(ਸਤਪਾਲ ਥਿੰਦ) ਫਿਰੋਜ਼ਪੁਰ। ਭਾਰਤ-ਪਾਕਿਸਤਾਨ ਸਰਹੱਦ ’ਤੇ ਤਾਈਨਾਤ ਬੀਐੱਸਐੱਫ ਦੇ ਜਵਾਨਾਂ ਨੂੰ ਤਲਾਸ਼ੀ ਮੁਹਿੰਮ ਦੌਰਾਨ ਇੱਕ ਪੈਕਟ ਵਿੱਚੋਂ 570 ਗ੍ਰਾਮ ਹੈਰੋਇਨ, 1 ਰਿੰਗ ਤੇ 1 ਛੋਟੀ ਟਾਰਚ ਬਰਾਮਦ ਕਰਨ ਵਿੱਚ ਸਫਲਤਾ ਮਿਲੀ। (Heroin)
ਇਹ ਵੀ ਪੜ੍ਹੋ: ਪੰਜਾਬ ਸਰਕਾਰ ਨਸ਼ਿਆਂ ਦੇ ਆਦੀ ਵਿਅਕਤੀਆਂ ਦਾ ਛੁਡਾਏਗੀ ਨਸ਼ਾ
ਜਾਣਕਾਰੀ ਦਿੰਦਿਆਂ ਬੀਐੱਸਐੱਫ ਅਧਿਕਾਰੀ ਨੇ ਦੱਸਿਆ ਕਿ ਉਨ੍ਹਾਂ ਨੂੰ ਸਰਹੱਦੀ ਖੇਤਰ ’ਚ ਤਸਕਰਾਂ ਵੱਲੋਂ ਹੈਰੋਇਨ ਦੀ ਖੇਪ ਆਉਣ ਦੀ ਸੂਚਨਾ ਮਿਲੀ ਸੀ, ਜਿਸ ’ਤੇ ਬੀਐੱਸਐੱਫ ਦੇ ਜਵਾਨਾਂ ਨੇ ਸਵੇਰੇ ਕਰੀਬ 6 ਵਜੇ ਤਲਾਸ਼ੀ ਮੁਹਿੰਮ ਚਲਾਉਂਦੇ ਹੋਏ ਫ਼ਿਰੋਜ਼ਪੁਰ ਦੇ ਪਿੰਡ ਕਿਲਚੇ ਦੇ ਖੇਤਾਂ ਵਿੱਚੋਂ ਪੀਲੇ ਰੰਗ ਦੇ ਇੱਕ ਪੈਕਟ ਵਿੱਚ ਲਪੇਟੀ 570 ਗ੍ਰਾਮ ਹੈਰੋਇਨ ਬਰਾਮਦ ਹੋਈ। ਇਸ ਤੋਂ ਇਲਾਵਾ ਬੀਐੱਸਐੱਫ ਜਵਾਨਾਂ ਨੂੰ ਇੱਕ ਮੈਟਲ ਰਿੰਗ ਅਤੇ ਇੱਕ ਛੋਟੀ ਟਾਰਚ ਵੀ ਮਿਲੀ ਹੈ। ਬਰਾਮਦ ਹੈਰੋਇਨ ਦੀ ਕੌਮਾਂਤਰੀ ਬਾਜ਼ਾਰ ਵਿੱਚ ਕੀਮਤ 2.5 ਕਰੋੜ ਰੁਪਏ ਤੋਂ ਵੱਧ ਦੱਸੀ ਜਾ ਰਹੀ ਹੈ। (Heroin)