਮਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ। ਇਸ ਪੂਰੇ ਮਾਮਲੇ ਵਿੱਚ ਪੁਲਿਸ ਨੇ ਦੱਸਿਆ ਕਿ ਥਾਣਾ ਸਿਟੀ ਕੋਟਕਪੂਰਾ ਦੀ ਪੁਲਿਸ ਪਾਰਟੀ ਨੇ ਗਸ਼ਤ ਅਤੇ ਚੈਂਕਿੰਗ ਦੇ ਦੌਰਾਨ ਕੋੜ ਉਪਰਾ ਦੇ ਫਰੀਦਕੋਟ ਰੋਡ ਤੋਂ ਨਾਕਾਬੰਦੀ ਦੇ ਦੌਰਾਨ ਕਾਰ ਸਵਾਰ ਤਿੰਨ ਵਿਅਕਤੀਆਂ ਨੂੰ ਸ਼ੱਕ ਦੇ ਆਧਾਰ ’ਤੇ ਕਾਬੂ ਕੀਤਾ ਅਤੇ ਤਲਾਸ਼ੀ ਲਏ ਜਾਣ ’ਤੇ ਇਨਾਂ ਕੋਲੋਂ ਦਸ ਗ੍ਰਾਮ ਹੈਰੋਇਨ ਬਰਾਮਦ ਹੋਈ। Heroin

    ਇਹ ਵੀ ਪੜ੍ਹੋ: ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੀਬੀਆਈ ਨੂੰ ਹਾਈਕੋਰਟ ਦਾ ਨੋਟਿਸ

    ਇਸ ਮਾਮਲੇ ਵਿੱਚ ਜਾਂਚ ਅਧਿਕਾਰੀ ਸਬ ਇੰਸਪੈਕਟਰ ਸਤਪਾਲ ਸਿੰਘ ਨੇ ਦੱਸਿਆ ਕਿ ਮੁੱਢਲੀ ਪੁੱਛਗਿਚ ਦੌਰਾਨ ਸਾਹਮਣੇ ਆਇਆ ਕਿ ਇਹਨਾਂ ਵਿੱਚੋਂ 2 ਦੇ ਖਿਲਾਫ ਪਹਿਲਾਂ ਵੀ ਮੁਕੱਦਮੇ ਦਰਜ ਹਨ ਅਤੇ ਹੁਣ ਪੁਲਿਸ ਵੱਲੋਂ ਇਹਨਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਪੁੱਛਗਿਛ ਲਈ ਰਿਮਾਂਡ ’ਤੇ ਲਿਆ ਜਾਵੇਗਾ ਅਤੇ ਹੋਰ ਜਾਣਕਾਰੀਆਂ ਜੁਟਾਈਆਂ ਜਾਣਗੀਆਂ। Heroin

    LEAVE A REPLY

    Please enter your comment!
    Please enter your name here