ਨਸ਼ੀਲੇ ਪਦਾਰਥਾਂ ਸਮੇਤ ਕੁਝ ਵਿਅਕਤੀਆਂ ਨੂੰ ਕੀਤਾ ਕਾਬੂ, ਕਾਰਵਾਈ ਜਾਰੀ | Faridkot News
ਫ਼ਰੀਦਕੋਟ (ਗੁਰਪ੍ਰੀਤ ਪੱਕਾ)। Faridkot News : ਫਰੀਦਕੋਟ ’ਚ ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰੀ ਰੋਕਣ ਲਈ ਅਪਰੇਸ਼ਨ ਕਾਸੋ ਦੇ ਤਹਿਤ ਇੱਥੋਂ ਦੀ ਬਾਜੀਗਰ ਬਸਤੀ ਸਮੇਤ ਹੋਰ ਇਲਾਕਿਆਂ ਦੇ ਵਿੱਚ ਸਰਚ ਆਪਰੇਸ਼ਨ ਚਲਾਇਆ ਅਤੇ ਸ਼ੱਕੀ ਲੋਕਾਂ ਦੇ ਘਰਾਂ ਦੀ ਤਲਾਸ਼ੀ ਲਈ ਗਈ। ਡੀਜੀਪੀ ਪੰਜਾਬ ਦੀ ਹਦਾਇਤਾਂ ਅਤੇ ਐਸਐਸਪੀ ਫਰੀਦਕੋਟ ਦੇ ਦਿਸ਼ਾ-ਨਿਰਦੇਸ਼ਾਂ ਦੇ ਮੁਤਾਬਕ ਪੁਲਿਸ ਵੱਲੋਂ ਕੀਤੀ ਗਈ ਇਸ ਕਾਰਵਾਈ ਦੇ ਦੌਰਾਨ ਨਸ਼ਾ ਤਸਕਰੀ ਵਿੱਚ ਸ਼ਾਮਲ ਰਹੇ ਲੋਕਾਂ ਦੇ ਘਰਾਂ ਤੇ ਛਾਪੇਮਾਰੀ ਕੀਤੀ ਗਈ। ਇਸ ਕਾਰਵਾਈ ਦੇ ਦੌਰਾਨ ਪੁਲਿਸ ਨੇ ਜਿੱਥੇ ਕੁਝ ਲੋਕਾਂ ਨੂੰ ਨਸ਼ੇ ਦੀ ਸਮੱਗਰੀ ਸਮੇਤ ਕਾਬੂ ਕੀਤਾ ਉਥੇ ਹੀ ਸ਼ੱਕੀ ਲੋਕਾਂ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ।
Also Read : Earthquake: ਵਰ੍ਹਦੇ ਮੀਂਹ ਦੌਰਾਨ ਆਇਆ ਭੂਚਾਲ, ਦੇਖੋ ਫਿਰ ਕੀ ਹੋਇਆ…
ਇਸ ਮਾਮਲੇ ਦੀ ਡੀਐਸਪੀ ਇਕਬਾਲ ਸਿੰਘ ਸੰਧੂ ਨੇ ਦੱਸਿਆ ਕਿ ਉੱਚ ਅਧਿਕਾਰੀਆਂ ਦੀ ਹਦਾਇਤਾਂ ਦੇ ਮੁਤਾਬਕ ਪੁਲਿਸ ਵੱਲੋਂ ਨਸ਼ਾ ਤਸਕਰੀ ਰੋਕਣ ਵਾਸਤੇ ਇਹ ਕਾਰਵਾਈ ਕੀਤੀ ਜਾ ਰਹੀ ਹੈ ਜਿਸ ਨੂੰ ਭਵਿੱਖ ਵਿੱਚ ਵੀ ਜਾਰੀ ਰੱਖਿਆ ਜਾਵੇਗਾ। ਉਨ੍ਹਾਂ ਮੰਨਿਆ ਕਿ ਜ਼ਿਲ੍ਹਾ ਪੁਲਿਸ ਨੇ ਨਸ਼ਾ ਤਸਕਰੀ ਵਿੱਚ ਸ਼ਾਮਲ ਰਹੇ ਲੋਕਾਂ ਦੀ ਸੂਚੀ ਤਿਆਰ ਕੀਤੀ ਗਈ ਹੈ ਜਿਨ੍ਹਾਂ ’ਤੇ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। (Faridkot News)
ਹਾਲਾਂਕਿ ਇਨ੍ਹਾਂ ਵਿੱਚੋਂ ਕੁਝ ਲੋਕ ਇਹ ਕੰਮ ਛੱਡ ਚੁੱਕੇ ਹਨ ਅਤੇ ਕੁਝ ਨੂੰ ਪੁਲਿਸ ਨੇ ਨਸ਼ਾ ਛੁਡਾਊ ਕੇਂਦਰ ਵਿੱਚ ਵੀ ਦਾਖਲ ਕਰਵਾਇਆ ਹੈ। ਪੁਲਿਸ ਦੀ ਕੋਸ਼ਿਸ਼ ਹੈ ਕਿ ਜਿਹੜੇ ਲੋਕ ਨਸ਼ੇ ਦੀ ਦਲਦਲ ਵਿੱਚ ਧੱਸ ਚੁੱਕੇ ਹਨ ਉਹਨਾਂ ਨੂੰ ਮੁੱਖ ਧਾਰਾ ਵਿੱਚ ਸ਼ਾਮਲ ਹੋਣ ਦਾ ਮੌਕਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਆਪਰੇਸ਼ਨ ਫਿਲਹਾਲ ਜਾਰੀ ਹੈ ਅਤੇ ਕਾਰਵਾਈ ਮੁਕੰਮਲ ਹੋਣ ਤੋਂ ਬਾਅਦ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਜਾਵੇਗੀ।