ਖੁਸ਼ਖਬਰੀ! ਮੰਤਰੀ ਡਾ. ਬਲਜੀਤ ਕੌਰ 12 ਜੁਲਾਈ ਨੂੰ ਕਰਨ ਜਾ ਰਹੇ ਨੇ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ

Dr. Baljit Kaur

ਮਲੋਟ ਵਿਧਾਨ ਸਭਾ ਹਲਕੇ ਵਿਚ ਲਾਏ ਜਾਣਗੇ 1.10 ਲੱਖ ਪੌਦੇ | Dr. Baljit Kaur

ਮਲੋਟ (ਮਨੋਜ)। Dr. Baljit Kaur : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਹਰਾ ਭਰਾ ਬਣਾਉਣ ਦੇ ਸੰਕਲਪ ਦੀ ਪ੍ਰੇਰਣਾ ਨਾਲ ਮਲੋਟ ਵਿਧਾਨ ਸਭਾ ਹਲਕੇ ਵਿਚ –ਇਕ ਪੌਦਾ ਆਪਣੇ ਬਜੁਰਗਾਂ ਲਈ, ਇਕ ਪੌਦਾ ਆਪਣੀ ਧੀ ਲਈ- ਮੁਹਿੰਮ ਦੀ ਸ਼ੁਰੂਆਤ 12 ਜੁਲਾਈ ਨੂੰ ਕੀਤੀ ਜਾ ਰਹੀ ਹੈ। ਇਹ ਜਾਣਕਾਰੀ ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਇੱਥੇ ਦਿੱਤੀ।

Dr. Baljit Kaur

ਉਨ੍ਹਾਂ ਕਿਹਾ ਕਿ ਗੰਧਲਾ ਹੋ ਰਿਹਾ ਵਾਤਾਵਰਨ ਅੱਜ ਪੂਰੀ ਮਨੁੱਖਤਾ ਲਈ ਇਕ ਵੱਡੀ ਚੁਣੌਤੀ ਹੈ ਅਤੇ ਇਸ ਨਾਲ ਕਾਦਰ ਦੀ ਕੁਦਰਤ ਵੱਲੋਂ ਸਾਜੀ ਇਸ ਧਰਤ ਸੁਹਾਵਣੀ ਤੇ ਮਾਨਵ ਜਾਤੀ ਦਾ ਭਵਿੱਖ ਅਸੁਰੱਖਿਅਤ ਹੋਣ ਲੱਗਿਆ ਹੈ। ਇਸ ਲਈ ਜ਼ਰੂਰੀ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਰੁੱਖ ਲਗਾਏ ਜਾਣ। ਰੁੱਖ ਸਿਰਫ ਲਗਾਏ ਹੀ ਨਾ ਜਾਣ ਸਗੋਂ ਉਨ੍ਹਾਂ ਨੂੰ ਸੰਭਾਲਿਆਂ ਵੀ ਜਾਵੇ। ਇਸ ਲਈ ਪੰਜਾਬ ਸਰਕਾਰ ਦੇ ਵਾਤਾਵਰਨ ਨੂੰ ਬਚਾਉਣ ਦੇ ਸੁਹਿਰਦ ਯਤਨਾਂ ਦੀ ਲੜੀ ਤਹਿਤ ਇਹ ਮੁਹਿੰਮ ਆਰੰਭ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਸ ਮੁਹਿੰਮ ਦਾ ਆਗਾਜ ਮਿਤੀ 12 ਜੁਲਾਈ ਨੂੰ 10 ਵਜੇ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਵੱਲੋਂ ਪਿੰਡ ਸੋਥਾ ਤੋਂ ਕੀਤਾ ਜਾਵੇਗਾ। (Dr. Baljit Kaur)

Also Read : Button On Car Seat Belt: ਖਬਰ ਤੁਹਾਡੇ ਲਈ! ਜਾਣੋ, ਕੀ ਹੁੰਦਾ ਹੈ ਕਾਰ ਦੀ ਸੀਟ ਬੈਲਟ ’ਤੇ ‘ਕਾਲਾ ਬਟਨ’

ਇਸ ਮੌਕੇ ਡਾ. ਬਲਜੀਤ ਕੌਰ ਨੇ ਕਿਹਾ ਕਿ ਇਸ ਅਭਿਆਨ ਤਹਿਤ ਆਪਣੇ ਬਜੁਰਗਾਂ ਅਤੇ ਧੀਆਂ ਦੇ ਨਾਂਅ ’ਤੇ ਪੌਦੇ ਲਗਾਉਣ ਦੀ ਮੁਹਿੰਮ ਇਸ ਲਈ ਸ਼ੁਰੂ ਕੀਤੀ ਗਈ ਹੈ ਤਾਂ ਕਿ ਇਸ ਮੁਹਿੰਮ ਤਹਿਤ ਲਾਏ ਪੌਦਿਆਂ ਨਾਲ ਲਗਾਉਣ ਵਾਲਿਆਂ ਦੀ ਭਾਵਨਾਤਮਕ ਸਾਂਝ ਪਾਈ ਜਾ ਸਕੇ ਅਤੇ ਉਹ ਪੌਦਾ ਲਗਾਉਣ ਤੋਂ ਬਾਅਦ ਉਸ ਨੂੰ ਭੁੱਲ ਨਾ ਜਾਣ ਸਗੋਂ ਉਸ ਦੀ ਸਾਂਭ-ਸੰਭਾਲ ਕਰਦੇ ਰਹਿਣ। ਤਾਂ ਜੋ ਇਸ ਮੁਹਿੰਮ ਤਹਿਤ ਲਗਾਏ ਪੌਦੇ ਇਕ ਵੱਡੇ ਰੁੱਖ ਬਣਕੇ ਸਾਨੂੰ ਪ੍ਰਾਣ ਵਾਯੂ ਦੇ ਸਕਣ। ਇਸ ਮੁਹਿੰਮ ਤਹਿਤ ਮਲੋਟ ਹਲਕੇ ਵਿਚ 1 ਲੱਖ 10 ਹਜਾਰ ਇਸ ਸਾਲ ਲਗਾਉਣ ਦਾ ਟੀਚਾ ਮਿਥਿਆ ਗਿਆ ਹੈ। ਉਨ੍ਹਾਂ ਨੇ ਇਸ ਮੁਹਿੰਮ ਨਾਲ ਹਰੇਕ ਪਰਿਵਾਰ ਨੂੰ ਜੁੜਨ ਦਾ ਸੱਦਾ ਦਿੱਤਾ ਅਤੇ ਕਿਹਾ ਕਿ ਜਨਭਾਗੀਦਾਰੀ ਨਾਲ ਅਸੀਂ ਇਸ ਨੂੰ ਸਫਲ ਕਰਾਂਗੇ।