ਹਰਭਜਨ ਸਿੰਘ ਈਟੀਓ ਨੇ 15 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

Appointment Letters

(ਐੱਮ ਕੇ ਸ਼ਾਇਨਾ) ਚੰਡੀਗੜ੍ਹ।  ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਸ਼ੁੱਕਰਵਾਰ ਨੂੰ 15 ਉਮੀਦਵਾਰਾਂ ਨੂੰ ਲੋਕ ਨਿਰਮਾਣ ਵਿਭਾਗ ਵਿੱਚ ਤਰਸ ਦੇ ਆਧਾਰ ’ਤੇ ਨਿਯੁਕਤੀ ਪੱਤਰ ਸੌਂਪੇ, ਜਿਨ੍ਹਾਂ ਵਿੱਚ ਗਰੁੱਪ ਸੀ ਵਿੱਚ 3 ਅਤੇ ਗਰੁੱਪ ਡੀ ਵਿੱਚ 12 ਉਮੀਦਵਾਰ ਸ਼ਾਮਲ ਹਨ। (Appointment Letters)

ਇਹ ਵੀ ਪੜ੍ਹੋ: ਕਿਸਾਨ ਹੱਟ 13-13 ਦੇ ਮਾਲਕ ਨੂੰ ਚੰਡੀਗੜ੍ਹ ਪੁਲਿਸ ਨੇ ਕੀਤਾ ਗ੍ਰਿਫਤਾਰ

ਇਸ ਮੌਕੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਗਠਨ ਤੋਂ ਬਾਅਦ ਵਿਭਾਗ ਨੂੰ ਮਜ਼ਬੂਤ ਕਰਨ ਲਈ ਲੋੜੀਂਦੀ ਭਰਤੀ ਲਈ ਮਹੱਤਵਪੂਰਨ ਕਦਮ ਚੁੱਕੇ ਗਏ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ ਵਿਭਾਗ ਵਿੱਚ ਕੁੱਲ 596 ਕਰਮਚਾਰੀਆਂ ਦੀ ਭਰਤੀ ਕੀਤੀ ਗਈ ਜਿਸ ਵਿੱਚ ਗਰੁੱਪ ਏ ਵਿੱਚ 25, ਗਰੁੱਪ ਬੀ ਵਿੱਚ 229, ਗਰੁੱਪ ਸੀ ਵਿੱਚ 289 ਅਤੇ ਗਰੁੱਪ ਡੀ ਵਿੱਚ 53 ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਅੱਜ 15 ਨਿਯੁਕਤੀ ਪੱਤਰ ਸੌਂਪਣ ਨਾਲ ਨਵੇਂ ਮੁਲਾਜ਼ਮਾਂ ਦੀ ਕੁੱਲ ਗਿਣਤੀ 611 ਹੋ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਵਿੱਚ ਹਾਲ ਹੀ ਵਿੱਚ ਹੋਈਆਂ ਤਰੱਕੀਆਂ ਸਦਕਾ ਕਈ ਅਸਾਮੀਆਂ ਹਨ, ਜਿਨ੍ਹਾਂ ਨੂੰ ਜਲਦੀ ਭਰਿਆ ਜਾਵੇਗਾ। Appointment Letters