ਗਰੀਬ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਹਨ ਯੋਗ
(ਐੱਮ ਕੇ ਸ਼ਾਇਨਾ) ਮੋਹਾਲੀ/ਚੰਡੀਗੜ੍ਹ। ਆਸ਼ੀਰਵਾਦ ਫਾਰ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗ ਸਕੀਮ ਤਹਿਤ, ਸਾਲ 2023-24 ਦੌਰਾਨ ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ ਆਸ਼ੀਰਵਾਦ ਪੋਰਟਲ ਤੇ ਪ੍ਰਾਪਤ ਕੁੱਲ 870 ਲਾਭਪਾਤਰੀਆਂ ਨੂੰ 4.43 ਕਰੋੜ ਰੁਪਏ ਦੀ ਰਾਸ਼ੀ ਸਾਲ 2024-25 ਦੇ ਬਜਟ ਉਪਬੰਧ ਵਿੱਚੋਂ ਜਾਰੀ ਕੀਤੀ ਹੈ। Ashirwad Scheme
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਸੂਬਾ ਸਰਕਾਰ ਵੱਲੋਂ ਬਰਨਾਲਾ, ਫਰੀਦਕੋਟ, ਮੋਗਾ, ਸ੍ਰੀ ਮੁਕਤਸਰ ਸਾਹਿਬ ਅਤੇ ਰੂਪਨਗਰ ਜ਼ਿਲ੍ਹਿਆਂ ਦੇ ਪੱਛੜੀਆਂ ਸ਼ੀੇਣੀਆਂ ਅਤੇ ਆਰਥਿਕ ਤੌਰ ਤੇ ਕਮਜ਼ੋਰ ਵਰਗਾਂ ਦੇ 870 ਲਾਭਪਾਤਰੀਆਂ ਲਈ 4.43 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਹੈ। ਇਸ ਰਾਸ਼ੀ ਵਿੱਚ ਸਾਲ 2023-24 ਦੌਰਾਨ ਪੱਛੜੀਆਂ ਸ਼੍ਰੇਣੀਆਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਦੇ ਆਸ਼ੀਰਵਾਦ ਪੋਰਟਲ ’ਤੇ ਪ੍ਰਾਪਤ ਕੁੱਲ 870 ਲਾਭਪਾਤਰੀਆਂ ਨੂੰ ਕਵਰ ਕੀਤਾ ਗਿਆ ਹੈ। ਉਹਨਾਂ ਦੱਸਿਆ ਕਿ ਜ਼ਿਲ੍ਹਾ ਬਰਨਾਲਾ ਦੇ 98, ਫਰੀਦਕੋਟ ਦੇ 128, ਮੋਗਾ ਦੇ 207, ਸ੍ਰੀ ਮੁਕਤਸਰ ਸਾਹਿਬ ਦੇ 237 ਅਤੇ ਰੂਪਨਗਰ ਦੇ 200 ਲਾਭਪਾਤਰੀ ਨੂੰ ਕਵਰ ਕੀਤਾ ਗਿਆ ਹੈ। Ashirwad Scheme
ਇਹ ਵੀ ਪੜ੍ਹੋ: ਕੇਜਰੀਵਾਲ ਦੀ ਜ਼ਮਾਨਤ ਪਟੀਸ਼ਨ ‘ਤੇ ਸੀਬੀਆਈ ਨੂੰ ਹਾਈਕੋਰਟ ਦਾ ਨੋਟਿਸ
ਕੈਬਨਿਟ ਮੰਤਰੀ ਨੇ ਦੱਸਿਆ ਕਿ ਆਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ ’ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾਂ ਤੋਂ ਸਲਾਨਾ ਆਮਦਨ 32,790 ਰੁਪਏ ਤੋਂ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਦੇਣ ਦੇ ਯੋਗ ਹਨ।