ਗੁਰਵਿੰਦਰ ਤੇ ਗੁਰਪ੍ਰੀਤ ਮੁੱਖ ਗਵਾਹ ਹਨ ਇਸ ਕਤਲ ਕੇਸ ’ਚ
(ਸੱਚ ਕਹੂੰ ਨਿਊਜ਼) ਮਾਨਸਾ। ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਦੀ ਕੋਰਟ ’ਚ ਸੁਣਵਾਈ ਹੋਈ। ਕੋਰਟ ’ਚ ਮੁੱਖ ਗਵਾਹ ਸ਼ੁੱਕਰਵਾਰ ਨੂੰ ਅਦਾਲਤ ਵਿੱਚ ਗਵਾਹੀ ਦੇਣ ਲਈ ਨਹੀਂ ਆਏ ਇਹ ਦੂਜੀ ਵਾਰ ਹੈ ਜਦੋਂ ਘਟਨਾ ਤੋਂ ਬਾਅਦ ਸਿੱਧੂ ਦੀ ਕਾਰ ਵਿੱਚ ਬੈਠੇ ਦੋਵੇਂ ਦੋਸਤ ਗਵਾਹੀ ਦੇਣ ਨਹੀਂ ਆਏ। ਅਦਾਲਤ ਨੇ ਇਨਾਂ ਦੋਵਾਂ ਗਵਾਹਾਂ ਦੇ ਬਿਆਨ ਦਰਜ ਕਰਨ ਦੀ ਤਰੀਕ ਤੈਅ ਕੀਤੀ ਸੀ। Sidhu Moosewala Murder Case
ਇਹ ਵੀ ਪੜ੍ਹੋ: IND Vs ZIM ਵਿਚਕਾਰ ਪਹਿਲਾ ਟੀ20 ਅੱਜ, ਅਭਿਸ਼ੇਕ ਜਾਂ ਪਰਾਗ ਦਾ ਹੋ ਸਕਦਾ ਹੈ ਡੈਬਿਊ
ਸਿੱਧੂ ਮੂਸੇਵਾਲਾ ’ਤੇ ਜਦੋਂ ਗੋਲੀਆਂ ਚਲਾਈਆਂ ਉਸ ਵਕਤ ਗੁਰਵਿੰਦਰ ਸਿੰਘ ਅਤੇ ਗੁਰਪ੍ਰੀਤ ਸਿੰਘ ਸਿੱਧੂ ਦੀ ਕਾਰ ਵਿੱਚ ਬੈਠੇ ਸਨ। ਇਸ ਦੌਰਾਨ ਗੁਰਵਿੰਦਰ ਤੇ ਗੁਰਪ੍ਰੀਤ ਨੂੰ ਵੀ ਗੋਲੀਆਂ ਲੱਗੀਆਂ ਸਨ। ਇਸ ਲਈ ਉਨ੍ਹਾਂ ਨੂੰ ਮੁੱਖ ਗਵਾਹ ਬਣਾਇਆ ਗਿਆ। ਦੋਵਾਂ ਨੇ ਨਿੱਜੀ ਕਾਰਨਾਂ ਦਾ ਹਵਾਲਾ ਦਿੰਦੇ ਹੋਏ ਅਦਾਲਤ ਤੋਂ ਛੋਟ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ 29 ਮਈ 2022 ਦੀ ਸ਼ਾਮ ਨੂੰ ਮਾਨਸਾ ਦੇ ਪਿੰਡ ਜਵਾਹਰਕੇ ਵਿਖੇ 6 ਸ਼ੂਟਰਾਂ ਨੇ ਗੋਲੀ ਮਾਰ ਕੇ ਕਤਲ ਕਰ ਦਿੱਤਾ ਸੀ।