8 ਜੁਲਾਈ ਨੂੰ ਪਲਾਂਟ ਕਲੀਨਿਕ ਦਾ ਉਦਘਾਟਨ ਸ. ਗੁਰਮੀਤ ਸਿੰਘ ਖੁੱਡੀਆਂ ਕਰਨਗੇ / Punjab News
(ਵਿੱਕੀ ਕੁਮਾਰ) ਮੋਗਾ । ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲਿਆਂ ਨਾਲ ਨੀਤੀ ਆਯੋਗ ਵੱਲੋਂ ਮਿਲੀ ਗਰਾਂਟ ਦੇ ਨਾਲ ਮੋਗਾ ਵਿਖੇ ਪੰਜਾਬ ਦਾ ਪਹਿਲਾ ਪਲਾਂਟ ਕਲੀਨਿਕ ਕਮ ਭੌਂ ਪਰਖ ਪ੍ਰਯੋਗਸ਼ਾਲਾ ਸਥਾਪਿਤ ਕੀਤੀ ਗਈ ਹੈ। ਐਸਪੀਰੇਸਨਲ ਡਿਸਟਿ੍ਰਕਟ ਪ੍ਰੋਗਰਾਮ ਅਧੀਨ ਇਹ ਪ੍ਰੋਜੈਕਟ 1 ਕਰੋੜ 25 ਲੱਖ ਦੀ ਲਾਗਤ ਨਾਲ ਤਿਆਰ ਕੀਤਾ ਗਿਆ ਹੈ। ਇਸ ਪਲਾਂਟ ਕਲੀਨਿਕ ਦਾ ਉਦਘਾਟਨ ਸ. ਗੁਰਮੀਤ ਸਿੰਘ ਖੁੱਡੀਆਂ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਪੰਜਾਬ ਮਿਤੀ 8 ਜੁਲਾਈ, 2024 ਨੂੰ ਦੁੱਨੇਕੇ ਵਿਖੇ ਕਰਨਗੇ। Punjab News
ਇਹ ਵੀ ਪੜ੍ਹੋ: ਡੂੰਮਵਾਲੀ ਮਾਈਨਰ ’ਚ ਪਿਆ ਪਾੜ, 100 ਏੇਕੜ ਝੋਨਾ ਡੁੱਬਿਆ
ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਦੱਸਿਆ ਕਿ ਇਸ ਪਲਾਂਟ ਕਲੀਨਿਕ ਵਿੱਚ ਆਈ ਸੀ ਪੀ – ਓ ਈ ਐਸ (-) ਮਸ਼ੀਨ ਜੋ ਕਿ ਅਮਰੀਕਾ ਦੀ ਬਣੀ ਹੋਈ ਹੈ, ਸਥਾਪਿਤ ਕਰਨ ਤੋਂ ਇਲਾਵਾ ਕੀੜੇ-ਮਕੌੜੇ ਤੇ ਬਿਮਾਰੀਆਂ ਦੇ ਲਾਈਵ ਸੈਂਪਲ, ਡਿਜੀਟਲ ਮਾਈਕਰੋਸਕੋਪ, ਡਬਲ ਡਿਸਟਿਲਡ ਵਾਟਰ ਮਸ਼ੀਨ ਆਦਿ ਹੋਣਗੇ।
ਇਹ ਆਧੁਨਿਕ ਮਸ਼ੀਨ ਜ਼ਮੀਨ ਵਿੱਚ ਮੌਜ਼ੂਦ ਸਾਰੇ ਤੱਤਾਂ ਦਾ ਅਧਿਐਨ ਕਰਨ ਦੀ ਸਮਰੱਥਾ ਰੱਖਦੀ ਹੈ। ਜ਼ਮੀਨੀ ਤੱਤਾਂ ਤੋਂ ਇਲਾਵਾ ਜ਼ਮੀਨ ਦੀ ਗੁਣਵੱਤਾ ਆਦਿ ਦੀ ਰਿਪੋਰਟ ਵੀ ਦੇਵੇਗੀ। ਜਿਸ ਨਾਲ ਬੇਲੋੜੀਆਂ ਖਾਦਾਂ, ਸਪਰੇਆਂ ਦੀ ਵਰਤੋਂ ਕਰਨ ਤੋਂ ਬਚਿਆ ਜਾ ਸਕੇਗਾ ਸਿੱਟੇ ਵਜੋਂ ਕਿਸਾਨਾਂ ਦੀ ਆਰਥਿਕਤਾ ਨੂੰ ਹੁਲਾਰਾ ਮਿਲੇਗਾ। Punjab News ਮੁੱਖ ਖੇਤੀਬਾੜੀ ਅਫਸਰ ਸ੍ਰ ਜਸਵਿੰਦਰ ਸਿੰਘ ਬਰਾੜ ਨੇ ਦੱਸਿਆ ਕਿ 1 ਕਰੋੜ 25 ਲੱਖ ਦੀ ਲਾਗਤ ਨਾਲ ਤਿਆਰ ਹੋਇਆ ਇਹ ਪਲਾਂਟ ਕਲੀਨਿਕ ਅਤੇ ਅਤਿ ਆਧੁਨਿਕ ਭੌ ਪਰਖ ਪ੍ਰਯੋਗਸਾਲਾ ਵਿੱਚ 1 ਘੰਟੇ ਵਿੱਚ 30 ਤੋਂ ਵੱਧ ਮਿੱਟੀ ਦੇ ਨਮੂਨੇ ਪਰਖ ਕੀਤੇ ਜਾ ਸਕਣਗੇ।